ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਅੱਪਰਾ ਵਾਸੀਆਂ ਵੱਲੋਂ ਭਰਵਾਂ ਸਮਰਥਨ

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਨੂੰ ਅੱਪਰਾ ਵਾਸੀਆਂ ਵੱਲੋਂ ਭਰਵਾਂ ਸਮਰਥਨ

ਅੱਪਰਾ, 21 ਅਗਸਤ (ਤੀਰਥ ਸਿੰਘ ਮੈਂਗੜ੍ਹਾ) ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣਾ ਯੋਗਦਾਨ ਪਾਇਆ ਗਿਆ ਅਤੇ ਕਈ ਸ਼ਹਿਰਾਂ ਤੇ ਕਸਬਿਆਂ ਨੂੰ ਮੁਕੰਮਲ ਤੌਰ ’ਤੇ ਬੰਦ ਕਰਵਾਇਆ ਗਿਆ।
ਇਸੇ ਤਹਿਤ ਕਸਬਾ ਅੱਪਰਾ ਵਿਖੇ ਵੀ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਂਦਿਆਂ ਅੱਪਰਾ ਨੂੰ ਮੁਕੰਮਲ ਬੰਦ ਕਰਵਾਇਆ ਗਿਆ। ਇਸ ਮੌਕੇ ਦੁਕਾਨਦਾਰਾਂ ਨੇ ਭਰਪੂਰ ਸਹਿਯੋਗ ਦਿੰਦਿਆਂ ਆਪਣੀਆਂ ਸਾਰੀਆਂ ਦੁਕਾਨਾਂ ਬੰਦ ਰੱਖੀਆਂ। ਇਸ ਦੌਰਾਨ ਖੁੱਲ੍ਹੇ ਹੋਏ ਬੈਂਕਾਂ ਨੂੰ ਵੀ ਜਥੇਬੰਦੀਆਂ ਵੱਲੋਂ ਬੰਦ ਕਰਵਾਇਆ ਗਿਆ।
ਬੰਦ ਦੌਰਾਨ ਆਗੂਆਂ ਅਤੇ ਹਾਜ਼ਰ ਸੰਗਤਾਂ ਵੱਲੋਂ “ਬੰਦੀ ਸਿੰਘ ਰਿਹਾਅ ਕਰੋ” ਦੇ ਨਾਅਰੇ ਲਗਾਏ ਗਏ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਬੁਲੰਦ ਕੀਤਾ ਗਿਆ।
ਇਸ ਮੌਕੇ ਕੁਲਦੀਪ ਸਿੰਘ ਜੌਹਲ ਮੈਂਬਰ ਪੰਚਾਇਤ ਅੱਪਰਾ, ਮਨਜੀਤ ਸਿੰਘ ਖਾਲਸਾ ਮੈਂਬਰ ਪੰਚਾਇਤ ਛੋਕਰਾਂ, ਪੰਚ ਰਣਜੀਤ ਸਿੰਘ ਖਾਲਸਾ, ਅਵਤਾਰ ਸਿੰਘ ਛੋਕਰਾਂ, ਪੰਚ ਹਰਜੀਤ ਸਿੰਘ ਮੰਡੀ,ਪੰਚ ਕਾਲਾ ਵਿਰਕ,ਹਰਜੀਤ ਸਿੰਘ ਲਾਂਦੜਾ, ਵਰਿੰਦਰ ਸਿੰਘ, ਨਰਿੰਦਰ ਸਿੰਘ ਸਹੋਤਾ, ਰਜਿੰਦਰ ਕੁਮਾਰ ਬਾਂਕਾ, ਅਮਰਜੀਤ ਸਿੰਘ ਕਟਾਣਾ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਦੀਪ ਸਿੰਘ ਗੁਲਾਟੀ,ਕੁਲਦੀਪਸਿੰਘ ਬਿੱਟੂ ਜੌਹਲ,ਗੁਰਜੀਤ ਸਿੰਘ ਸਮਰਾੜੀ, ਰੇਸ਼ਮ ਸਿੰਘ ਮਸਾਣੀ, ਅਮਰਜੀਤ ਸਿੰਘ ਖਾਲਸਾ,ਬਲਰਾਮ ਸਿੰਘ ਢਿੱਲੋਂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਆਗੂਆਂ ਨੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਅੱਪਰਾ ਦੇ ਸਮੂਹ ਦੁਕਾਨਦਾਰਾਂ, ਵਪਾਰੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.