ਫ਼ਤਿਹਾਬਾਦ ਵਿਖੇ ਸਾਬਕਾ ਸਰਪੰਚ ਭਿੰਦਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਬ੍ਰਹਮਪੁਰਾ ਤੇ ਜਹਾਂਗੀਰ
- ਸੋਗ /ਦੁੱਖ ਦਾ ਪ੍ਰਗਟਾਵਾ
- 06 Dec,2025
ਰਾਕੇਸ਼ ਨਈਅਰ ਚੋਹਲਾ ਖਡੂਰ ਸਾਹਿਬ/ਤਰਨ ਤਾਰਨ
ਹਲਕਾ ਖਡੂਰ ਸਾਹਿਬ ਦੇ ਪਿੰਡ ਫ਼ਤਿਹਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ ਦੇ ਪਿਤਾ ਸ੍ਰ.ਦਲਬੀਰ ਸਿੰਘ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇ. ਦਲਬੀਰ ਸਿੰਘ ਜਹਾਂਗੀਰ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਇਸ ਦੁਖੀ ਮੌਕੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਸਵਰਗਵਾਸੀ ਸ੍ਰ.ਦਲਬੀਰ ਸਿੰਘ ਨਾਲ ਉਨ੍ਹਾਂ ਦੀ ਬਹੁਤ ਪੁਰਾਣੀ ਅਤੇ ਪਰਿਵਾਰਕ ਨੇੜਤਾ ਸੀ।ਉਨ੍ਹਾਂ ਕਿਹਾ ਕਿ ਉਹ ਪਿਆਰੇ ਸੱਜਣ,ਨਿਮਰ ਅਤੇ ਸਭ ਦੇ ਮਿਲਾਪੜੇ ਸੁਭਾਅ ਵਾਲੇ ਵਿਅਕਤੀ ਸਨ।ਸ੍ਰ.ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਜਿੱਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਸਨੇਹੀਆਂ ਅਤੇ ਇਲਾਕੇ ਨੂੰ ਵੀ ਭਾਰੀ ਸਦਮਾ ਲੱਗਾ ਹੈ।ਸੀਨੀਅਰ ਅਕਾਲੀ ਆਗੂਆਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ
Posted By:
GURBHEJ SINGH ANANDPURI
Leave a Reply