Nazrana Times

ਪੰਜਾਬੀ

ਆਪ ਆਗੂਆਂ ਨੇ ਹਰਪ੍ਰੀਤ ਕੌਰ ਕਪੂਰ ਨੂੰ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਚੁਣੇ ਜਾਣ ਤੇ ਕੀਤਾ ਸਨਮਾਨਿਤ

16 Sep, 2026 12:06 PM

ਕਪੂਰਥਲਾ 16 ਸਿਤੰਬਰ ਗੌਰਵ ਮੜੀਆ 

ਆਮ ਆਦਮੀ ਪਾਰਟੀ ਦੇ ਸਮੂਹ ਆਗੂਆਂ ਦੇ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਦੀ ਅਗਵਾਈ ਹੇਠ ਭੈਣ ਹਰਪ੍ਰੀਤ ਕੌਰ ਕਪੂਰ ਨੂੰ ਕਪੂਰਥਲਾ ਬਾਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਚੁਣੇ ਜਾਣ ਤੇ ਸਨਮਾਨਿਤ ਕਰਦਿਆਂ ਸ਼ੁਭਕਾਮਨਾਵਾਂ ਦਿੱਤਯਾ ਗਿਆ।ਇਸ ਮੌਕੇ ਹਰਪ੍ਰੀਤ ਕੌਰ ਕਪੂਰ ਨੇ ਆਪ ਆਗੂਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਵਕੀਲਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ਤੇ ਹੱਲ ਕਰਵਾਉਣ ਲਈ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਨਗੇ।ਸਮੂਹ ਵਕੀਲਾਂ ਨੂੰ ਬਿਹਤਰ ਕੰਮਕਾਜੀ ਮਾਹੌਲ,ਲੋੜੀਂਦੀਆਂ ਸਹੂਲਤਾਂ ਅਤੇ ਪੇਸ਼ੇ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਮਜ਼ਬੂਤੀ ਨਾਲ ਆਵਾਜ਼ ਚੁੱਕੀ ਜਾਵੇਗੀ।ਉਨ੍ਹਾਂ ਨੇ ਸਾਰੇ ਮੈਂਬਰਾਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਬਾਰ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ।ਇਸ ਮੌਕੇ ਤੇ ਕੰਵਰ ਇਕਬਾਲ ਸਿੰਘ,ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ,ਪਰਵਿੰਦਰ ਸਿੰਘ ਢੋਟ,ਹੇਨੰਤ ਪਥਰੀਆ,ਇੰਦਰਜੀਤ ਜੁਗਨੂੰ ਸਮੇਤ ਆਪ ਵਲੰਟੀਅਰ ਹਾਜਰ ਸਨ।

Posted By: Gaurav Maria

Latest News