Nazrana Times

ਪੰਜਾਬੀ

"ਸਫਰ ਏ ਸ਼ਹਾਦਤ" ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਦੂਸਰਾ ਸਮਾਗਮ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਵਿਖੇ ਕਰਵਾਇਆ

20 Jan, 2025 05:30 AM

ਕਰਤਾਰਪੁਰ 22 ਦਸੰਬਰ (ਭੁਪਿੰਦਰ ਸਿੰਘ ਮਾਹੀ): ਸਾਕਾ ਚਮਕੋਰ ਸਾਹਿਬ ਅਤੇ ਸਾਕਾ ਸਰਹਿੰਦ ਦੇ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਦੇ ਸਬੰਧ ਵਿੱਚ ਅਖੰਡ ਕੀਰਤਨੀ ਜੱਥਾ ਕਰਤਾਰਪੁਰ, ਅਖੰਡ ਕੀਰਤਨੀ ਜੱਥਾ ਦਿਆਲਪੁਰ ਅਤੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਰਜਿ. ਕਰਤਾਰਪੁਰ ਸਾਹਿਬ ਵੱਲੋਂ "ਸਫਰ-ਏ- ਸ਼ਹਾਦਤ" ਅਖੰਡ ਕੀਰਤਨ ਸਮਾਗਮਾਂ ਦੀ ਲੜੀ ਦਾ ਦੂਸਰ ਸਮਾਗਮ ਬੀਤੀ ਰਾਤ 21 ਦਸੰਬਰ ਨੂੰ ਗੁਰਦੁਆਰਾ ਸ੍ਰੀ ਥੰਮ੍ਹ ਜੀ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਜਿਸ ਵਿੱਚ ਭਾਈ ਦਰਸ਼ਨ ਸਿੰਘ ਜੀ ਕਰਤਾਰਪੁਰ, ਭਾਈ ਹਰਜੋਤ ਸਿੰਘ, ਜਸਲੀਨ ਕੌਰ, ਭਾਈ ਅਜੀਤ ਸਿੰਘ ਜੀ ਖਾਲਸਾ ਅਤੇ ਭਾਈ ਮਨਜੀਤ ਸਿੰਘ ਜੀ ਨੇ ਆਪਣੀ ਰਸਭਿੰਨੀ ਰਸਨਾ ਤੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਦੋਰਾਨ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਤਜਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਦੀ ਲੜੀ ਤਹਿਤ 23 ਦਸੰਬਰ ਦਿਨ ਵੀਰਵਾਰ ਨੂੰ ਸ. ਜਗਜੀਤ ਸਿੰਘ ਛਾਬੜਾ ਦੇ ਗ੍ਰਹਿ ਸ੍ਰੀ ਗੁਰੂ ਅਰਜਨ ਦੇਵ ਨਗਰ ਅਤੇ 24 ਦਸੰਬਰ ਦਿਨ ਸ਼ੁਕਰਵਾਰ ਨੂੰ ਜਸਕਰਨ ਸਿੰਘ ਦੇ ਗ੍ਰਹਿ ਮੁਹੱਲਾ ਸੋਨੀਆ ਵਿਖੇ ਸਮਾਗਮ ਕਰਵਾਏ ਜਾਣਗੇ। ਇਸ ਸਮਾਗਮ ਦੀ ਸਮਾਪਤੀ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਬਹੁਤ ਹੀ ਸ਼ਰਧਾ ਭਾਵਨਾ ਨਾਲ ਛਕਾਇਆ ਗਿਆ। ਇਸ ਮੌਕੇ ਭਾਈ ਹਰੀਰਾਜ ਸਿੰਘ ਗ੍ਰੰਥੀ, ਪ੍ਰਧਾਨ ਤਜਿੰਦਰ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਨਿਰਵੈਰ ਸਿੰਘ, ਜਗਜੀਤ ਸਿੰਘ, ਅਮਰਜੀਤ ਸਿੰਘ, ਹਰਜੋਤ ਸਿੰਘ, ਹਰਜੋਧ ਸਿੰਘ, ਭਾਈ ਮਨਜੀਤ ਸਿੰਘ, ਭਾਈ ਅਜੀਤ ਸਿੰਘ, ਜਗਜੀਤ ਸਿੰਘ ਛਾਬੜਾ, ਪ੍ਰਿਤਪਾਲ ਸਿੰਘ ਛਾਬੜਾ, ਵੀਰਰਣਜੋਧ ਸਿੰਘ, ਪਰਮਪ੍ਰੀਤ ਸਿੰਘ, ਓਂਕਾਰ ਸਿੰਘ, ਭਵਨਦੀਪ ਸਿੰਘ, ਸਿਮਰਨਜੋਤ ਸਿੰਘ, ਤਜਿੰਦਰ ਸਿੰਘ ਮਦਾਨ, ਸੁਖਦੇਵ ਸਿੰਘ, ਨਵਤੇਜ ਸਿੰਘ, ਪਲਪਿੰਦਰ ਸਿੰਘ, ਅਵਤਾਰ ਸਿੰਘ, ਮੱਖਣ ਸਿੰਘ, ਨਵਲਪ੍ਰੀਤ ਸਿੰਘ, ਪਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਜਸਕਰਨ ਸਿੰਘ, ਸੁਖਰਾਜ ਸਿੰਘ, ਭਵਨੀਤ ਸਿੰਘ, ਗੁਰਵੀਰ ਸਿੰਘ, ਤਨਵੀਰ ਸਿੰਘ, ਜਸਲੀਨ ਕੌਰ, ਕੁਲਵਿੰਦਰ ਕੌਰ, ਤਨਜੀਤ ਕੌਰ, ਹਰਸ਼ਦੀਪ ਕੌਰ, ਕੁਲਵੰਤ ਕੌਰ, ਅੰਤਰਪ੍ਰੀਤ ਕੌਰ, ਪਵਨਦੀਪ ਕੌਰ ਆਦਿ ਸੰਗਤਾਂ ਮੌਜੂਦ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #