ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ ਸਮੂਹਿਕ ਆਨੰਦ ਕਾਰਜ ਪਹਿਲੀ ਨਵੰਬਰ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪੋਸਟਰ ਰਿਲੀਜ :

ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ ਸਮੂਹਿਕ ਆਨੰਦ ਕਾਰਜ ਪਹਿਲੀ ਨਵੰਬਰ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪੋਸਟਰ ਰਿਲੀਜ :

ਲੋੜਵੰਦ ਪਰਿਵਾਰ ਕਰਵਾ ਸਕਦੇ ਹਨ 20 ਅਕਤੂਬਰ ਤੱਕ ਰਜਿਸਟਰੇਸ਼ਨ : ਪ੍ਹਧਾਨ ਸਟੇਟ ਅਵਾਰਡੀ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ.) ਮੋਹਾਲੀ ਦੀ ਤਰਫੋਂ ਹਰ ਸਾਲ ਵਿਧਾਇਕ ਮੋਹਾਲੀ- ਕੁਲਵੰਤ ਸਿੰਘ ਦੀ ਸਰਪਸਤੀ ਦੇ ਹੇਠ ਸਮੂਹਿਕ ਆਨੰਦ ਕਾਰਜ ਕਰਵਾਏ ਜਾਂਦੇ ਹਨ। ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਵਿਸ਼ੇਸ਼ ਸਹਿਯੋਗ ਨਾਲ ਇਸ ਵਾਰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ -ਗੁਰਦੁਆਰਾ ਨਾਨਕ ਦਰਬਾਰ ਸਾਹਿਬ ,ਸੈਕਟਰ 90-91, ਮੋਹਾਲੀ ਵਿਖੇ ਕਰਵਾਏ ਜਾ ਰਹੇ ਹਨ। ਪੋਸਟਰ ਰਿਲੀਜ਼ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ.) ਦੀ ਤਰਫੋਂ ਹਰ ਸਾਲ ਪ੍ਰਧਾਨ ਫੂਲਰਾਜ ਸਿੰਘ ਦੀ ਅਗਵਾਈ ਹੇਠ ਇਹ ਵੱਡਾ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਅਤੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਂਦੇ ਹਨ, ਇਸ ਮਹਾਨ ਪਵਿੱਤਰ ਕਾਰਜ ਦੇ ਲਈ ਸੁਸਾਇਟੀ ਦੇ ਸਭਨਾਂ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਦਿਨ -ਰਾਤ ਇੱਕ ਕਰਕੇ ਇਸ ਪਾਵਨ ਕਾਰਜ ਨੂੰ ਨੇਪਰੇ ਚੜਿਆ ਜਾਂਦਾ ਹੈ ਅਤੇ ਉਹਾਂ ਨੂੰ ਵੀ ਇਸ ਸਮੂਹਿਕ ਅਨੰਦ ਕਾਰਜ ਦੇ ਵਿੱਚ ਹਿੱਸਾ ਲੈਣ ਦਾ ਹਰ ਵਾਰ ਮੌਕਾ ਮਿਲਦਾ ਹੈ ਅਤੇ ਹੁਣ ਵੀ ਜਿਸ ਉਤਸ਼ਾਹ ਦੇ ਨਾਲ ਇਹ ਸੁਸਾਇਟੀ ਮੈਂਬਰ ਤਿਆਰੀ ਵਿੱਚ ਜੁਟੇ ਹੋਏ ਹਨ। ਇਹ ਕਾਬਲੇ ਤਾਰੀਫ ਹੈ, ਕਿਉਂਕਿ ਸਮਾਜ ਸੇਵਾ ਦੇ ਕੰਮਾਂ ਵਿੱਚ ਆਪਣਾ ਨਿਜੀ ਕੰਮ -ਕਾਜ ਛੱਡ ਕੇ ਸਮਾਂ ਦੇਣਾ ਇੱਕ ਵੱਡੀ ਗੱਲ ਹੈ ਅਤੇ ਇਸ ਨਾਲ ਹੋਰਨਾ ਸਮਾਜ ਸੇਵੀ ਜਥੇਬੰਦੀਆਂ ਅਤੇ ਸਮਾਜ ਸੇਵਕਾਂ ਨੂੰ ਵੀ ਪ੍ਰੇਰਣਾ ਅਤੇ ਸੇਧ ਮਿਲਦੀ ਹੈ। ਇਸ ਸਮਾਗਮ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਟੇਟ ਐਵਾਰਡੀ ਅਤੇ ਸਰਬ ਸਾਂਝਾ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ -ਫੂਲਰਾਜ ਸਿੰਘ ਹੋਰਾਂ ਨੇ ਦੱਸਿਆ ਕਿ ਇਸ ਸਬੰਧੀ ਗੁਰਦੀਪ ਸਿੰਘ ਟਿਵਾਣਾ- ਸੀਨੀਅਰ ਮੀਤ ਪ੍ਰਧਾਨ,ਨਿਹਾਲ ਸਿੰਘ ਵਿਰਕ-ਮੀਤ ਪ੍ਰਧਾਨ, ਬਲਵਿੰਦਰ ਸਿੰਘ ਗੁਰਾਇਆ-ਮੀਤ ਪ੍ਰਧਾਨ, ਗੁਰਵੀਰ ਸਿੰਘ ਬੱਗਾ-ਜਨਰਲ ਸਕੱਤਰ, ਗੁਰਮੀਤ ਸਿੰਘ ਖਜਾਨਚੀ, ਜਦਕਿ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਕਬੱਡੀ ਕੋਚ ਮੌਲੀ ਬੈਦਵਾਣ, ਹਰਮੇਸ਼ ਸਿੰਘ ਕੁੰਬੜਾ ਸਰਪ੍ਰਸਤ, ਹਰਮਿੰਦਰ ਸਿੰਘ ਮਾਖਾ ਜਨਰਲ ਸਕੱਤਰ ਅਧਾਰਤ ਸਮੁੱਚੀ ਟੀਮ ਦੇ ਵੱਲੋਂ ਵਿਆਹ ਸਮਾਗਮ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ। ਸਟੇਟ ਐਵਾਰਡੀ ਅਤੇ ਸੁਸਾਇਟੀ ਦੇ ਪ੍ਰਧਾਨ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਹਰੇਕ ਸਾਲ ਵਿਧਾਇਕ ਕੁਲਵੰਤ ਸਿੰਘ ਦੀ ਸਰਪਸਤੀ ਦੇ ਹੇਠ ਇਸ ਵਿਆਹ ਸਮਾਗਮ ਨੂੰ ਨੇਪਰੇ ਚਾੜਿਆ ਜਾਂਦਾ ਹੈ ਅਤੇ ਇਸ ਵਾਰ ਵੀ ਵਿਧਾਇਕ ਕੁਲਵੰਤ ਸਿੰਘ ਦੀ ਵਿਸ਼ੇਸ਼ ਸਰਪਰਸਤੀ ਹੇਠ ਪਹਿਲੀ ਨਵੰਬਰ 2026 ਨੂੰ ਸਮੁੱਚਾ ਸਮਾਗਮ ਵਿੱਢਿਆ ਗਿਆ ਹੈ ਅਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਸਮੂਹਿਕ ਆਨੰਦ ਕਾਰਜਾਂ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ ਹੈ , ਜਿੱਥੇ ਉਹਨਾਂ ਸਮੂਹਿਕ ਆਨੰਦ ਕਾਰਜ ਨੂੰ ਲੈ ਕੇ ਸੁਸਾਇਟੀ ਅਤੇ ਕਲੱਬ ਦੇ ਸਮੁੱਚੇ ਮੈਂਬਰ ਅਤੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉੱਥੇ ਇਸ ਸਮਾਗਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਵੀ ਲਿਆ, ਉਹਨਾਂ ਨਾਲ ਹੀ ਸੋਸਾਇਟੀ ਦੇ ਮੈਂਬਰਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਵਿਆਹ ਸਮਾਗਮ ਵਿੱਚ ਹਰ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਵਾਇਆ। ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਲੋੜਵੰਦ ਲੜਕੀਆਂ ਨੂੰ ਘਰੇਲੂ ਵਰਤੋ ਵਿੱਚ ਆਉਣ ਵਾਲਾ 80 ਹਜ਼ਾਰ ਦੀ ਕੀਮਤ ਦਾ ਸਮਾਨ ਵੀ ਸੁਸਾਇਟੀ ਵੱਲੋਂ ਦਿੱਤਾ ਜਾਵੇਗਾ ਅਤੇ ਇਹਨਾਂ ਵਿਆਹ ਸਮਾਗਮ ਦੇ ਵਿੱਚ ਲੋੜਵੰਦ ਪਰਿਵਾਰਾਂ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਉਹ 20 ਅਕਤੂਬਰ 2026 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਹਨਾਂ ਦੱਸਿਆ ਕਿ ਇਹਨਾਂ ਵਿਆਹ ਸਮਾਗਮਾਂ ਦੇ ਦੌਰਾਨ ਇਸ ਵਿਆਹ ਸਮੂਹਿਕ ਵਿਆਹ ਸਮਾਗਮ ਦੇ ਦੌਰਾਨ ਲੜਕੀਆਂ ਦੇ ਧਾਰਮਿਕ ਅਕੀਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖ, ਹਿੰਦੂ ਅਤੇ ਮੁਸਲਿਮ ਭਾਈਚਾਰੇ ਨਾਲ ਸੰਬੰਧਿਤ ਰੀਤੀ ਰਿਵਾਜਾਂ ਅਨੁਸਾਰ ਕਾਰਜ ਕੀਤਾ ਜਾਵੇਗਾ। ਲੜਕੀ ਦਾ ਪਰਿਵਾਰ ਫਿਰ ਭਾਵੇਂ ਪੰਜਾਬ ਦੇ ਕਿਸੇ ਵੀ ਕੋਨੇ ਵਿੱਚ ਹੋਵੇ, ਜਾਂ ਹੋਰ ਸਟੇਟ ਨਾਲ ਸੰਬੰਧਿਤ ਹੋਵੇ। ਉਹਨਾਂ ਦੱਸਿਆ ਕਿ ਬਰਾਤੀਆਂ ਅਤੇ ਲੜਕਾ-ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਲਈ ਬਰੇਕਫਾਸਟ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਸੁਸਾਇਟੀ ਦੀ ਤਰਫੋਂ ਹੀ ਕੀਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਵਿਆਹ ਸਮਾਗਮ ਸਬੰਧੀ ਪੋਸਟਰ ਰਿਲੀਜ਼ ਕੀਤੇ ਜਾਣ ਦੇ ਦੌਰਾਨ ਆਪ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਤਰਲੋਚਨ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ ਭਾਟੀਆ, ਬਿਕਰਮ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਜਗਦੀਸ਼ ਸਿੰਘ, ਗੁਰਨਾਮ ਸਿੰਘ, ਹਰਜਿੰਦਰ ਸਿੰਘ ਹੁੰਦਲ, ਜਸਜੀਤ ਸਿੰਘ ਭਾਟੀਆ, ਅਮਰਜੀਤ ਸਿੰਘ ਵੀ ਹਾਜ਼ਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.