Nazrana Times

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੇਸ਼, ਰੱਖਿਆ ਆਪਣਾ ਪੱਖ

25 Aug, 2025 08:59 PM


ਅੰਮ੍ਰਿਤਸਰ, 25 ਅਗਸਤ , ਨਜ਼ਰਾਨਾ ਟਾਈਮਜ ਬਿਊਰੋ 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਖ਼ਿਲਾਫ਼ ਦੱਖਣ ਭਾਰਤ ਵਿੱਚ ਹੋਏ ਇੱਕ ਸਮਾਗਮ ਦੌਰਾਨ ਗੁਰਮਤਿ ਫ਼ਲਸਫ਼ੇ ਸਬੰਧੀ ਦਿੱਤੇ ਬਿਆਨ ਨੂੰ ਲੈ ਕੇ ਸ਼ਿਕਾਇਤਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੀਆਂ ਸਨ।

ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡਾ. ਕਰਮਜੀਤ ਸਿੰਘ ਨੂੰ ਨਿੱਜੀ ਤੌਰ ‘ਤੇ ਬੁਲਾਉਂਦੇ ਹੋਏ ਆਪਣਾ ਪੱਖ ਪੇਸ਼ ਕਰਨ ਲਈ ਸੱਦਾ ਦਿੱਤਾ ਸੀ।

ਅੱਜ, ਡਾ. ਕਰਮਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਅਤੇ ਜਥੇਦਾਰ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਨਿੱਜੀ ਅਤੇ ਲਿਖਤੀ ਰੂਪ ਵਿੱਚ ਪੇਸ਼ ਕੀਤਾ। ਹੁਣ ਇਹ ਮਾਮਲਾ ਆਉਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ, ਜਿਸ ਤੋਂ ਬਾਅਦ ਹੀ ਅੰਤਿਮ ਫੈਸਲਾ ਕੀਤਾ ਜਾਵੇਗਾ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #