ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ -ਡਿਪਟੀ ਕਮਿਸ਼ਨਰ
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,25 ਮਈ
ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲ੍ਹੇ ਰਹਿਣਗੇ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
Posted By: GURBHEJ SINGH ANANDPURI