ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਜੋਧਪੁਰ 'ਚ ਸੰਗਤ ਦਰਸ਼ਨ ਰਾਹੀਂ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਜੋਧਪੁਰ 'ਚ ਸੰਗਤ ਦਰਸ਼ਨ ਰਾਹੀਂ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਹਲਕਾ ਖਡੂਰ ਸਾਹਿਬ ’ਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਵਰਕਰ ਡੱਟ ਕੇ ਮਿਹਨਤ ਕਰਨ : ਬਿੱਲਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ

ਲੋਕ ਮਿਲਣੀਆਂ ਦੇ ਪ੍ਰੋਗਰਾਮਾਂ ਨੂੰ ਤੇਜ਼ ਕਰਦਿਆਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ ਜੋਧਪੁਰ ਵਿਖੇ ਸਰਕਲ ਪ੍ਰਧਾਨ ਅਤੇ ਯੂਥ ਵਿੰਗ ਪ੍ਰਧਾਨ ਮਹਿਲ ਸਿੰਘ ਜੋਧਪੁਰ ਦੇ ਗ੍ਰਹਿ ਵਿਖੇ ਸੰਗਤ ਦਰਸ਼ਨ ਤਹਿਤ ਪ੍ਰੋਗਰਾਮ ਕਰਵਾਇਆ ਗਿਆ।ਇਸ ਦੌਰਾਨ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਅਕਾਲੀ ਵਰਕਰਾਂ ਸਮੇਤ ਪਿੰਡ ਦੀ ਸੰਗਤ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੀ ਸੰਗਤ ਦਰਸ਼ਨ ਪ੍ਰੋਗਰਾਮਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਅਕਾਲੀ ਵਰਕਰਾਂ ਨੂੰ ਪਿੰਡ ਪੱਧਰ ’ਤੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਯੋਗ ਪੱਧਰ ’ਤੇ ਉਠਾਉਣ ਲਈ ਪ੍ਰੇਰਿਤ ਕੀਤਾ।
ਸਰਪੰਚ ਬਿੱਲਾ ਸ਼ੇਰੋਂ ਨੇ ਅਕਾਲੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਵਿੱਚ ਜੁਟ ਜਾਣ ਦਾ ਸੱਦਾ ਦਿੰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਡੱਟ ਕੇ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਰਕਰ ਆਪਸੀ ਤਾਲਮੇਲ ਨਾਲ ਲੋਕਾਂ ਵਿੱਚ ਵਿਚਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ।
ਇਸ ਮੌਕੇ ਮਲਕੀਤ ਸਿੰਘ ਜੋਧਪੁਰ,ਗੁਰਨਾਮ ਸਿੰਘ ਪੈਲੇਸ ਵਾਲੇ, ਗੁਰਨਾਮ ਸਿੰਘ ਜੋਧਪੁਰ,ਸਿਕੰਦਰ ਸਿੰਘ ਵਰਾਣਾ, ਪਲਵਿੰਦਰ ਸਿੰਘ ਡਿਆਲ,ਇਸਤਰੀ ਵਿੰਗ ਪ੍ਰਧਾਨ ਬੀਬੀ ਮਨਜੀਤ ਕੌਰ ਡਿਆਲ, ਕੁਲਵਿੰਦਰ ਸਿੰਘ ਕੰਗ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.