ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਸਰਕਾਰ-ਪੱਡਾ
ਕਿਹਾ-ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ
ਸਰਕਾਰ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕਰਨ ਨੂੰ ਦੇ ਰਹੀ ਹੈ ਤਰਜੀਹ-ਆਪ
ਕਪੂਰਥਲਾ 22 ਸਿਤੰਬਰ ਗੌਰਵ ਮੜੀਆ
ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ,ਵਿੱਤੀ ਸਹਾਇਤਾ ਅਤੇ ਸੰਸਥਾਗਤ ਸਹਿਯੋਗ ਦਾ ਮਜ਼ਬੂਤ ਢਾਂਚਾ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ।ਇਹ ਗੱਲ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।ਪੱਡਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਜਾਂ ਊਰਜਾ ਦੀ ਕੋਈ ਕਮੀ ਨਹੀਂ ਹੈ।ਇਸੇ ਕਰਕੇ ਸਰਕਾਰ ਅਜਿਹੇ ਰੌਸ਼ਨ ਦਿਮਾਗ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ,ਕਾਰੋਬਾਰ ਸਥਾਪਤ ਕਰਨ ਅਤੇ ਰੋਜ਼ਗਾਰ ਪੈਦਾ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਉਨ੍ਹਾਂਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ। ਪੱਡਾ ਨੇ ਦੇਸ਼ ਦੀ ਆਜ਼ਾਦੀ ਲਹਿਰਾਂ ਦੇ ਆਜ਼ਾਦੀ ਪਰਵਾਨਿਆਂ ਅਤੇ ਹੋਰ ਆਜ਼ਾਦੀ ਸੰਘਰਸ਼ਾਂ ਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ।ਪੱਡਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਜੂਦਾ ਸਰਕਾਰ ਦੇ ਗਠਨ ਦੇ ਪਹਿਲੇ ਦਿਨ ਹੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਸਹੁੰ ਚੁੱਕੀ ਸੀ ਅਤੇ ਇਸ ਉਪਰ ਪੰਜਾਬ ਸਰਕਾਰ ਪੂਰਾ ਉਤਰਨ ਲਈ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਅ ਰਹੀ ਹੈ।ਉਨ੍ਹਾਂਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਆਪਣੀ ਮਿੱਟੀ ਤੇ ਧਰਤੀ ਹੇਠਲੇ ਪਾਣੀ ਦਾ ਨੁਕਸਾਨ ਕਰਵਾ ਕੇ ਵੀ ਦੇਸ਼ ਦੇ ਅਨਾਜ਼ ਭੰਡਾਰ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ।ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਵਿਚ ਕੀਤੀਆਂ ਸਕਰਾਤਮਕ ਪਹਿਲਕਦਮੀਆਂ ਸਦਕਾ ਆਏ ਬਦਲਾਅ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਵੱਡੇ ਪੱਧਰ ਤੇ ਕਮੀ ਆਈ ਹੈ ਤੇ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਮਸ਼ੀਨਾਂ ਤੇ 50 ਤੋ 80 ਫੀਸਦੀ ਸਬਸਿਡੀ ਪ੍ਰਦਾਨ ਕੀਤੀ ਗਈ ਹੈ।