Nazrana Times

ਪੰਜਾਬੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ

20 Jan, 2025 05:30 AM

ਅੰਮ੍ਰਿਤਸਰ 4 ਦਸੰਬਰ (ਤਾਜੀਮ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੋ. ਕਰਤਾਰ ਸਿੰਘ ਨੇ ਪੁਰਾਤਨ ਕੀਰਤਨ ਸ਼ੈਲੀ ਵਿਚ ਹਜ਼ਾਰਾਂ ਰਾਗੀ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਵਿਚ ਵੱਡੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਕਰਤਾਰ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਵਿਚ ਕੀਰਤਨ ਕਰਨ ਲਈ ਨਿਪੁੰਨ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪ੍ਰੋ. ਕਰਤਾਰ ਸਿੰਘ ਦਾ ਸੰਸਾਰ ਤੋਂ ਚਲੇ ਜਾਣਾ ਪੰਥ ਤੇ ਉਨ੍ਹਾਂ ਦੇ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਪ੍ਰੋ. ਕਰਤਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #