ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਗੁਲਾਲੀਪੁਰ 'ਚ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਦੀ ਗੱਲ ਕੀਤੀ: ਬਿੱਲਾ ਸ਼ੇਰੋਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,31 ਅਗਸਤ
ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕੇ ਦੇ ਲੋਕਾਂ ਨਾਲ ਨਿਰੰਤਰ ਰਾਬਤਾ ਕਾਇਮ ਕਰਨ ਲਈ ਕਰਵਾਏ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮਾਂ ਤਹਿਤ ਪਿੰਡ ਗੁਲਾਲੀਪੁਰ ਵਿਖੇ ਮਿਲਣੀ ਕੀਤੀ ਗਈ।ਇਹ ਮਿਲਣੀ ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ ਦੀ ਮੌਜੂਦਗੀ ਵਿੱਚ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ।
ਇਸ ਮੌਕੇ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਪਿੰਡ ਦੀ ਸੰਗਤ,ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸੁਝਾਵਾਂ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜਾਇਜ਼ ਮੰਗਾਂ ਨੂੰ ਪਾਰਟੀ ਪੱਧਰ ’ਤੇ ਉਠਾਇਆ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਬਿੱਲਾ ਸ਼ੇਰੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਗਏ ਕੰਮ ਸਪੱਸ਼ਟ ਨਜ਼ਰ ਆਉਂਦੇ ਹਨ।ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਗੱਲ ਕਰਦਾ ਆਇਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪਾਰਟੀ ਹੈ,ਜੋ ਸਿਰਫ਼ ਸੱਤਾ ਹਾਸਲ ਕਰਨ ਲਈ ਨਹੀਂ,ਸਗੋਂ ਪੰਜਾਬ ਦੇ ਹੱਕਾਂ,ਹਿੱਤਾਂ ਅਤੇ ਭਲਾਈ ਲਈ ਲੜਾਈ ਲੜਦੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਵਰਕਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਸੰਗਤ ਦਰਸ਼ਨ ਪ੍ਰੋਗਰਾਮ ਲਗਾਤਾਰ ਜਾਰੀ ਰੱਖੇ ਜਾ ਰਹੇ ਹਨ।
ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ ਸ਼ਾਹਬਾਜ਼ਪੁਰ,ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ,ਸਾਬਕਾ ਸਰਪੰਚ ਦਿਲਬਾਗ ਸਿੰਘ,ਸਾਬਕਾ ਸਰਪੰਚ ਨਿੰਦਰ ਸਿੰਘ,ਸਰਕਲ ਪ੍ਰਧਾਨ ਦਿਲਬਾਗ ਸਿੰਘ ਕਾਹਲਵਾਂ,ਹੀਰਾ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਮੰਗਲ ਸਿੰਘ,ਨਿਰਵੈਲ ਸਿੰਘ, ਮਲਕੀਤ ਸਿੰਘ,ਦਲਵਿੰਦਰ ਸਿੰਘ,ਸਰਵਨ ਸਿੰਘ,ਬਲਕਾਰ ਸਿੰਘ, ਪਲਵਿੰਦਰ ਸਿੰਘ ਡਿਆਲ,ਤਰਸੇਮ ਸਿੰਘ,ਅਜੇਪਾਲ ਸਿੰਘ,ਗੁਰਪ੍ਰੀਤ ਸਿੰਘ, ਜਸਬੀਰ ਸਿੰਘ,ਕਵਲਪ੍ਰੀਤ ਸਿੰਘ, ਗੁਰਵਰੀਆਮ ਸਿੰਘ, ਗੁਰਪਿੰਦਰ ਸਿੰਘ,ਚਰਨ ਸਿੰਘ,ਸਰਪੰਚ ਜੰਗਸ਼ੇਰ ਸਿੰਘ ਟੋਨੀ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Posted By: GURBHEJ SINGH ANANDPURI