ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਵੱਲ ਵਧ ਰਿਹਾ ਰੁਝਾਨ, ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਹੋਈਆਂ ਤੇਜ਼-ਆਗੂ
ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕ ਪਾਰਟੀ 'ਚ ਕਰ ਰਹੇ ਸ਼ਮੂਲੀਅਤ
ਸਰਪੰਚ ਬਿੱਲਾ ਸ਼ੇਰੋਂ ਵਲੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਕੀਤਾ ਜਾ ਰਿਹੈ ਉਤਸ਼ਾਹਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,17 ਜੁਲਾਈ
ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸ ਸਬੰਧੀ ਸੀਨੀਅਰ ਯੂਥ ਅਕਾਲੀ ਆਗੂ ਤੇ ਸਾਬਕਾ ਸਰਪੰਚ ਹਰਪਾਲ ਸਿੰਘ ਕੱਦ ਗਿੱਲ,ਚਰਨਜੀਤ ਸਿੰਘ ਮੈਂਬਰ ਪੰਚਾਇਤ,ਯੂਥ ਆਗੂ ਪਰਗਟ ਸਿੰਘ ਮੈਂਬਰ ਪੰਚਾਇਤ ਅਤੇ ਗੁਰ ਸਿੱਧੂ ਘੜਕਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਾਰਟੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ।
ਆਗੂਆਂ ਨੇ ਦਾਅਵਾ ਕੀਤਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਹੋਰ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਨਾਲ ਨਿਰੰਤਰ ਸੰਪਰਕ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸੰਗਠਨ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਅਤੇ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡ ਕੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਅਜਿਹੀਆਂ ਪਹਿਲਾਂ ਕਾਰਨ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧਿਆ ਹੈ ਅਤੇ ਉਹ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਵੀ ਜੁੜ ਰਹੇ ਹਨ।
ਆਗੂਆਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਸਮੂਹ ਪਾਰਟੀ ਆਗੂ ਤੇ ਵਰਕਰ ਇੱਕਜੁੱਟ ਹੋ ਕੇ ਘਰ-ਘਰ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ ਅਤੇ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਨ ਉਪਰੰਤ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।
Posted By: GURBHEJ SINGH ANANDPURI