ਸੁਖਬੀਰ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਮੰਡ ਖੇਤਰ ਦੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ,ਕਿਸਾਨਾਂ ਵੱਲੋਂ ਸੌਂਪਿਆ ਗਿਆ ਮੰਗ ਪੱਤਰ

ਸੁਖਬੀਰ ਬਾਦਲ ਵਲੋਂ ਹਲਕਾ ਖਡੂਰ ਸਾਹਿਬ ਦੇ ਮੰਡ ਖੇਤਰ ਦੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ,ਕਿਸਾਨਾਂ ਵੱਲੋਂ ਸੌਂਪਿਆ ਗਿਆ ਮੰਗ ਪੱਤਰ

ਕਿਸਾਨਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਨਾਲ ਖੜ੍ਹਾ ਰਹੇਗਾ: ਸੁਖਬੀਰ ਬਾਦਲ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਮੰਡ ਖੇਤਰ ਦਾ ਦੌਰਾ ਕੀਤਾ।ਇਸ ਦੌਰਾਨ ਉਹ ਪਿੰਡ ਮੁੰਡਾ-ਪਿੰਡ ਵਿਖੇ ਪਹੁੰਚੇ,ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਯੂਥ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਸਮੇਤ ਬਾਦਲ ਨੇ ਕਿਸਾਨਾਂ ਨਾਲ਼ ਮੁਲਾਕ਼ਾਤ ਕੀਤੀ ।
ਮੰਡ ਖੇਤਰ ਦੇ ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਮੰਗ ਪੱਤਰ ਸੌਂਪਦਿਆਂ ਹੜ੍ਹਾਂ ਕਾਰਨ ਹੋਏ ਨੁਕਸਾਨ, ਯੂਰੀਆ ਦੀ ਘਾਟ, ਸਰਹੱਦੀ ਕਿਸਾਨਾਂ ਨਾਲ ਜੁੜੇ ਮੁੱਦਿਆਂ, ਫਸਲਾਂ ਦੇ ਮੁਆਵਜ਼ੇ ਵਿੱਚ ਹੋ ਰਹੀ ਦੇਰੀ ਅਤੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਵਰਗੇ ਅਹਿਮ ਮਸਲਿਆਂ ਵੱਲ ਧਿਆਨ ਦਿਵਾਇਆ।
ਮੰਗ ਪੱਤਰ ਪ੍ਰਾਪਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਅਤੇ ਪੰਜਾਬ ਦੇ ਲੋਕਾਂ ਦੇ ਮੁੱਦੇ ਉਠਾਉਣਾ ਸ਼੍ਰੋਮਣੀ ਅਕਾਲੀ ਦਲ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਆਵਾਜ਼ ਸਭ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਇੱਕ ਖੇਤਰੀ ਪਾਰਟੀ ਹੀ ਬੁਲੰਦ ਕਰ ਸਕਦੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਡਟ ਕੇ ਖੜ੍ਹਾ ਰਿਹਾ ਹੈ ਅਤੇ ਇਸ ਵਾਰ ਵੀ ਕਿਸਾਨਾਂ ਦੀਆਂ ਮੰਗਾਂ ਦੀ ਅਵਾਜ ਬੁਲੰਦ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਗੁਰਬਚਨ ਸਿੰਘ ਕਰਮੂਵਾਲਾ ਮੈਂਬਰ ਐਸਜੀਪੀਸੀ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੀਨੀਅਰ ਆਗੂ ਜਥੇ.