ਬਿਨੈਕਾਰ ਨਵੇਂ ਰਾਸ਼ਨ ਕਾਰਡ ਅਤੇ ਮੈਂਬਰ ਸ਼ਾਮਲ ਕਰਨ ਲਈ 11 ਅਗਸਤ ਤੱਕ ਦੇ ਸਕਦੇ ਨੇ ਅਰਜੀਆਂ

ਬਿਨੈਕਾਰ ਨਵੇਂ ਰਾਸ਼ਨ ਕਾਰਡ ਅਤੇ ਮੈਂਬਰ ਸ਼ਾਮਲ ਕਰਨ ਲਈ 11 ਅਗਸਤ ਤੱਕ ਦੇ ਸਕਦੇ ਨੇ ਅਰਜੀਆਂ

ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ਜਾਂ ਦਸਤੀ ਤੌਰ ਤੇ ਡੀ.ਐਫ.ਐਸ.ਸੀ ਦੇ ਦਫਤਰ ਵਿਖੇ ਕੰਮਕਾਜ ਵਾਲੇ ਦਿਨ ਪ੍ਰਾਪਤ ਕੀਤੀਆਂ ਜਾਣਗੀਆਂ ਅਰਜੀਆਂ- ਡੀ.ਐਫ.ਐਸ.ਸੀ.

ਖਮਾਣੋਂ, 24 ਜੁਲਾਈ (ਸਤਵਿੰਦਰ ਸਿੰਘ)-

ਨੈਸ਼ਨਲ ਫੂਡ ਸਿਕਿਊਰਿਟੀ ਐਕਟ,2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ 11 ਅਗਸਤ ਤੱਕ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ੍ਰੀਮਤੀ ਮੀਨਾਕਸ਼ੀ ਨੇ ਦੱਸਿਆ ਕਿ ਬਿਨੈਕਾਰ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਨਲਾਈਨ ਵਿਧੀ ਰਾਹੀਂ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ਤੇ ਜਾਂ ਦਸਤੀ ਜ਼ਿਲ੍ਹਾ ਕੰਟਰੋਲਰ,ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫਤਰ,ਫਤਹਿਗੜ੍ਹ ਸਾਹਿਬ ਵਿਖੇ ਫਾਰਮ ਸਮੇਤ ਦਸਤਾਵੇਜ ਅਤੇ 100 ਰੁਪਏ ਪ੍ਰਤੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕਰਨ ਲਈ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ-ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈਬਸਾਇਟ - http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ। ਸੇਵਾ ਕੇਂਦਰ ਰਾਹੀਂ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾਂ ਕਰਵਾਉਣੀ ਪਵੇਗੀ।

ਸ੍ਰੀਮਤੀ ਮੀਨਾਕਸੀ ਨੇ ਦੱਸਿਆ ਕਿ ਬਿਨੈਕਾਰ ਆਪਣੀ ਅਰਜ਼ੀ ਖੁੱਦ ਵੀ ਸਿੱਧੇ ਤੌਰ ਤੇ https://ercms.punjab.gov.in ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ ਅਤੇ ਇਸ ਤਰ੍ਹਾਂ ਫਾਰਮ ਆਨਲਾਈਨ ਜਮ੍ਹਾਂ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.