ਸਰਪੰਚ ਟੋਨੀ ਦੇ ਮਾਤਾ ਦਰਸ਼ਨ ਕੌਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਸਰਪੰਚ ਟੋਨੀ ਦੇ ਮਾਤਾ ਦਰਸ਼ਨ ਕੌਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਸਿਆਸੀ,ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,30 ਜੂਨ 

ਸੀਨੀਅਰ ਅਕਾਲੀ ਆਗੂ ਅਤੇ ਸਰਪੰਚ ਜੰਗਸ਼ੇਰ ਸਿੰਘ ਟੋਨੀ ਰੂੜੀਵਾਲਾ ਦੇ ਸਤਿਕਾਰਯੋਗ ਮਾਤਾ ਸਵਰਗਵਾਸੀ ਬੀਬੀ ਦਰਸ਼ਨ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਰੂੜੀਵਾਲਾ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ,ਰਾਜਨੀਤਿਕ ਆਗੂਆਂ,ਸਮਾਜ ਸੇਵੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸਵਰਗਵਾਸੀ ਮਾਤਾ ਦਰਸ਼ਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਵੱਲੋਂ ਵੈਰਾਗਮਈ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।ਉਪਰੰਤ ਭਾਈ ਬਲਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਮਨੁੱਖੀ ਜੀਵਨ ਦੀ ਨਾਸ਼ਵਰਤਾ ਅਤੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਣਾ ਦਿੱਤੀ।

ਅੰਤਿਮ ਅਰਦਾਸ ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਕੁਲਦੀਪ ਸਿੰਘ ਔਲਖ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਚੇਅਰਮੈਨ ਗੁਰਮਹਾਂਬੀਰ ਸਿੰਘ ਸਰਹਾਲੀ,ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਦਲਜੀਤ ਸਿੰਘ ਪੱਟੀ ਨੇ ਸਵਰਗਵਾਸੀ ਮਾਤਾ ਦਰਸ਼ਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਾਂ ਦਾ ਸਥਾਨ ਸੰਸਾਰ ਵਿੱਚ ਸਭ ਤੋਂ ਉੱਚਾ ਹੈ।ਮਾਂ ਦਾ ਵਿਛੋੜਾ ਜੀਵਨ ਦਾ ਸਭ ਤੋਂ ਵੱਡਾ ਦੁੱਖ ਹੁੰਦਾ ਹੈ।ਮਾਂ ਹੀ ਉਹ ਮਹਾਨ ਹਸਤੀ ਹੁੰਦੀ ਹੈ ਜੋ ਆਪਣੇ ਬੱਚਿਆਂ ਨੂੰ ਆਪਣੇ ਤੋਂ ਉੱਚੇ ਮੁਕਾਮਾਂ ਅਤੇ ਅਹੁਦਿਆਂ 'ਤੇ ਦੇਖਣਾ ਚਾਹੁੰਦੀ ਹੈ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਾਰੀ ਉਮਰ ਅਰਦਾਸਾਂ ਕਰਦੀ ਰਹਿੰਦੀ ਹੈ।