ਹਲਕਾ ਇੰਚਾਰਜ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਵਲੋਂ ਪਿੰਡ ਭੂਰੇ ਗਿੱਲ 'ਚ ਵਰਕਰ ਮਿਲਣੀ
- ਰਾਜਨੀਤੀ
- 13 Jul, 2026 05:32 PM (Asia/Kolkata)
ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਤਿਆਰ ਰਹਿਣ ਦਾ ਦਿੱਤਾ ਸੱਦਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੂਰੇ ਗਿੱਲ ਵਿਖੇ ਸ.ਕੁਲਵੰਤ ਸਿੰਘ ਸੁਲਤਾਨਵਿੰਡ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਅਕਾਲੀ ਵਰਕਰ ਮਿਲਣੀ ਕੀਤੀ ਗਈ।ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਰਹੇ।
ਆਪਣੇ ਸੰਬੋਧਨ ਦੌਰਾਨ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪਿੰਡ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਸੱਦਾ ਦਿੱਤਾ।
ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਸਿਰਫ਼ ਗਲੀਆਂ-ਨਾਲੀਆਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ,ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਬਿਹਤਰ ਸਿਹਤ ਸਹੂਲਤਾਂ,ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ, ਆਧੁਨਿਕ ਤਕਨਾਲੋਜੀ ਨਾਲ ਖੇਤੀ ਨੂੰ ਜੋੜਨ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਹੁਣ ਸਮਾਂ ਸੋਚ ਬਦਲਣ ਦਾ ਹੈ।ਜੇਕਰ ਹਲਕਾ ਖਡੂਰ ਸਾਹਿਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਦੇਣਗੇ ਤਾਂ ਉਨ੍ਹਾਂ ਦਾ ਚੁਣਿਆ ਨੁਮਾਇੰਦਾ ਹਲਕੇ ਦੇ ਲੋਕਾਂ ਦੇ ਹੱਕਾਂ ਲਈ ਕੰਮ ਕਰੇਗਾ ਅਤੇ ਹਲਕੇ ਦੇ ਵਿਕਾਸ ਨੂੰ ਪਹਿਲ ਦੇਵੇਗਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਬਰ ਗਿਆਨ ਸਿੰਘ ਸ਼ਾਹਬਾਜ਼ਪੁਰ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ, ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ, ਬਲਾਕ ਸੰਮਤੀ ਮੈਂਬਰ ਰਾਜਵਿੰਦਰ ਕੌਰ ਮਾਨੋਚਾਹਲ, ਅਕਾਸ਼ਦੀਪ ਸਿੰਘ ਸ਼ੇਖ, ਸਰਵਣ ਸਿੰਘ ਸੁਲਤਾਨਵਿੰਡ, ਸਾਹਿਲਪ੍ਰੀਤ ਸਿੰਘ,ਸੁਖਦੇਵ ਸਿੰਘ, ਗੁਰਜੀਤ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ ਸ਼ਾਹ,ਕਰਮ ਸਿੰਘ ਸ਼ਾਹ,ਬਲਵਿੰਦਰ ਸਿੰਘ,ਮੁਖਤਾਰ ਸਿੰਘ,ਨਿਰਵੈਲ ਸਿੰਘ, ਕਰਮਜੀਤ ਸਿੰਘ,ਧਰਮਿੰਦਰ ਸਿੰਘ,ਕੁਲਦੀਪ ਸਿੰਘ, ਹਰਜਿੰਦਰ ਸਿੰਘ, ਜਗਜੀਤ ਸਿੰਘ,ਸੋਨੂੰ ਸ਼ਾਹ ਜੀਓਬਾਲਾ, ਰਣਜੀਤ ਸਿੰਘ ਸਰਪੰਚ ਡਿਆਲ ,ਮਨਜਿੰਦਰ ਸਿੰਘ ਜੀਓਬਾਲਾ,ਰਾਣਾ ਮੰਮਣਕੇ, ਸੁਖਵੰਤ ਸਿੰਘ ਗੁਲਾਲੀਪੂਰ, ਜਗਰੂਪ ਸਿੰਘ ਸਰਪੰਚ ਸ਼ਹਿਬਾਜ਼ਪੁਰ, ਸੁਖਵਿੰਦਰ ਸਿੰਘ ਗੁਲਾਲੀਪੁਰ,ਰਵਿੰਦਰ ਸਿੰਘ ਪੰਨੂ,ਸੁਖਪਾਲ ਸਿੰਘ, ਸੁੱਖ ਆੜ੍ਹਤੀਆ ਆਦਿ ਹਾਜ਼ਰ ਸਨ।
Leave a Reply