ਮੁੰਡਾ ਪਿੰਡ ਵਿਖੇ ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਨੰਬਰਦਾਰ ਸਮੇਤ ਅਨੇਕਾਂ ਪਰਿਵਾਰ ਭਾਜਪਾ ਵਿੱਚ ਸ਼ਾਮਲ
- ਰਾਜਨੀਤੀ
- 25 May,2025

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,24 ਮਈ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਮੁੰਡਾਪਿੰਡ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਰਕਲ ਪ੍ਰਧਾਨ ਜਥੇਦਾਰ ਖੁਸ਼ਪਿੰਦਰ ਸਿੰਘ ਅਤੇ ਸਾਬਕਾ ਸਰਕਲ ਪ੍ਰਧਾਨ ਪਵਨ ਦੇਵਗਨ ਦੀ ਪ੍ਰੇਰਨਾ ਸਦਕਾ ਨੰਬਰਦਾਰ ਅਤੇ ਸੈਂਕੜੇ ਲੋਕ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਪਿੰਡ ਮੁੰਡਾਪਿੰਡ ਨਿਵਾਸੀ ਸੁਰਜੀਤ ਸਿੰਘ ਅਤੇ ਕਸ਼ਮੀਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਸ਼ਮੂਲੀਅਤ ਪ੍ਰੋਗਰਾਮ ਦੌਰਾਨ ਸ਼ਾਮਲ ਹੋਣ ਵਾਲਿਆਂ ਵਿੱਚ ਨੰਬਰਦਾਰ ਬਲਵੀਰ ਸਿੰਘ,ਸਰਜੀਤ ਸਿੰਘ, ਭੁਪਿੰਦਰ ਸਿੰਘ, ਜਗੀਰ ਸਿੰਘ,ਪ੍ਰਗਟ ਸਿੰਘ,ਕੁਲਦੀਪ ਸਿੰਘ,ਸਰਬਜੀਤ ਸਿੰਘ,ਲਵਪ੍ਰੀਤ ਸਿੰਘ,ਡਾਕਟਰ ਰਿੰਕੂ,ਗੁਰਮੇਜ ਸਿੰਘ,ਸਰਤਾਜ ਸਿੰਘ,ਪ੍ਰਗਟ ਸਿੰਘ,ਰਣਜੀਤ ਸਿੰਘ, ਹਰਪ੍ਰੀਤ ਸਿੰਘ ਸਮੇਤ ਸੈਂਕੜੇ ਲੋਕਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਅੰਦਰ ਦਿਨ ਬ ਦਿਨ ਬਹੁਤ ਵੱਡਾ ਪ੍ਰਸਾਰ ਹੋ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।
ਇਸੇ ਤਹਿਤ ਸਰਹੱਦੀ ਜਿਲਾ ਤਰਨਤਾਰਨ ਜੋ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ ਦੀ ਹਾਲਤ ਕਿਸੇ ਜੰਗਲ ਰਾਜ ਤੋਂ ਘੱਟ ਨਹੀਂ ਹੈ, ਜ਼ਿਲ੍ਹਾ ਤਰਨਤਾਰਨ ਤਾਲਿਬਾਨ ਬਣ ਚੁੱਕਾ ਹੈ,ਪੰਜਾਬ ਦੀ ਆਪ ਸਰਕਾਰ ਅਤੇ ਪ੍ਰਸਾਸ਼ਨ ਮੂਕ ਬਣ ਕੇ ਤਮਾਸ਼ਾ ਵੇਖ ਰਿਹਾ ਹੈ। ਨਿੱਤ ਦਿਹਾੜੇ ਵੱਡੀਆਂ ਵਾਰਦਾਤਾਂ ਹੋ ਰਹੀਆਂ ਹਨ,ਪੁਲਸ ਪ੍ਰਸ਼ਾਸ਼ਨ ਬਿਲਕੁਲ ਬੇਵੱਸ ਹੈ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਦੀ ਜ਼ਿਲ੍ਹਾ ਤਰਨਤਾਰਨ ਦੀ ਜਿੰਮੇਵਾਰੀ ਮਿਲੀ ਹੈ ਉਦੋਂ ਤੋਂ ਲਗਾਤਾਰ ਉਨਾਂ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰਨ ਤਾਂ ਹੀ ਭਾਰਤੀ ਜਨਤਾ ਪਾਰਟੀ ਉੱਪਰ ਤਰਨਤਾਰਨ ਜ਼ਿਲ੍ਹੇ ਦੇ ਲੋਕ ਵਿਸ਼ਵਾਸ਼ ਵੀ ਕਰ ਰਹੇ ਹਨ ਅਤੇ ਉਮੀਦ ਵੀ ਜਗਾ ਰਹੇ ਹਨ ਕਿ ਅਗਰ ਪੰਜਾਬ ਦੇ ਬੇਲਗਾਮ ਹਲਾਤਾਂ ਨੂੰ ਰੋਕ ਸਕਦੀ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਹੈ।ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਨਿਰੋਲ ਭਾਜਪਾ ਸਰਕਾਰ ਸਦਕਾ ਅੱਜ ਦੇਸ਼ ਦੁਨੀਆ ਦੇ ਨਕਸ਼ੇ ਤੇ ਚਮਕਿਆ ਹੈ,ਪ੍ਰੰਤੂ ਪੰਜਾਬ ਦੇ ਕੁਝ ਅਖੌਤੀ ਲੋਕ ਮਾਹੌਲ ਖਰਾਬ ਕਰਨ ਲਈ ਭਾਜਪਾ ਪ੍ਰਤੀ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਅਸਫਲ ਕੋਸ਼ਿਸ਼ਾਂ ਕਰਨ ਵਿੱਚ ਲਗਾਤਾਰ ਲੱਗੇ ਹੋਏ ਹਨ ਪਰੰਤੂ ਉਨਾਂ ਦੀਆਂ ਕੋਝੀਆਂ ਚਾਲਾਂ ਕਦੀ ਵੀ ਕਾਮਯਾਬ ਨਹੀਂ ਹੋਣਗੀਆਂ ਅਤੇ ਪੰਜਾਬ ਦੀ ਕਾਇਆ ਕਲਪ ਭਾਰਤੀ ਜਨਤਾ ਪਾਰਟੀ ਦੇ ਸੁਰੱਖਿਅਤ ਹੱਥਾਂ ਵਿੱਚ ਹੀ ਹੋ ਸਕਦੀ ਹੈ ਆਉਣ ਵਾਲੇ ਸਮਾਂ ਪੰਜਾਬ ਵਿੱਚ ਭਾਜਪਾ ਦਾ ਹੈ ਜਿਸ ਨੂੰ ਕੋਈ ਵੀ ਨਹੀਂ ਰੋਕ ਸਕਦਾ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਸਰਕਲ ਜਨਰਲ ਸਕੱਤਰ ਰਾਮ ਸਿੰਘ,ਸਰਕਲ ਜਨਰਲ ਸਕੱਤਰ ਚੰਨਣ ਸਿੰਘ,ਹਰਦਿਆਲ ਸਿੰਘ,ਲੱਖਾ ਸਿੰਘ, ਗੁਰਵਿੰਦਰ ਸਿੰਘ, ਗੁਰਲਾਲ ਸਿੰਘ,ਗੋਰਾ ਸਿੰਘ,ਸਾਬ ਸਿੰਘ, ਹਰਪਾਲ ਸਿੰਘ ਸੋਨੀ ਹਰੀਕੇ,ਸਾਬਕਾ ਸਰਪੰਚ ਮੋਹਨ ਸਿੰਘ ਕੰਬੋ ਤੋਂ ਇਲਾਵਾ ਪਾਰਟੀ ਦੇ ਪ੍ਰਮੁੱਖ ਆਗੂ ਵੀ ਮੌਜੂਦ ਸਨ।
Posted By:

Leave a Reply