ਖਾਲੜਾ ਦੀ 30ਵੀਂ ਬਰਸੀ ’ਤੇ ਦੇਸ਼-ਵਿਦੇਸ਼ ਦੀ ਸੰਗਤ ਨੂੰ ਪਹੁੰਚਣ ਦੀ ਅਪੀਲ — ਜਥੇ. ਬਲਕਾਰ ਸਿੰਘ ਭੁੱਲਰ, ਯੂਥ ਆਗੂ ਦੀਦਾਰ ਸਿੰਘ ਸਹੌੜਾਂ
- ਅੰਤਰਰਾਸ਼ਟਰੀ
- 12 Jul, 2026 07:14 PM (Asia/Kolkata)
ਚੰਡੀਗੜ੍ਹ 12 ਜੁਲਾਈ (ਮੰਗਤ ਸਿੰਘ ਸੈਦਪੁਰ) : ਮਨੁੱਖੀ ਅਧਿਕਾਰਾਂ ਦੇ ਰਾਖੇ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ 30ਵੀਂ ਬਰਸੀ ਸ਼ਹੀਦੀ ਆਉਂਦੀ 6 ਸਤੰਬਰ 2026 ਨੂੰ ਪੂਰੀ ਸ਼ਰਧਾ, ਭਾਵਨਾ ਅਤੇ ਸਤਿਕਾਰ ਸਹਿਤ ਮਨਾਈ ਜਾਵੇ। ਜਿਨਾਂ ਨੇ ਜਾਲਮ ਏਡੀਅਨ ਸਟੇਟ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਗੈਰ ਕਾਨੂੰਨੀ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨ ਲਈ ਕੀਤੇ ਪਾਪਾਂ ਦਾ ਚਿੱਠਾ ਪੂਰੀ ਦੁਨੀਆ ਅੱਗੇ ਪੇਸ਼ ਕਰ ਦਿੱਤਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੀਏਸੀ ਮੈਂਬਰ ਸੀਨੀ. ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ ਅਤੇ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅਨੰਦਪੁਰ ਸਾਹਿਬ ਦੇ ਯੂਥ ਆਗੂ ਦੀਦਾਰ ਸਿੰਘ ਸਹੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਉਨ੍ਹਾਂ ਦਾ 30ਵਾਂ ਸ਼ਹੀਦੀ ਦਿਹਾੜਾ 6 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ੍ਰੀ ਖਡੂਰ ਸਾਹਿਬ ਵਿਖੇ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ। ਜਿਸ ਵਿੱਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸ਼ਾਮਿਲ ਹੋਣਾ ਲਈ ਆਪਣਾ ਫਰਜ਼ ਬਣਦਾ ਹੈ। ਉਹਨਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਾਨਵਤਾ ਦੇ ਭਲੇ ਲਈ ਪਾਏ ਗਏ ਵਡਮੁੱਲੇ ਯੋਗਦਾਨ ਅਤੇ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਨ ਅਤੇ ਸ਼ਰਧਾਂਜਲੀ ਭੇਟ ਕਰਨ ਲਈ 6 ਸਤੰਬਰ ਨੂੰ ਹੋ ਰਹੇ ਸ਼ਹੀਦੀ ਸਮਾਗਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ। ਇਸ ਦੇ ਨਾਲ ਹੀ ਸਿੱਖ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਅਤੇ ਮਾਨਵ ਅਧਿਕਾਰਾਂ ਦੇ ਇਸ ਮਹਾਨ ਯੋਧੇ ਦੀ ਯਾਦ ਵਿੱਚ ਅਰਦਾਸ ਬੇਨਤੀ ਵਿੱਚ ਸ਼ਾਮਲ ਹੋਣ ਦੀ ਬੇਨਤੀ ਵੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਭਾਈ ਜਸਵੰਤ ਸਿੰਘ ਦੇ ਖਾਲੜਾ ਦੇ ਜੀਵਨ ਤੇ ਬਣੇ ਫਿਲਮ ਸਤਲੁਜ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਵੇਖਣਾ ਚਾਹੀਦਾ ਹੈ ਕਿ ਉਹਨਾਂ ਦੇ ਜੀਵਨ ਦਾ ਅਸਲ ਮਨੋਰਥ ਕੀ ਸੀ ਪ੍ਰੰਤੂ ਉਹ ਖੁਦ ਵੀ ਇਹ ਗੱਲ ਆਪਣੇ ਭਾਸ਼ਣ ਵਿੱਚ ਕਹਿੰਦੇ ਹੁੰਦੇ ਸੀ ਕਿ ਜੇਕਰ ਗੁਰੂ ਸਾਹਿਬ ਤੋਂ ਬਾਅਦ ਕੋਈ ਅਹਿਮ ਸਥਾਨ ਪੰਥਕ ਇਤਿਹਾਸ ਵਿੱਚ ਹੈ ਤਾਂ ਉਹ ਸ਼ਹੀਦ ਦਾ ਹੈ ਇਸ ਕਰਕੇ ਉਹਨਾਂ ਨੂੰ ਪਹਿਲਾਂ ਹੀ ਇਹ ਗੁਰੂ ਸਾਹਿਬਾਨਾਂ ਦੀ ਕਿਰਪਾ ਜਪਦੀ ਸੀ ਕਿ ਉਹ ਕਦੇ ਵੀ ਮਨੁੱਖੀ ਅਧਿਕਾਰਾਂ ਦੇ ਅਤੇ ਇੰਡੀਅਨ ਸਟੇਟ ਵੱਲੋਂ ਖਾਲਸਾ ਪੰਥ ਦੇਜੀ ਹਜਾਰ ਸਿੰਘਾਂ ਨੂੰ ਖਤਮ ਕਰਨ ਲਈ ਜਿਸ ਤਰ੍ਹਾਂ ਦ ਤਰੀਕਾ ਅਪਣਾਇਆ ਗਿਆ ਸੀ ਉਸ ਨੂੰ ਉਹ ਚੰਗੀ ਤਰ੍ਹਾਂ ਜਾਣ ਚੁੱਕੇ ਸਨ ਇਸੇ ਕਰਕੇ ਉਹਨਾਂ ਨੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਆਪਣੀ ਕੁਰਬਾਨੀ ਦੇਣ ਦਾ ਦ੍ਰਿੜ ਇਰਾਦਾ ਬਣਾਇਆ ਸੀ ਉਹਨਾਂ ਕਿਹਾ ਕਿ ਸਾਡਾ ਇਹ ਮੁਢਲਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਤਲਜ ਫਿਲਮ ਵਿਖਾ ਕੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਇੱਕ ਨਵਾਂ ਨਰੋਆ ਸਿੱਖ ਸਮਾਜ ਸਿਰਜੀਏ ਜੋ ਕਿ ਪੂਰੀ ਤਰ੍ਹਾਂ ਪੰਥਕ ਰਹਿਤ ਮਰਿਆਦਾਵਾਂ ਨੂੰ ਸਮਰਪਿਤ ਹੋਵੇ ਅਤੇ ਖਾਲਸਾ ਰਾਜ ਬਣਾਉਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹੇ ਤਾਂ ਹਿੰਦੂ ਬਹੁ ਗਿਣਤੀ ਦੀਆਂ ਸਰਕਾਰਾਂ ਦੀ ਗੁਲਾਮੀ ਤੋਂ ਮੁਕਤ ਹੋਣ ਦੀ ਜੁਰਤ ਰੱਖਦਾ ਹੋਵੇ ਇਹੋ ਜਿਹਾ ਪੰਥਕ ਖਾਲਸਾ ਸਮਾਜ ਸਿਰਜਣ ਦੀ ਅੱਜ ਮੁੱਖ ਜਰੂਰਤ ਬਣ ਚੁੱਕੀ ਹੈ ਅਤੇ ਸਾਡਾ ਮੁਢਲਾ ਫਰਜ ਇਹ ਬਣਦਾ ਹੈ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ ਇਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਨੂੰ ਮੁਢਲਾ ਫਰਜ ਸਮਝਣ। ਉਹਨਾਂ ਕਿਹਾ ਕਿ ਸਤਲੁਜ ਫਿਲਮ ਨੂੰ ਖਾਸ ਕਰਕੇ ਪੰਜਾਬ ਦੇ ਹਰ ਪਿੰਡ ਵਿੱਚ ਸੰਗਤਾਂ ਨੂੰ ਵਿਖਾਉਣਾ ਚਾਹੀਦਾ ਹੈ ਅਤੇ ਵਿਦੇਸ਼ਾਂ ਵਿੱਚ ਵੀ ਗੁਰਦੁਆਰਿਆਂ ਵਿੱਚ ਸਵੇਰੇ-ਸ਼ਾਮ ਇਕੱਤਰ ਹੋਣ ਵਾਲੀਆਂ ਸੰਗਤਾਂ ਨੂੰ ਵੀ ਜਰੂਰੀ ਵੇਖਣੀ ਚਾਹੀਦੀ ਹੈ ਤਾਂ ਕਿ ਇੰਡੀਅਨ ਸਟੇਟ ਵੱਲੋਂ ਜਿਵੇਂ ਕੋਹ-ਕੋਹ ਕੇ ਕੀਤੇ ਅਣਮਨੁੱਖੀ ਤਸ਼ਦਦ ਰਾਹੀਂ ਪੰਜਾਬੀ ਸਿੱਖ ਨੌਜਵਾਨਾਂ ਨੂੰ ਗੈਰਕਾਨੂੰਨੀ ਤੌਰ 'ਤੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਿਆ ਗਿਆ ਹੈ ਉਸ ਤਸਵੀਰ ਪੂਰੀ ਦੁਨੀਆਂ ਦੇ ਸਾਹਮਣੇ ਆ ਸਕੇ।
Leave a Reply