ਬਿਕਰਮ ਮਜੀਠੀਆ ਵਿਰੁੱਧ ਮਜੀਠਾ ਥਾਣੇ ਦੇ ਬਾਹਰ ਧਰਨਾ ਦੇਣ ਦੇ ਮਾਮਲੇ 'ਤੇ ਦਰਜ ਕੀਤੀ ਐਫਆਈਆਰ ਦੀ ਕਾਪੀ ਆਈ ਸਾਹਮਣੇ...

ਬਿਕਰਮ ਮਜੀਠੀਆ ਵਿਰੁੱਧ ਮਜੀਠਾ ਥਾਣੇ ਦੇ ਬਾਹਰ ਧਰਨਾ ਦੇਣ ਦੇ ਮਾਮਲੇ 'ਤੇ ਦਰਜ ਕੀਤੀ ਐਫਆਈਆਰ ਦੀ ਕਾਪੀ ਆਈ ਸਾਹਮਣੇ...

ਚੰਡੀਗੜ੍ਹ 4 ਜੂਨ (ਮੰਗਤ ਸਿੰਘ ਸੈਦਪੁਰ) : ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਫਆਈਆਰ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਨੂੰ ਸੌਂਪ ਦਿੱਤੀ ਗਈ। ਜਿਸ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਮਜੀਠੀਆ ਵਿਰੁੱਧ ਐਫਆਈਆਰ ਮਜੀਠਾ ਥਾਣੇ ਦੇ ਬਾਹਰ ਧਰਨੇ ਦੇ ਮਾਮਲੇ ਉਹਨੂੰ ਲੈ ਕੇ ਦਰਜ ਕਾਰਵਾਈ ਕੀਤੀ ਗਈ ਹੈ।ਬਿਕਰਮ ਮਜੀਠੀਆ ਦੇ ਨਾਲ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਵਕੀਲ ਬਿਕਰਮ ਸਿੰਘ ਬਾਠ, ਸਾਹਿਬ ਹਮਜ਼ਾ, ਰਾਜਾ ਲੱਧੇ ਅਤੇ ਜੋਧ ਸਿੰਘ ਸਮਰਾ ਨੂੰ ਵੀ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮਜੀਠੀਆ ਅਤੇ ਉਸ ਦੇ ਸਾਥੀਆਂ ਵਿਰੁੱਧ ਆਪਣੇ ਸਮਰਥਕਾਂ ਅਤੇ ਸਾਥੀਆਂ ਨਾਲ ਮਜੀਠਾ ਪੁਲਿਸ ਸਟੇਸ਼ਨ ਵਿੱਚ ਦਾਖਲ ਹੋਣ, ਕਿਸੇ ਅਧਿਕਾਰੀ ਦੀ ਇਜਾਜ਼ਤ ਤੋਂ ਬਿਨਾਂ ਪੁਲਿਸ ਸਟੇਸ਼ਨ ਦੇ ਸੁਰੱਖਿਆ ਜ਼ੋਨ ਵਿੱਚ ਦਾਖਲ ਹੋਣ, ਪੁਲਿਸ ਕਰਮਚਾਰੀਆਂ ਨੂੰ ਡਰਾਉਣ ਲਈ ਹਥਿਆਰ ਦਿਖਾਉਣ ਜਾਂ ਲਹਿਰਾਉਣ, ਸਰਕਾਰੀ ਦਸਤਾਵੇਜ਼ ਪਾੜਨ, ਕਾਨੂੰਨੀ ਕਾਰਵਾਈ ਵਿੱਚ ਰੁਕਾਵਟ ਪਾਉਣ, ਪੁਲਿਸ ਕਰਮਚਾਰੀਆਂ ਵਿਰੁੱਧ ਅਪਰਾਧਿਕ ਤਾਕਤ ਦੀ ਵਰਤੋਂ ਕਰਨ ਅਤੇ ਪੁਲਿਸ ਹਿਰਾਸਤ ਵਿੱਚ ਇੱਕ ਨਾਮਜ਼ਦ ਦੋਸ਼ੀ ਨੂੰ ਛੁਡਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਸ਼ਾਮਲ ਹਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਦਾਲਤੀ ਦਖਲਅੰਦਾਜ਼ੀ ਤੋਂ ਬਾਅਦ ਘਟਨਾ ਦੇ ਚੌਥੇ ਦਿਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ ਐਫਆਈਆਰ ਜਨਤਕ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਆਉਣ ਵਾਲੇ ਸਮੇਂ 'ਚ ਹੀ ਪਤਾ ਲੱਗੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.