ਇਸੇ ਤਰ੍ਹਾਂ ਹੀ 7200 ਕਰੋੜ ਰੁਪਏ ਖਰਚ ਕਰਕੇ ਨਹਿਰੀ ਸਿੰਚਾਈ ਵਿਚ ਵੱਡਾ ਸੁਧਾਰ ਕੀਤਾ ਤੇ ਧਰਤੀ ਹੇਠਲੇ ਪਾਣੀ ਥਾਂ ਨਹਿਰੀ ਪਾਣੀ ਦੀ ਸਿੰਚਾਈ ਲਈ ਵਰਤੋਂ ਵਿਚ ਵੀ ਇਜਾਫ਼ਾ ਹੋਇਆ ਹੈ।ਪੱਡਾ ਨੇ ਕਿਹਾ ਪੰਜਾਬ ਕੋਲ ਸਟਾਰਟਅੱਪਸ,ਤਕਨਾਲੋਜੀ-ਅਧਾਰਿਤ ਉੱਦਮਾਂ ਅਤੇ ਆਧੁਨਿਕ ਯੁੱਗ ਦੀਆਂ ਸਨਅਤਾਂ ਲਈ ਇੱਕ ਪ੍ਰਮੁੱਖ ਕੇਂਦਰ ਬਣਨ ਦੀ ਅਥਾਹ ਸਮਰੱਥਾ ਹੈ।ਸੂਬਾ ਸਰਕਾਰ ਦਾ ਉਦੇਸ਼ ਸਪੱਸ਼ਟ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਮੌਕਿਆਂ ਦੀ ਭਾਲ ਵਿੱਚ ਸੂਬਾ ਛੱਡ ਕੇ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।ਉਨ੍ਹਾਂ ਅੱਗੇ ਕਿਹਾ, ‘ਅਸੀਂ ਅਜਿਹਾ ਮਾਹੌਲ ਸਿਰਜਣਾ ਚਾਹੁੰਦੇ ਹਾਂ,ਜਿੱਥੇ ਨੌਜਵਾਨ ਸੁਪਨੇ ਦੇਖ ਸਕਣ,ਨਵੀਨਤਾ ਲਿਆ ਸਕਣ,ਕਾਰੋਬਾਰ ਸ਼ੁਰੂ ਕਰ ਸਕਣ ਅਤੇ ਪੰਜਾਬ ਵਿੱਚ ਹੀ ਰੋਜ਼ਗਾਰ ਪੈਦਾ ਕਰ ਸਕਣ।ਵਿਦਿਆਰਥੀਆਂ ਵਿੱਚ ਛੋਟੀ ਉਮਰ ਤੋਂ ਹੀ ਉੱਦਮੀ ਸੋਚ ਪੈਦਾ ਕਰਨ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਪੱਡਾ ਨੇ ਕਿਹਾ ਕਿ ਸਰਕਾਰ ਨੇ ਸਕੂਲਜ਼ ਆਫ਼ ਐਮੀਨੈਂਸ’ ਵਿੱਚ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਉਦਯੋਗਿਕ ਆਗੂ ਅਤੇ ਉੱਦਮੀਆਂ ਦੀ ਸਰਪ੍ਰਸਤੀ ਕਰਨ ਵਾਲੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਸੀਡ ਮਨੀ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਉੱਦਮਤਾ ਨੂੰ ਸਿਰਫ਼ ਕਰੀਅਰ ਦੇ ਇੱਕ ਵਿਕਲਪ ਵਜੋਂ ਨਹੀਂ,ਸਗੋਂ ਰੋਜ਼ਗਾਰ ਪੈਦਾ ਕਰਨ ਅਤੇ ਅਸਲ ਜੀਵਨ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਸਾਧਨ ਵਜੋਂ ਦੇਖਿਆ ਜਾਣਾ ਚਾਹੀਦਾ ਹੈ।ਵਿਦਿਆਰਥੀਆਂ ਨੂੰ ਰਵਾਇਤੀ ਕਰੀਅਰ ਦੇ ਰਾਹਾਂ ਤੋਂ ਹਟ ਕੇ ਸੋਚਣ ਲਈ ਪ੍ਰੇਰਿਤ ਕਰਦਿਆਂ ਪੱਡਾ ਨੇ ਕਿਹਾ ਅਜਿਹੇ ਹੱਲ ਤਿਆਰ ਕਰਨ ਤੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ,ਜੋ ਸਮਾਜ ਲਈ ਲਾਹੇਵੰਦ ਹੋਵਣ।ਸ਼ੁਰੂ ਤੋਂ ਹੀ ਪੰਜਾਬ ਉੱਦਮ,ਸਖ਼ਤ ਮਿਹਨਤ ਅਤੇ ਹਿੰਮਤ ਵਾਲਿਆਂ ਦੀ ਧਰਤੀ ਰਿਹਾ ਹੈ।ਉਨ੍ਹਾਂ ਕਿਹਾ ਕਿ ਹਿੰਮਤ,ਸਖ਼ਤ ਮਿਹਨਤ,ਦ੍ਰਿੜ੍ਹਤਾ ਅਤੇ ਉੱਦਮੀ ਭਾਵਨਾ ਪੰਜਾਬ ਦੇ ਸੁਭਾਅ ਵਿੱਚ ਡੂੰਘਾਈ ਨਾਲ ਰਚੀ-ਵਸੀ ਹੋਈ ਹੈ।ਪੱਡਾ ਨੇ ਕਿਹਾ ਪੰਜਾਬ ਦਾ ਅਮੀਰ ਅਤੇ ਸ਼ਾਨਦਾਰ ਵਿਰਸਾ ਮਹਾਨ ਗੁਰੂਆਂ,ਸੰਤਾਂ,ਪੀਰਾਂ ਫ਼ਕੀਰਾਂ ਅਤੇ ਸ਼ਹੀਦਾਂ ਨਾਲ ਜੁੜਿਆ ਹੋਇਆ ਹੈ।ਦਲੇਰੀ,ਮਿਹਨਤ,ਦ੍ਰਿੜਤਾ ਅਤੇ ਉੱਦਮੀ ਸੋਚ ਪੰਜਾਬੀਆਂ ਵਿੱਚ ਡੂੰਘਾਈ ਨਾਲ ਸਮਾਈ ਹੋਈ ਹੈ,ਜੋ ਸਾਨੂੰ ਵਿਸ਼ਵ ਪੱਧਰ ਤੇ ਮੋਹਰੀ ਬਣਾਉਂਦੀ ਹੈ।
Posted By: Gaurav Maria