Nazrana Times

ਪੰਜਾਬੀ

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

12 Sep, 2025 11:33 PM

ਅੰਮ੍ਰਿਤਸਰ, 12 ਸਤੰਬਰ(ਨਜ਼ਰਾਨਾ ਟਾਈਮਜ਼ ਨੈਟਵਰਕ)

ਸਾਰਾਗੜ੍ਹੀ ਜੰਗ ਦੀ 128ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਅੰਮ੍ਰਿਤਸਰ ਵਿੱਚ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਬੇਮਿਸਾਲ ਮਿਸਾਲ ਹੈ, ਜਿਸ ਵਿਚ ਸਿੱਖ ਸੂਰਮਿਆਂ ਨੇ ਸ਼ਹਾਦਤ ਹਾਸਲ ਕਰਕੇ ਇਤਿਹਾਸ ਰਚਿਆ।

ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੌਕੇ ’ਤੇ ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਅਮਰੀਕ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਅਜਮੇਰ ਸਿੰਘ ਆਦਿ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਵਿਚ 21 ਸਿੱਖ ਸਿਪਾਹੀਆਂ ਨੇ 10 ਹਜ਼ਾਰ ਫੌਜ ਦਾ ਸਾਹਮਣਾ ਕਰਦਿਆਂ ਇਤਿਹਾਸਕ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਰਬੀਰ ਸਿੱਖ ਫੌਜੀ ਸਦਾ ਲਈ ਕੌਮ ਦੇ ਮਾਣ ਹਨ ਅਤੇ ਦੁਨੀਆ ਭਰ ਵਿਚ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਗਾਈ ਜਾਂਦੀ ਹੈ।

Posted By: TAJEEMNOOR KAUR

Latest News

Loading…
Loading the web debug toolbar…
Attempt #