ਪਿੰਡ ਰੂੜੀਵਾਲਾ ਵਿਖੇ ਵਿਸ਼ਾਲ ਗੁਰਮਿਤ ਸਮਾਗਮ 18 ਜੁਲਾਈ ਨੂੰ

ਪਿੰਡ ਰੂੜੀਵਾਲਾ ਵਿਖੇ ਵਿਸ਼ਾਲ ਗੁਰਮਿਤ ਸਮਾਗਮ 18 ਜੁਲਾਈ ਨੂੰ

ਪ੍ਰਸਿੱਧ ਰਾਗੀ,ਢਾਡੀ,ਕਥਾਵਾਚਕ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਕਰਨਗੇ ਨਿਹਾਲ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,14 ਜੁਲਾਈ 

ਸੰਤ ਬਾਬਾ ਬੀਰ ਸਿੰਘ ਜੀ ਸ਼ਹੀਦ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਸਮੂਹ ਇਲਾਕਾ ਨਿਵਾਸੀਆਂ ਅਤੇ ਐਨਆਰਆਈਜ਼ ਵੀਰਾਂ ਦੇ ਸਹਿਯੋਗ ਨਾਲ ਗੁਰਦਵਾਰਾ ਬਾਬਾ ਬੀਰ ਸਿੰਘ ਜੀ ਪਿੰਡ ਰੂੜੀਵਾਲਾ ਵਿਖੇ 18 ਜੁਲਾਈ ਦਿਨ ਸ਼ਨੀਵਾਰ ਨੂੰ ਬੜੀ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਜਸਬੀਰ ਸਿੰਘ ਨੇ ਦੱਸਿਆ ਕਿ 16 ਅਤੇ 17 ਜੁਲਾਈ ਰਾਤ ਨੂੰ ਗੁਰਦੁਆਰਾ ਸਾਹਿਬ ਵਿਖੇ ਭਾਈ ਮਨਜਿੰਦਰ ਸਿੰਘ ਢੋਟੀਆਂ ਵਾਲੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਤੋਂ ਬਾਅਦ 18 ਜੁਲਾਈ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਮੁੱਖ ਧਾਰਮਿਕ ਸਮਾਗਮ ਸ਼ੁਰੂ ਹੋਵੇਗਾ।ਜਿਸ ਵਿੱਚ ਪ੍ਰਸਿੱਧ ਰਾਗੀ ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਗਿਆਨੀ ਹਰਪਾਲ ਸਿੰਘ ਜੀ ਕਥਾ ਵਾਚਕ ਫਤਿਹਗੜ੍ਹ ਸਭਰਾ,ਭਾਈ ਪ੍ਰਿਤਪਾਲ ਸਿੰਘ ਬਰਗਾੜੀ ਕਵੀਸ਼ਰੀ ਜਥਾ ਅਤੇ ਹੋਰ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥੇ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਣਗੇ।ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸੰਤ ਮਹਾਪੁਰਸ਼,ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਨਿਹੰਗ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ।
ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਅਤੇ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਨੇ ਸਮੂਹ ਇਲਾਕਾ ਨਿਵਾਸੀਆਂ,ਸ਼ਰਧਾਲੂਆਂ ਅਤੇ ਨੌਜਵਾਨਾਂ ਨੂੰ ਪਰਿਵਾਰ ਸਮੇਤ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.