ਉਨ੍ਹਾਂ ਕਿਹਾ ਕਿ ਮਾਤਾ ਦਰਸ਼ਨ ਕੌਰ ਦੇ ਸਦੀਵੀ ਵਿਛੋੜੇ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਇਸ ਮੌਕੇ ਸੀਨੀਅਰ ਭਾਜਪਾ ਆਗੂ ਗੁਰਮੁੱਖ ਸਿੰਘ ਘੁੱਲਾ ਬਲੇਹਰ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ, ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ ਸਾਬਕਾ ਬਲਾਕ ਸੰਮਤੀ ਮੈਂਬਰ,ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਲਹੌਰੀਆ,ਮੋਹਨ ਸਿੰਘ ਭੈਲ,ਗੁਰਵਿੰਦਰ ਸਿੰਘ ਬਹਿੜਵਾਲ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਹਰਜੀਤ ਸਿੰਘ ਸਰਪੰਚ ਸ਼ੇਰੋਂ, ਪੱਤਰਕਾਰ ਰਾਕੇਸ਼ ਨਈਅਰ,ਬਾਬਾ ਪ੍ਰਗਟ ਸਿੰਘ ਗੁਰਦੁਆਰਾ ਬਾਬਾ ਲੂਆਂ ਸਾਹਿਬ ਵਾਲੇ, ਬਲਕਾਰ ਸਿੰਘ ਸ਼ੇਰੋਂ, ਭੂਪਿੰਦਰ ਸਿੰਘ ਭਿੰਦਾ ਹਲਕਾ ਪ੍ਰਧਾਨ ਬੀਸੀ ਵਿੰਗ ਫਤਿਆਬਾਦ,ਕਸ਼ਮੀਰ ਸਿੰਘ ਫਤਿਆਬਾਦ ਹਲਕਾ ਪ੍ਰਧਾਨ ਐਸਸੀ ਵਿੰਗ,ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ, ਦਇਆ ਸਿੰਘ ਚੋਹਲਾ ਖੁਰਦ,ਗੁਰ ਘੜਕਾ,ਪ੍ਰਤਾਪ ਸਿੰਘ ਨੰਬਰਦਾਰ ਜਾਮਾਰਾਏ,ਮਨਪ੍ਰੀਤ ਮੰਨੂ ਸ਼ੇਰੋਂ,ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ,ਪਰਮਜੀਤ ਸਿੰਘ ਚੰਬਲ, ਦਿਲਬਾਗ ਸਿੰਘ ਸਾਬਕਾ ਸਰਪੰਚ ਕਾਹਲਵਾਂ,ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ, ਭੁਪਿੰਦਰ ਸਿੰਘ ਭੂਪੀ ਸਰਹਾਲੀ, ਚੇਅਰਮੈਨ ਡਾ.ਉਪਕਾਰ ਸਿੰਘ ਸੰਧੂ,ਨਰੈਣ ਸਿੰਘ ਸਰਪੰਚ ਸੁਹਾਵਾ,ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ,ਚਰਨਜੀਤ ਸਿੰਘ ਧੁੰਨ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ,ਦਲੇਰ ਸਿੰਘ ਢਿੱਲੋਂ ਮੈਂਬਰ ਬਲਾਕ ਸੰਮਤੀ,ਗੁਰਮੇਲ ਸਿੰਘ ਫੌਜੀ, ਮੁਹੱਬਤ ਪਾਲ ਸਿੰਘ,ਸੁਨੀਲ ਕੁਮਾਰ ਸ਼ੀਲੂ,ਪ੍ਰਦੀਪ ਕੁਮਾਰ ਢਿੱਲੋਂ, ਰਕੇਸ਼ ਕੁਮਾਰ ਵਸੀਕਾ ਨਵੀਸ,ਰਾਹੁਲ ਧੀਰ, ਗੁਰਅਵਤਾਰ ਸਿੰਘ ਸੋਨੂੰ, ਨਿਰਵੈਲ ਸਿੰਘ ਚੋਹਲਾ ਸਾਹਿਬ ਸਮੇਤ ਵੱਡੀ ਗਿਣਤੀ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ।
ਹਾਜ਼ਰ ਸਮੂਹ ਆਗੂਆਂ ਅਤੇ ਪਤਵੰਤਿਆਂ ਨੇ ਸਰਪੰਚ ਜੰਗਸ਼ੇਰ ਸਿੰਘ ਟੋਨੀ ਅਤੇ ਸਮੂਹ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ। ਸ਼ਰਧਾਂਜਲੀ ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਜ਼ਿੰਮੇਵਾਰੀ ਕੁਲਦੀਪ ਸਿੰਘ ਮਥਰੇਵਾਲ ਵਲੋਂ ਬਾਖੂਬੀ ਨਿਭਾਈ ਗਈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.