Nazrana Times

ਪੰਜਾਬੀ

ਕਾਂਗਰਸ ਨੂੰ ਵੱਡਾ ਝਟਕਾ, ਮਨਪ੍ਰੀਤ ਬਾਦਲ ਦਾ ਸਾਥੀ ਆਪ ‘ਚ ਸ਼ਾਮਲ

20 Jan, 2025 05:30 AM

ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਵਿੱਚ ਕਾਂਗਰਸ ਨੂੰ ਇੱਕ ਵੱਡਾ ਝਟਕਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਗੁਰਮੀਤ ਸਿੰਘ ਖੁੱਡੀਆਂ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਸਾਥੀ ਅਤੇ ਬਠਿੰਡਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਸਾਬਕਾ ਆਗੂ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਸਮੇਤ ਵਿਧਾਇਕਾਂ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ ‘ਤੇ ਸਵਾਗਤ ਕੀਤਾ।

ਜਗਰੂਪ ਸਿੰਘ ਗਿੱਲ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਹਨ, ਉਨ੍ਹਾਂ ਦਾ ‘ਆਪ’ ਵਿੱਚ ਸਵਾਗਤ ਹੈ। ਚੀਮਾ ਨੇ ਕਿਹਾ ਕਿ ਖੁੱਡੀਆਂ ਅਤੇ ਗਿੱਲ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਬਠਿੰਡਾ ਸਮੇਤ ਪੂਰੇ ਮਾਲਵੇ ‘ਚ ਕਾਂਗਰਸ ਪਾਰਟੀ ਦਾ ਲੱਕ ਟੁੱਟ ਗਿਆ ਹੈ। ਜਗਰੂਪ ਸਿੰਘ ਗਿੱਲ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਨਗਰ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #