ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ 'ਚ ਮਨਾਇਆ ਵਰਲਡ ਵਾਟਰ ਡੇ

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ 'ਚ ਮਨਾਇਆ ਵਰਲਡ ਵਾਟਰ ਡੇ

ਵਿਦਿਆਰਥੀਆਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ 
 

ਪੱਤਰਕਾਰ ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ, 31 ਮਾਰਚ
 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿੱਚ ਵਰਲਡ ਵਾਟਰ ਡੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਹ ਸਮਾਗਮ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕਿਰਤੋਵਾਲ(ਮਾਈ ਭਾਰਤ)ਅਤੇ ਐਨਐਸਐਸ ਯੂਨਿਟ ਕਾਲਜ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਮਾਈ ਭਾਰਤ ਸੰਸਥਾ ਭਾਰਤ ਸਰਕਾਰ ਦੇ ਮਿਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ ਦੇ ਅਧੀਨ ਕੰਮ ਕਰਦੀ ਹੈ। ਇਹ ਪ੍ਰੋਗਰਾਮ ਕਮਰਸ ਵਿਭਾਗ ਦੇ ਪ੍ਰੋ. ਸੰਦੀਪ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।ਇਸ ਮੌਕੇ ਕਾਲਜ ਵਿੱਚ ਭਾਸ਼ਣ,ਕਵਿਤਾ ਅਤੇ ਪੋਸਟਰ ਮੇਕਿੰਗ ਵਰਗੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਪੰਜਾਬੀ ਵਿਭਾਗ ਦੀ ਮੁਖੀ ਡਾ.ਜਤਿੰਦਰ ਕੌਰ ਅਤੇ ਧਾਰਮਿਕ ਵਿਭਾਗ ਦੇ ਪ੍ਰੋ. ਕਿਰਨਜੀਤ ਕੌਰ ਵੱਲੋਂ ਨਿਭਾਈ ਗਈ।ਵਿਦਿਆਰਥੀਆਂ ਨੇ 'ਸੇਵ ਵਾਟਰ' ਵਰਗੇ ਸੰਦੇਸ਼ਾਂ ਰਾਹੀਂ ਪਾਣੀ ਦੀ ਮਹੱਤਤਾ ਨੂੰ ਬਹੁਤ ਸੁੰਦਰ ਢੰਗ ਨਾਲ ਪ੍ਰਗਟ ਕੀਤਾ।

ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ.ਹਿੰਮਤ ਸਿੰਘ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਗੁਰਬਾਣੀ ਵਿੱਚ ਵੀ ਪਾਣੀ ਦੀ ਬਹੁਤ ਮਹੱਤਤਾ ਦਰਸਾਈ ਗਈ ਹੈ।ਉਹਨਾਂ ਨੇ 'ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤ ਮਹੱਤ' ਸ਼ਬਦ ਰਾਹੀਂ ਪਾਣੀ ਦੀ ਪਵਿੱਤਰਤਾ ਅਤੇ ਅਹਿਮੀਅਤ ਬਾਰੇ ਚਰਚਾ ਕੀਤੀ ਅਤੇ ਵਿਦਿਆਰਥੀਆਂ ਨੂੰ ਪਾਣੀ ਦੇ ਨਿਰਮਲ, ਸ਼ੁੱਧ ਅਤੇ ਸ਼ਾਂਤ ਸੁਭਾਅ ਵਾਲੇ ਗੁਣ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ਵਿੱਚ ਅਵਲ ਰਹੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਾਣੀ ਜੀਵਨ ਦਾ ਅਟੁੱਟ ਹਿੱਸਾ ਹੈ ਅਤੇ ਇਸ ਦੀ ਸੰਭਾਲ ਕਰਨਾ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।ਅੰਤ ਵਿੱਚ ਸਮੂਹ ਵਿਦਿਆਰਥੀਆਂ ਨੇ ਪਾਣੀ ਦੀ ਸੰਭਾਲ ਕਰਨ ਦਾ ਸੰਕਲਪ ਲਿਆ। ਇਹ ਪ੍ਰੋਗਰਾਮ ਬਹੁਤ ਹੀ ਸਫਲ ਰਿਹਾ ਅਤੇ ਵਿਦਿਆਰਥੀਆਂ ਵਿੱਚ ਜਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.