ਰਾਜਬੀਰ ਕੌਰ ਪੱਖੋਪੁਰ ਨੂੰ ਸੈਂਕੜੇ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਰਾਜਬੀਰ ਕੌਰ ਪੱਖੋਪੁਰ ਨੂੰ ਸੈਂਕੜੇ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਵੱਖ-ਵੱਖ ਰਾਜਸੀ,ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਰਾਕੇਸ਼ ਨਈਅਰ ਚੋਹਲਾ ਸਾਹਿਬ/ਖਡੂਰ ਸਾਹਿਬ,19 ਜੂਨ
ਹਲਕਾ ਖਡੂਰ ਸਾਹਿਬ ਦੇ ਟਕਸਾਲੀ ਅਕਾਲੀ ਆਗੂ ਸਵਰਗੀ ਕੈਪਟਨ ਸਵਰਨ ਸਿੰਘ ਪੱਖੋਪੁਰ ਦੀ ਨੂੰਹ ਅਤੇ ਪਿੰਡ ਪੱਖੋਪੁਰ ਦੇ ਮੌਜੂਦਾ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਦੀ ਧਰਮਪਤਨੀ ਬੀਬੀ ਰਾਜਬੀਰ ਕੌਰ ਜਿੰਨਾ ਦਾ ਬੀਤੇ ਕੱਲ੍ਹ ਦੇਹਾਂਤ ਹੋ ਗਿਆ।ਉਹ ਪਿਛਲੇ ਕੁਝ ਦਿਨਾਂ ਤੋਂ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਸਨ,ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਅੰਤਿਮ ਸਾਹ ਲਏ।
ਬੀਬੀ ਰਾਜਬੀਰ ਕੌਰ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਪਿੰਡ ਪੱਖੋਪੁਰ ਵਿਖੇ ਕੀਤਾ ਗਿਆ,ਜਿੱਥੇ ਉਨ੍ਹਾਂ ਨੂੰ ਸੈਂਕੜੇ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।ਚਿਖਾ ਨੂੰ ਅਗਨੀ ਉਨ੍ਹਾਂ ਦੇ ਪਤੀ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਵੱਲੋਂ ਦਿੱਤੀ ਗਈ।
ਇਸ ਦੁੱਖ ਦੀ ਘੜੀ ਵਿੱਚ ਬਾਬਾ ਨੰਦ ਸਿੰਘ ਜੀ ਮੁੰਡਾਪਿੰਡ ਵਾਲੇ,ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ,ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਕੁਲਦੀਪ ਸਿੰਘ ਰੋਡੇ ਸਕੱਤਰ ਐਸਜੀਪੀਸੀ,ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ,ਜਗਤਾਰ ਸਿੰਘ ਰੋਡੇ ਮੈਂਬਰ ਐਸਜੀਪੀਸੀ,ਜਗਜੀਤ ਸਿੰਘ ਜੱਗੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਤਰਨਤਾਰਨ,ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ,ਸੀਨੀਅਰ ਅਕਾਲੀ ਆਗੂ ਦਲਬੀਰ ਸਿੰਘ ਜਹਾਂਗੀਰ,ਉੱਘੇ ਉਦਯੋਗਪਤੀ ਗੁਰਿੰਦਰ ਸਿੰਘ ਟੋਨੀ ਭੱਠਿਆਂ ਵਾਲੇ, ਸਿਕੰਦਰ ਸਿੰਘ ਵਰਾਣਾ,ਇਕਬਾਲ ਸਿੰਘ ਰੋਡੇ,ਯੂਥ ਆਗੂ ਕੰਵਰਦੀਪ ਸਿੰਘ ਬ੍ਰਹਮਪੁਰਾ,ਮੈਨੇਜਰ ਨਿਰਮਲ ਸਿੰਘ ਕਾਹਲਵਾਂ,ਬਾਬਾ ਸਾਹਿਬ ਸਿੰਘ ਗੁੱਜਰਪੁਰਾ ਚੈਅਰਮੈਨ,ਬਾਬਾ ਪ੍ਰਗਟ ਸਿੰਘ ਗੁਰਦੁਆਰਾ ਬਾਬਾ ਲੂਆਂ ਸਾਹਿਬ ਵਾਲੇ,ਠੇਕੇਦਾਰ ਭੂਪਿੰਦਰ ਸਿੰਘ ਭਿੰਦਾ ਫਤਿਆਬਾਦ,ਕਸ਼ਮੀਰ ਸਿੰਘ ਫਤਿਆਬਾਦ ਹਲਕਾ ਪ੍ਰਧਾਨ ਬੀਸੀ ਵਿੰਗ,ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ,ਚੇਅਰਮੈਨ ਕੁਲਵੰਤ ਸਿੰਘ ਚੋਹਲਾ ਸਾਹਿਬ,
ਜਥੇ.ਸਤਨਾਮ ਸਿੰਘ ਸੱਤਾ ਚੋਹਲਾ ਸਾਹਿਬ,ਦਿਲਬਾਗ ਸਿੰਘ ਕਾਹਲਵਾਂ ਸਾਬਕਾ ਸਰਪੰਚ,ਚੇਅਰਮੈਨ ਪਰਮਜੀਤ ਸਿੰਘ ਢੋਟੀਆਂ,ਸਾਬਕਾ ਸਰਪੰਚ ਰਾਏ ਦਵਿੰਦਰ ਸਿੰਘ ਬਿੱਟੂ,ਮਨਜੀਤ ਸਿੰਘ ਪੱੱਖੋਪੁਰ ਸਾਬਕਾ ਸੰਮਤੀ ਮੈਂਬਰ,ਕੁਲਦੀਪ ਸਿੰਘ ਬਾਜਵਾ,ਚੇਅਰਮੈਨ ਡਾ.ਉਪਕਾਰ ਸਿੰਘ ਸੰਧੂ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਸੁਖਦੇਵ ਸਿੰਘ ਸਰਪੰਚ ਗੁੱਜਰਪੁਰ,ਕਪੂਰ ਸਿੰਘ ਸਾਬਕਾ ਸਰਪੰਚ ਘੜਕਾ,ਅਮਿਤ ਕੁਮਾਰ ਨਈਅਰ ਪ੍ਰਧਾਨ ਦਾਣਾ ਮੰਡੀ, ਅਵਤਾਰ ਸਿੰਘ ਸੰਧੂ ਰੇਮੰਡ ਵਾਲੇ, ਕੁਲਵੰਤ ਸਿੰਘ ਗਾਬੜੀਆ,ਕੁਰਿੰਦਰਜੀਤ ਸਿੰਘ ਚੋਹਲਾ ਖੁਰਦ,ਸਵਿੰਦਰ ਸਿੰਘ ਕਰਮੂੰਵਾਲਾ, ਬਾਬਾ ਭੁਪਿੰਦਰ ਸਿੰਘ ਭਾਈ ਅਦਲੀ ਸਾਹਿਬ,ਬਾਬਾ ਨਿਹਾਲ ਸਿੰਘ ਪੱਖੋਪੁਰ,ਪੱਤਰਕਾਰ ਰਾਕੇਸ਼ ਨਈਅਰ,ਬਲਵਿੰਦਰ ਸਿੰਘ ਚੋਹਲਾ ਸਾਹਿਬ,ਦਇਆ ਸਿੰਘ ਚੋਹਲਾ ਖੁਰਦ, ਸੁਖਚੈਨ ਸਿੰਘ ਰੰਧਾਵਾ ਕਰਮੂੰਵਾਲਾ, ਦਲੇਰ ਸਿੰਘ ਢਿੱਲੋਂ,ਰਵਿੰਦਰ ਕੁਮਾਰ ਪਿੰਟੂ ਆੜ੍ਹਤੀ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ,ਸਰਬਜੀਤ ਰਾਜਾ,ਆਤਮਜੀਤ ਸਿੰਘ ਆੜ੍ਹਤੀ, ਨਿਰਵੈਲ ਸਿੰਘ ਚੋਹਲਾ ਸਾਹਿਬ, ਸਰਬਜੀਤ ਸਿੰਘ ਸੈਕਟਰੀ ਕਰਮੂੰਵਾਲਾ,ਗੁਰਮੀਤ ਸਿੰਘ ਸੈਕਟਰੀ, ਫਤਹਿ ਸਿੰਘ ਚੰਬਾ,ਡਾ.ਜਤਿੰਦਰ ਸਿੰਘ,ਗੁਰਦੇਵ ਸਿੰਘ ਸ਼ਬਦੀ,ਦਿਲਬਰ ਸਿੰਘ ਚੋਹਲਾ ਸਮੇਤ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਸਰਪੰਚ ਸੁਖਜਿੰਦਰ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਹਾਜ਼ਰ ਸ਼ਖ਼ਸੀਅਤਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.