ਕੱਦ ਗਿੱਲ ਵਿਖੇ ਬ੍ਰਹਮਪੁਰਾ ਵਲੋਂ ਅਕਾਲੀ ਵਰਕਰਾਂ ਨਾਲ ਮਿਲਣੀ
ਅਕਾਲੀ ਵਰਕਰ ਹਨ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ-ਬ੍ਰਹਮਪੁਰਾ
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,7 ਮਾਰਚ
ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਪਿੰਡ ਕੱਦ ਗਿੱਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਵਰਕਰ ਮਿਲਣੀਆਂ ਦੀ ਲੜੀ ਤਹਿਤ ਸਾਬਕਾ ਸਰਪੰਚ ਜਸਵੰਤ ਸਿੰਘ ਜੱਟਾਂ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵੀ ਹਾਜ਼ਰ ਰਹੇ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ।ਇਸ ਦੌਰਾਨ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੀ ਜਨਤਾ ਦੇ ਨਾਲ ਖੜ੍ਹਦਾ ਆਇਆ ਹੈ ਅਤੇ ਪਾਰਟੀ ਨੇ ਹਰ ਸਮੇਂ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਚਾਹੇ ਵਿਕਾਸ ਕਾਰਜ ਹੋਣ ਜਾਂ ਕਿਸੇ ਵੀ ਮੁਸੀਬਤ ਦੇ ਸਮੇਂ ਲੋਕਾਂ ਦੀ ਸਹਾਇਤਾ ਕਰਨੀ ਹੋਵੇ ਅਕਾਲੀ ਦਲ ਨੇ ਆਪਣੀ ਜ਼ਿੰਮੇਵਾਰੀ ਬਖੂਬੀ ਨਿਭਾਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਬਖੂਬੀ ਜਾਣਦੀ ਹੈ ਕਿ ਕੌਣ ਸਿਰਫ਼ ਵਾਅਦੇ ਕਰਦਾ ਹੈ ਅਤੇ ਕੌਣ ਜਮੀਨੀ ਪੱਧਰ ‘ਤੇ ਰਹਿ ਕੇ ਲੋਕਾਂ ਦੇ ਮੁੱਦੇ ਉਠਾਉਂਦਾ ਹੈ।ਇਸ ਮੌਕੇ ਗੁਰਸੇਵਕ ਸਿੰਘ ਸ਼ੇਖ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰਨਾ ਪਵੇਗਾ।ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲੀ ਤਾਕਤ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਪਾਰਟੀ ਨੂੰ ਮਜ਼ਬੂਤੀ ਮਿਲਦੀ ਹੈ।ਮੀਟਿੰਗ ਦੌਰਾਨ ਆਗੂਆਂ ਵੱਲੋਂ ਵਰਕਰਾਂ ਨਾਲ ਸੰਗਠਨਕ ਮਸਲਿਆਂ ਅਤੇ ਆਉਣ ਵਾਲੀਆਂ ਗਤੀਵਿਧੀਆਂ ‘ਤੇ ਵੀ ਚਰਚਾ ਕੀਤੀ ਗਈ।ਇਸ ਮੌਕੇ ਸੰਤੋਖ ਸਿੰਘ ਸਾਬਕਾ ਸਰਪੰਚ,ਦਲਜੀਤ ਸਿੰਘ ਨੰਬਰਦਾਰ ,ਪਰਗਟ ਸਿੰਘ ਮੈਂਬਰ ਪੰਚਾਇਤ,ਲਖਵਿੰਦਰ ਸਿੰਘ ਮੈਂਬਰ ਪੰਚਾਇਤ,ਰੇਸ਼ਮ ਸਿੰਘ ਸੰਘਾ ਸਰਪੰਚ,ਬਲਜਿੰਦਰ ਸਿੰਘ ਮੈਂਬਰ ਪੰਚਾਇਤ,ਨਵਤੇਜ ਸਿੰਘ,ਨਿਰਮਲ ਸਿੰਘ, ਲੱਖਾ ਸਿੰਘ,ਸਾਧੂ ਸਿੰਘ ਆਦਿ ਅਕਾਲੀ ਵਰਕਰ ਹਾਜ਼ਿਰ ਸਨ।
Posted By: GURBHEJ SINGH ANANDPURI