ਮਹਾਤਮਾ ਗਾਂਧੀ ਜੀ ਦੇ ਜਨਮਦਿਨ ਮੌਕੇ ਸ਼ਰਧਾਂਜਲੀ
ਕਪੂਰਥਲਾ 2 ਅਕਤੂਬਰ ਗੌਰਵ ਮੜੀਆ
ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮਦਿਨ ਦੇ ਪਾਵਨ ਮੌਕੇ ’ਤੇ ਅੱਜ ਆਮ ਆਦਮੀ ਪਾਰਟੀ, ਕਪੂਰਥਲਾ ਦੇ ਦਫ਼ਤਰ ਵਿਖੇ ਇੱਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਕਰਮਬੀਰ ਸਿੰਘ ਚੰਦੀ, ਹਲਕਾ ਇੰਚਾਰਜ ਕਪੂਰਥਲਾ ਵੱਲੋਂ ਮਹਾਤਮਾ ਗਾਂਧੀ ਜੀ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਯਾਦ ਕੀਤਾ ਗਿਆ।
ਮਹਾਤਮਾ ਗਾਂਧੀ ਜੀ ਨੇ ਸੱਚ, ਅਹਿੰਸਾ, ਸਾਦਗੀ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਦਾ ਆਧਾਰ ਬਣਾਇਆ। ਉਨ੍ਹਾਂ ਦਾ ਜੀਵਨ ਸਾਨੂੰ ਹਮੇਸ਼ਾ ਸੱਚ ਦੇ ਰਾਹ ’ਤੇ ਚੱਲਣ, ਆਪਸੀ ਭਾਈਚਾਰਾ ਕਾਇਮ ਰੱਖਣ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਹਾਜ਼ਰ ਸਾਰੇ ਸਾਥੀਆਂ ਨੇ ਉਨ੍ਹਾਂ ਦੇ ਵਿਚਾਰਾਂ ਅਤੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਨਰਿੰਦਰ ਸਿੰਘ ਮਣਸੂ, ਮੇਅਰ ਕਪੂਰਥਲਾ, ਸਮੀਰ ਸ਼ਰਮਾ, ਡਿਪਟੀ ਮੇਅਰ ਕਪੂਰਥਲਾ, ਲਖਵਿੰਦਰ ਸਿੰਘ ਜੀ, ਸੀਨੀਅਰ ਆਮ ਆਦਮੀ ਪਾਰਟੀ ਆਗੂ, ਕਰਨ ਮਹਾਜਨ, ਰਾਜਨਬੀਰ ਸਿੰਘ ਚੰਦੀ ਬਲਾਕ ਸੰਮਤੀ ਮੈਂਬਰ ਕਪੂਰਥਲਾ, ਗੋਬਿੰਦ ਸਿੰਘ, ਸਾਬਕਾ ਹਲਕਾ ਸੰਗਠਨ ਇੰਚਾਰਜ ਕਪੂਰਥਲਾ, ਦਰਸ਼ਨ ਸਿੰਘ, ਸੀਨੀਅਰ ਆਮ ਆਦਮੀ ਪਾਰਟੀ ਆਗੂ, ਨਵੀਨ ਸਭਰਵਾਲ, ਜਸਪਾਲ ਸਿੰਘ ਪਨੇਸਰ, ਗੁਰਪ੍ਰੀਤ ਸਿੰਘ ਗੋਪੀ, ਬਲਾਕ ਪ੍ਰਧਾਨ ਕਪੂਰਥਲਾ, ਸੁਮੰਗ ਸ਼ਰਮਾ, ਤੀਰਥ ਬੱਸੀ, ਗੈਰੀ ਥਿੰਦ, ਕਨਵ ਪਾਸੀ, ਦਿਲਪ੍ਰੀਤ, ਕਮਲ, ਗੌਰਵ, ਚੰਦਨ ਸ਼ਰਮਾ ਸਮੇਤ ਹੋਰ ਸਾਥੀ ਅਤੇ ਪਾਰਟੀ ਵਰਕਰ ਹਾਜ਼ਰ ਰਹੇ।
ਸਾਰਿਆਂ ਨੇ ਮਿਲ ਕੇ ਮਹਾਤਮਾ ਗਾਂਧੀ ਜੀ ਨੂੰ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਯਾਦ ਨੂੰ ਨਮਨ ਕੀਤਾ ਅਤੇ ਸੱਚ, ਅਹਿੰਸਾ, ਸ਼ਾਂਤੀ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।
Posted By: Gaurav Maria