Nazrana Times

ਪੰਜਾਬੀ

ਚੋਰਾਂ ਨੇ ਜਸਵਿੰਦਰ ਭੱਲਾ ਦੀ ਮਾਂ ਨੂੰ ਬੰਧਕ ਬਣਾ ਕੇ ਕੀਤਾ ਘਰ ਦਾ ਸਾਮਾਨ ਚੋਰੀ

20 Jan, 2025 05:30 AM

ਕਮੇਡੀਅਨ ਜਸਵਿੰਦਰ ਭੱਲਾ ਦੇ ਮੋਹਾਲੀ ਦੇ ਫੇਜ਼ 6 ‘ਚ ਸਥਿਤ ਘਰ ‘ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਵੱਲੋਂ ਜਸਵਿੰਦਰ ਭੱਲਾ ਦੀ ਮਾਂ ਨੂੰ ਬੰਧਕ ਬਣਾ ਕੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਜਿਸ ਚੋਰ ਨੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਹ ਘਰ ਦਾ ਹੀ ਨੌਕਰ ਸੀ। ਅਜੇ ਦੋ ਹਫਤੇ ਪਹਿਲਾਂ ਹੀ ਭੱਲਾ ਪਰਿਵਾਰ ਵੱਲੋਂ ਉਸ ਨੂੰ ਘਰ ‘ਚ ਨੌਕਰੀ ‘ਤੇ ਰੱਖਿਆ ਗਿਆ ਸੀ। ਜਿਸ ਨੌਕਰ ਨੂੰ ਉਨ੍ਹਾਂ ਨੇ ਰੱਖਿਆ ਸੀ ਉਸ ਨੂੰ ਭੱਲਾ ਪਰਿਵਾਰ ਨੇ ਪੁਰਾਣੇ ਨੌਕਰ ਦੇ ਕਹਿਣ ‘ਤੇ ਹੀ ਰੱਖਿਆ ਸੀ।ਨੌਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਅਤੇ ਚੋਰਾਂ ਵੱਲੋਂ ਘਰ ਦਾ ਸਾਮਾਨ ਚੋਰੀ ਕਰਨ ਤੋਂ ਇਲਾਵਾ ਲਾਇਸੈਂਸੀ ਰਿਵਾਰਲਵਰ ਵੀ ਚੋਰੀ ਕਰ ਲਿਆ ਗਿਆ ਹੈ

Latest News