Nazrana Times

ਪੰਜਾਬੀ

ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼

14 May, 2026 07:14 PM

ਅੰਮ੍ਰਿਤਸਰ- ਨਜ਼ਰਾਨਾ ਟਾਈਮਜ -ਸ਼ਹਿਰ 'ਚ ਇਕ ਨੌਜਵਾਨ ਦੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਈ ਹੈ।

ਘਟਨਾ ਤੋਂ ਬਾਅਦ ਮੁਲਜ਼ਮ ਨੌਜਵਾਨ ਦੀ ਲਾਸ਼ ਸਕੂਟੀ 'ਤੇ ਲੈ ਗਏ ਅਤੇ ਘਰ ਦੇ ਬਾਹਰ ਸੁੱਟ ਕੇ ਫਰਾਰ ਹੋ ਗਏ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ।

Latest News