ਦਲਬੀਰ ਸਿੰਘ ਜਹਾਂਗੀਰ, ਗਿਆਨ  ਸਿੰਘ ਸ਼ਾਹਬਾਜ਼ਪੁਰ, ਸਿਕੰਦਰ ਸਿੰਘ ਵਰਾਣਾ, ਤੇਜਿੰਦਰ ਸਿੰਘ ਪ੍ਰਿੰਸ, ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਸਰਪੰਚ ਜੰਗਸ਼ੇਰ ਸਿੰਘ ਟੋਨੀ,ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ  ਕੱਦ ਗਿੱਲ,ਮਨਜਿੰਦਰ ਸਿੰਘ ਲਾਟੀ ਜਿਲ੍ਹਾ ਪ੍ਰਧਾਨ ਬੀਸੀ ਵਿੰਗ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਠੇਕੇਦਾਰ ਹੀਰਾ ਭੁੱਲਰ ਹਰੀਕੇ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਕਸ਼ਮੀਰ ਸਿੰਘ ਸਹੋਤਾ ਹਲਕਾ ਪ੍ਰਧਾਨ ਐਸੀ ਵਿੰਗ,ਭੁਪਿੰਦਰ ਸਿੰਘ ਭਿੰਦਾ ਹਲਕਾ ਪ੍ਰਧਾਨ ਬੀਸੀ ਵਿੰਗ, ਯੂਥ ਪ੍ਰਧਾਨ ਮਹਿਲ ਸਿੰਘ ਜੋਧਪੁਰ,ਇਸਤਰੀ ਵਿੰਗ ਪ੍ਰਧਾਨ ਬੀਬੀ ਮਨਜੀਤ ਕੌਰ ਡਿਆਲ,ਰਾਣਾ ਸਰਪੰਚ ਮੰਮਨਕੇ,ਮੋਹਨ ਸਿੰਘ ਭੈਲ,ਦਲੇਰ ਸਿੰਘ ਢਿੱਲੋਂ ਬਲਾਕ ਸੰਮਤੀ ਮੈਂਬਰ,ਪਰਮਜੀਤ ਸਿੰਘ ਬਾਠ ਬਲਾਕ ਸੰਮਤੀ ਮੈਂਬਰ,ਇੰਦਰਜੀਤ ਸਿੰਘ ਸਾਬਕਾ ਸਰਪੰਚ ਕਰਮੂਵਾਲਾ, ਯੂਥ ਆਗੂ ਗੁਰਜੰਟ ਸਿੰਘ,ਚਰਨਜੀਤ ਸਿੰਘ ਮੈਂਬਰ ਪੰਚਾਇਤ,ਪ੍ਰਗਟ ਸਿੰਘ ਮੈਂਬਰ ਪੰਚਾਇਤ ਕੱਦ ਗਿੱਲ, ਪ੍ਰਤਾਪ ਸਿੰਘ ਨੰਬਰਦਾਰ ਜਾਮਾਰਾਏ, ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ,ਮਨਜੀਤ ਸਿੰਘ ਪੱਖੋਪੁਰ, ਸੁਖਚੈਨ ਸਿੰਘ ਰੰਧਾਵਾ,ਗੁਰਭੇਜ ਸਿੰਘ ਕਰਮੂਵਾਲਾ, ਦਇਆ ਸਿੰਘ ਚੋਹਲਾ ਖੁਰਦ,ਚਰਨਜੀਤ ਸਿੰਘ ਧੁੰਨ,ਨਿਰਵੈਲ ਸਿੰਘ ਚੋਹਲਾ ਸਾਹਿਬ,ਸਾਰਜ ਸਿੰਘ ਧੁੰਨ,ਇੰਦਰਜੀਤ ਸਿੰਘ ਸੋਨੀ ਪੱਖੋਪੁਰ, ਜਗਰੂਪ ਸਿੰਘ ਪੱਖੋਪੁਰ,ਕਪੂਰ ਸਿੰਘ ਸਾਬਕਾ ਸਰਪੰਚ ਘੜਕਾ, ਨਰਿੰਦਰ ਸਿੰਘ ਘੜਕਾ,ਦਿਲਬਾਗ਼ ਸਿੰਘ ਕਾਹਲਵਾਂ ਸਾਬਕਾ ਸਰਪੰਚ, ਯੂਥ ਆਗੂ ਗੁਰ ਸਿੱਧੂ ਘੜਕਾ,ਮੁਖਤਾਰ ਸਿੰਘ ਸਾਬਕਾ ਸਰਪੰਚ ਕੰਬੋਅ,ਬਲਕਾਰ ਸਿੰਘ ਸਾਬਕਾ ਸਰਪੰਚ ਹਵੇਲੀਆਂ, ਹਰਦੀਪ ਸਿੰਘ ਖੱਖ, ਗੁਰਨਾਮ ਸਿੰਘ ਲਾਡੀ,ਸੰਮਾ ਲਾਹੌਰੀਆ, ਜਗੀਰ ਸਿੰਘ ਰੱਤੋਕੇ,ਭੁਪਿੰਦਰ ਸਿੰਘ ਰੱਤੋਕੇ,ਪ੍ਰਤਾਪ ਸਿੰਘ ਰੱਤੋਕੇ, ਸਰਪੰਚ ਸਤਨਾਮ ਸਿੰਘ ਸ਼ਾਹ,ਸਰਪੰਚ ,ਸੋਨੂੰ ਸ਼ਾਹ ਜਿਉਬਾਲਾ, ਹਰਭਜਨ ਸਿੰਘ ਰਠੌਰ,ਗੁਰਨਾਮ ਸਿੰਘ ਲਾਡੀ,ਸੰਤੋਖ ਸਿੰਘ ਨੰਬਰਦਾਰ,ਸਾਬੀ ਮੈਂਬਰ ਫਤਿਆਬਾਦ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ ਚੋਹਲਾ ਸਾਹਿਬ,ਸਕੱਤਰ ਸਿੰਘ ਸਰਪੰਚ,ਉਪਕਾਰ ਸਿੰਘ ਦੇਓ,ਗੁਰਜੀਤ ਸਿੰਘ ਅਤੇ ਮੀਡੀਆ ਇੰਚਾਰਜ ਮਨਪ੍ਰੀਤ ਸਿੰਘ ਸ਼ੈਲੀ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.