ਜਤਿੰਦਰ ਕੁਮਾਰ ਰਿੰਕੂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਫਿਲੌਰ ਦੇ ਚੇਅਰਮੈਨ ਨਿਯੁਕਤ
ਅੱਪਰਾ, 18 ਜੁਲਾਈ (ਤੀਰਥ ਸਿੰਘ ਮੈਂਗੜ੍ਹਾ)-ਕਸਬਾ ਅੱਪਰਾ ਦੇ ਵਸਨੀਕ ਤੇ ਉੱਘੇ ਸਮਾਜ ਸੇਵਕ ਸ੍ਰੀ ਜਤਿੰਦਰ ਕੁਮਾਰ ਰਿੰਕੂ ਨੂੰ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵਲੋਂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਫਿਲੌਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਜਤਿੰਦਰ ਕੁਮਾਰ ਰਿੰਕੂ ਨੇ ਪੇਸ਼ ਸਮੂਹ ਆਮ ਆਦਮੀ ਪਾਰਟੀ री ਹਾਈਕਮਾਂਡ, ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਹਰਜੋਤ ਲੋਹਟੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੁਰੀ ਤਨਦੇਹੀ ਨਾਲ ਨਿਭਾਉਣਗੇ। ਉਨਾਂ ਅੱਗੇ ਕਿਹਾ ਕਿ ਉਹ ਖੱਤਰੀ ਅਰੋੜਾ ਭਾਈਚਾਰੇ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਕਰਨਗੇ। ਯਤਨ ਰਿੰਕੂ ਨੇ ਅੱਗੇ ਬੋਲਦਿਆਂ ਕਿਹਾ ਕਿ ਖੱਤਰੀ ਅਰੋੜਾ ਭਾਈਚਾਰੇ ਦੇ ਲੋਕਾਂ ਨੂੰ ਸਮਾਜ ਵਿੱਚ ਹੋਰ ਅੱਗੇ ਵਧਣ ਲਈ ਨਿਰੰਤਰ ਤੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ।
Posted By: GURBHEJ SINGH ANANDPURI