ਭੱਠਲ ਭਾਈਕੇ ਦੇ ਸ਼੍ਰੋਮਣੀ ਅਕਾਲੀ ਦਲ ਆਗੂਆਂ ਨੇ ਰਮਨਦੀਪ ਕੌਰ ਅਤੇ ਬਿੱਲਾ ਸ਼ੇਰੋਂ ਨਾਲ਼ ਕੀਤੀ ਮੁਲਾਕਾਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,8 ਜੁਲਾਈ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਯੂਥ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਪਿੰਡ ਭੱਠਲ ਭਾਈਕੇ ਦੇ ਅਕਾਲੀ ਆਗੂਆਂ ਨੇ ਵਿਸ਼ੇਸ਼ ਮੁਲਾਕਾਤ ਕਰਕੇ ਪਾਰਟੀ ਨੂੰ ਪਿੰਡ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਧਿਆਨ ਸਿੰਘ ਨੰਬਰਦਾਰ ਸਾਬਕਾ ਬਲਾਕ ਸੰਮਤੀ ਮੈਂਬਰ,ਮੰਗਲ ਸਿੰਘ,ਬਲਬੀਰ ਸਿੰਘ,ਨਵਰੂਪ ਸਿੰਘ, ਬਲਦੇਵ ਸਿੰਘ,ਗੁਰਜੰਟ ਸਿੰਘ,ਬਲਵਿੰਦਰ ਸਿੰਘ ਅਤੇ ਸਚਕਿਰਤ ਸਿੰਘ ਨੇ ਪਾਰਟੀ ਦੀਆਂ ਨੀਤੀਆਂ 'ਤੇ ਭਰੋਸਾ ਜਤਾਉਂਦਿਆਂ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ।
ਰਮਨਦੀਪ ਕੌਰ ਅਤੇ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ,ਪੰਜਾਬੀਅਤ ਅਤੇ ਲੋਕ ਹਿੱਤਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ ਅਤੇ ਵਰਕਰਾਂ ਦੇ ਸਹਿਯੋਗ ਨਾਲ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।ਪਿੰਡਾਂ ਦੇ ਲੋਕਾਂ ਦਾ ਮਿਲ ਰਿਹਾ ਭਰਪੂਰ ਸਹਿਯੋਗ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਹਰ ਪਿੰਡ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਰਾਜ ਸਿੰਘ ਰਾਜਾ ਸਰਪੰਚ ਭੈਲ ਆਦਿ ਹਾਜ਼ਿਰ ਸਨ।
Posted By: GURBHEJ SINGH ANANDPURI