ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਰੈਸਟੋਰੈਂਟ ਮਾਲਕ ਦੀ ਮੌਤ, ਮੁਲਾਜ਼ਮ ਗੰਭੀਰ ਜ਼ਖ਼ਮੀ

ਕਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਰੈਸਟੋਰੈਂਟ ਮਾਲਕ ਦੀ ਮੌਤ, ਮੁਲਾਜ਼ਮ ਗੰਭੀਰ ਜ਼ਖ਼ਮੀ

ਕਪੂਰਥਲਾ ਤੋਂ ਜਲੰਧਰ ਰੋਡ ’ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਵਾਪਰਿਆ ਹਾਦਸਾ, ਸਿਵਲ ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਮਾਲਕ ਨੂੰ ਮ੍ਰਿਤਕ ਐਲਾਨਿਆ

ਕਪੂਰਥਲਾ 17 ਨਵੰਬਰ ਗੌਰਵ ਮੜੀਆ

ਜਲੰਧਰ ਰੋਡ ’ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਕਾਰ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਵਿੱਚ ਇੱਕ ਰੈਸਟੋਰੈਂਟ ਮਾਲਕ ਦੀ ਮੌਤ ਹੋ ਗਈ, ਜਦਕਿ ਉਸ ਦਾ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਮੁਲਾਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਸ਼ਿਵਰਾਜ ਨੇ ਦੱਸਿਆ ਕਿ ਉਹ ਆਪਣੇ ਮਾਲਕ ਗੁਰਵਿੰਦਰਪਾਲ ਸਿੰਘ ਕਾਹਲੋਂ ਨਾਲ ਐਕਟਿਵਾ ’ਤੇ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਜਾ ਰਹੇ ਸਨ। ਜਦੋਂ ਉਹ ਜਲੰਧਰ ਰੋਡ ’ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਐਕਟਿਵਾ ਦੀ ਇੱਕ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਬਾਅਦ ਰਾਹਗੀਰਾਂ ਵੱਲੋਂ ਦੋਵਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ। ਉੱਥੇ ਡਿਊਟੀ ਡਾਕਟਰ ਯੁਕਤਾ ਨੇ ਜਾਂਚ ਕਰਨ ਉਪਰੰਤ ਗੁਰਵਿੰਦਰਪਾਲ ਸਿੰਘ ਕਾਹਲੋਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖ਼ਮੀ ਸ਼ਿਵਰਾਜ ਦਾ ਇਲਾਜ ਜਾਰੀ ਹੈ।

ਮੌਕੇ ’ਤੇ ਪਹੁੰਚੇ ਪੀ.ਸੀ.ਆਰ. ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.