Nazrana Times

ਪੰਜਾਬੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 6ਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ...

30 Jun, 2026 10:05 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਜੂਨ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ । ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿੱਚ ਭਾਈ ਸਤਨਾਮ ਸਿੰਘ ਦੇ ਇਨਟਰਨੇਸ਼ਲ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਮੀਰੀ-ਪੀਰੀ ਕ੍ਰਿਪਾਨਾਂ ਧਾਰਨ ਕਰਨ ਅਤੇ ਜੁਲਮ ਦੇ ਵਿਰੁੱਧ ਜੰਗ ਲੜਨ ਦੇ ਪ੍ਰਸੰਗ ਨੂੰ ਬੜੇ ਹੀ ਭਾਵਪੂਰਨ ਤਰੀਕੇ ਨਾਲ ਸੰਗਤਾਂ ਨੂੰ ਸਰਵਣ ਕਰਾਇਆ। ਬੀਬੀ ਬਖਸ਼ਿੰਦਰ ਕੌਰ ਖਾਲਸਾ ਦੇ ਰਾਗੀ ਜੱਥੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਧੰਨ ਧੰਨ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੁਆਰਾ ਗਵਾਲੀਅਰ ਦੇ ਕਿਲੇ ਵਿਚੋਂ 52 ਰਾਜੇ ਮੁਕਤ ਕਰਵਾਉਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਬੀਬੀ ਇੰਦਰਪ੍ਰੀਤ ਕੌਰ, ਸ਼੍ਰੋਮਣੀ ਪ੍ਰਚਾਰਕ ਭਾਈ ਬੇਅੰਤ ਸਿੰਘ ਜੀ, ਭਾਈ ਸਰੂਪ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਕੁਲਦੀਪ ਸਿੰਘ, ਭਾਈ ਬਲਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜਥਿਆਂ ਨੂੰ ਸਿਰੋਪਾੳ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਿਆ।

Posted By: GURBHEJ SINGH ANANDPURI

Latest News