ਪਿੰਡ ਲਾਲੂਘੁੰਮਣ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਲੋਕ ਭਾਜਪਾ 'ਚ ਸ਼ਾਮਲ
ਪੰਜਾਬ ਦੇ ਲੋਕਾਂ ਦਾ ਭਾਜਪਾ ਵੱਲ ਵਧ ਰਿਹੈ ਝੁਕਾਅ- ਹਰਜੀਤ ਸੰਧੂ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,3 ਅਗਸਤ
ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਭਾਜਪਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸ ਹਲਕੇ ਦੇ ਪਿੰਡ ਲਾਲੂਘੁੰਮਣ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਸੈਂਕੜੇ ਲੋਕ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ।ਸ਼ਾਮਲ ਹੋਣ ਵਾਲਿਆਂ ਵਿੱਚ ਬਲਵਿੰਦਰ ਸਿੰਘ,ਕੁਲਦੀਪ ਸਿੰਘ,ਮਹਿੰਦਰ ਸਿੰਘ,ਹਰਦੇਵ ਸਿੰਘ, ਬਸੰਤ ਸਿੰਘ,ਪ੍ਰਗਟ ਸਿੰਘ,ਰਣਜੀਤ ਸਿੰਘ ਆਦਿ ਨੂੰ ਪਰਿਵਾਰਾਂ ਸਮੇਤ ਹੋਣ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਵਿਸਥਾਰ ਅਤੇ ਪ੍ਰਚਾਰ ਪੂਰੇ ਦੇਸ਼ ਵਿੱਚ ਹੋ ਰਿਹਾ ਹੈ ਕਿਉਂਕਿ ਭਾਰਤ ਦੀ ਸੱਤਾ ਤੇ ਬਿਰਾਜਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਚੱਜੀ ਅਗਵਾਈ ਹੇਠ ਕੇਂਦਰ ਲਗਾਤਾਰ ਤਿੰਨ ਵਾਰ ਕਾਮਯਾਬ ਤਰੀਕੇ ਨਾਲ ਚੱਲ ਰਹੀ ਸਰਕਾਰ ਤੋਂ ਦੇਸ਼ ਦੇ ਲੋਕ ਬਾਗੋਬਾਗ ਹਨ ਅਤੇ ਹੁਣ ਪੰਜਾਬ ਦੇ ਲੋਕ ਵੀ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਆਪ ਮੁਹਾਰੇ ਆ ਰਹੇ ਹਨ ਅਤੇ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਸੁੱਖ ਸਹੂਲਤਾਂ ਤੋਂ ਜਾਣੂ ਹੋ ਕੇ ਵੱਧ ਤੋਂ ਵੱਧ ਲਾਭ ਵੀ ਲੈ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਦੀ ਸੱਤਾ 'ਤੇ ਸਮੇਂ ਸਮੇਂ ਦੀਆਂ ਰਾਜਨੀਤਿਕ ਪਾਰਟੀਆਂ ਨੇ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਦਿੱਤਾ,ਸਗੋਂ ਪੰਜਾਬ ਨੂੰ ਲੱਖਾਂ ਕਰੋੜਾਂ ਰੁਪਏ ਦੇ ਕਰਜੇ ਹੇਠ ਦਬਾ ਕੇ ਲੋਕਾਂ ਨੂੰ ਹਰ ਪੱਖ ਤੋਂ ਕਰਜਾਈ ਕਰ ਦਿੱਤਾ ਹੈ।ਜਿਸ ਦਾ ਬੋਝ ਲਗਾਤਾਰ ਪੰਜਾਬ ਦੇ ਲੋਕਾਂ 'ਤੇ ਵਧਦਾ ਜਾ ਰਿਹਾ ਹੈ ਪਰ ਭਾਜਪਾ ਪੰਜਾਬ ਦੇ ਲੋਕਾਂ ਲਈ ਸੁਹਿਰਦ ਹੈ ਜਿਸ ਕਾਰਨ ਹੁਣ ਲੋਕ ਭਾਜਪਾ ਨੂੰ ਹੀ ਆਪਣੀ ਪਹਿਲੀ ਪਸੰਦ ਮੰਨ ਰਹੇ ਹਨ।ਇਸ ਮੌਕੇ 'ਤੇ ਪਿੰਡ ਲਾਲੂਘੁੰਮਣ ਦੇ ਭਾਜਪਾ ਵਿੱਚ ਸ਼ਾਮਲ ਹੋਏ ਲੋਕਾਂ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਪਹੁੰਚੀ ਸਮੁੱਚੀ ਜਿਲਾ ਲੀਡਰਸ਼ਿਪ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਹੁਣ ਭਾਜਪਾ ਦੀਆਂ ਨੀਤੀਆਂ ਤੋਂ ਜਾਗਰੁਕ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਥ ਦੇਣ ਲਈ ਤਿਆਰ ਹਨ।ਇਸ ਲਈ ਉਹ ਸੋਚ ਸਮਝ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ,ਸਰਕਲ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ,ਮਾਸਟਰ ਬਲਦੇਵ ਸਿੰਘ ਮੰਡ,ਬਲਜਿੰਦਰ ਸਿੰਘ ਚੀਮਾ,ਸਕੱਤਰ ਸਿੰਘ ਬਾਬਾ ਭਗਤ,ਜਸਵਿੰਦਰ ਸਿੰਘ ਤਰਨਤਾਰਨ,ਗੁਰਲਾਲ ਸਿੰਘ ਮੂਸੇ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ।
Posted By: GURBHEJ SINGH ANANDPURI