ਪੰਜਾਬ 'ਚ ਬਿਨ੍ਹਾਂ ਕਿਸੇ ਭੇਦਭਾਵ, ਸਿਫਾਰਸ਼ ਜਾਂ ਰਿਸ਼ਵਤ 70 ਹਜ਼ਾਰ ਤੋਂ ਵੱਧ ਨੌਜਵਾਨ ਨੂੰ ਦਿੱਤਾ ਜਾ ਚੁੱਕਿਆ ਰੋਜ਼ਗਾਰ
30 ਹੋਰ ਆਂਗਣਵਾੜੀ ਹੈਲਪਰਾ ਨੂੰ ਦਿੱਤੇ ਨਿਯੁਕਤੀ ਪੱਤਰ : ਵਿਧਾਇਕ ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਸਤੰਬਰ (ਮੰਗਤ ਸਿੰਘ ਸੈਦਪੁਰ) : ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਅੱਜ ਮੋਹਾਲੀ ਦੇ ਸੈਕਟਰ -79 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ 30 ਆਂਗਣਵਾੜੀ ਹੈਲਪਰਾ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ। ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਮੇਰੀ ਇਹ ਸਭਨਾ ਨਵੇਂ ਚੁਣੇ ਗਏ ਆਂਗਣਵਾੜੀ ਹੈਲਪਰਾਂ ਨੂੰ ਅਪੀਲ ਹੈ ਕਿ ਉਹ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਹੁਣ ਤੱਕ 70 ਹਜ਼ਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾ ਚੁੱਕਿਆ ਹੈ। ਅਤੇ ਇਹ ਸਭ ਨਿਯੁਕਤੀ ਪੱਤਰ ਬਿਨਾਂ ਕਿਸੇ ਭੇਦ -ਭਾਵ, ਰਿਸ਼ਵਤ ਜਾਂ ਸਿਫਾਰਿਸ਼ ਦੇ ਸਿਰਫ ਅਤੇ ਸਿਰਫ ਮੈਰਿਟ ਦੇ ਆਧਾਰ ਤੇ ਦਿੱਤੇ ਗਏ ਹਨ, ਅਤੇ ਹਰ ਇੱਕ ਉਮੀਦਵਾਰ ਨੂੰ ਨੌਕਰੀ ਅਪਲਾਈ ਕਰਨ ਤੋਂ ਬਾਅਦ ਘਰ ਬੈਠਿਆਂ ਹੀ ਮਿਲੀ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਹ ਸਿਰਫ ਸਾਢੇ ਚਾਰ ਸਾਲ ਦੇ ਪੀਰੀਅਡ ਵਿੱਚ ਹੀ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਯੋਗਤਾ ਦੇ ਆਧਾਰ ਤੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਮੁਹਈਆ ਕਰਵਾਈਆਂ ਜਾਂਦੀਆਂ ਰਹਿਣਗੀਆਂ। ਇਸ ਦੇ ਨਾਲ ਹੀ ਪ੍ਰਾਈਵੇਟ ਅਦਾਰਿਆਂ ਦੇ ਵਿੱਚ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਸਪਸ਼ਟ ਕਿਹਾ ਕਿ ਜਦੋਂ ਦਾ ਦੇਸ਼ ਆਜ਼ਾਦ ਹੋਇਆ ਹੈ, ਉਸ ਤੋਂ ਬਾਅਦ ਕਿਸੇ ਵੀ ਸਰਕਾਰ ਵੱਲੋਂ ਇਨੀ ਵੱਡੀ ਗਿਣਤੀ ਦੇ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ , ਇਹ ਆਪਣੇ -ਆਪ ਵਿੱਚ ਇੱਕ ਉਦਾਹਰਨ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਆਂਗਣਵਾੜੀ ਸੈਂਟਰਾਂ ਨੂੰ ਅਪਗਰੇਡ ਕੀਤਾ ਜਾਵੇਗਾ ਅਤੇ ਜਰੂਰਤ ਦੇ ਅਨੁਸਾਰ ਨਵੇਂ ਆਂਗਣਵਾੜੀ ਸੈਂਟਰ ਵੀ ਬਣਾਏ ਜਾਣਗੇ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਹੁਣ ਤੱਕ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ 1000 ਤੋਂ ਵੀ ਵੱਧ ਮੁਹੱਲਾ ਕਲੀਨਿਕ ਖੋਲੇ ਗਏ ਹਨ, ਜੋ ਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਮਰੀਜ਼ਾਂ ਦੀ ਜਾਂਚ ਕਰਦੇ ਹਨ, ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚ ਡਾਕਟਰੀ ਜਾਂਚ ਤੋਂ ਇਲਾਵਾ ਲੋੜੀਂਦੇ ਟੈਸਟ ਅਤੇ ਦਵਾਈਆਂ ਵੀ ਮਰੀਜ਼ਾਂ ਨੂੰ ਮੁਫਤ ਦਿੱਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਦੇ ਲਈ ਹੁਣ ਤੱਕ ਸਰਕਾਰੀ ਸਕੂਲਾਂ ਦੀ ਹਾਲਤ ਨੂੰ ਸੁਧਾਰਿਆ ਗਿਆ, ਜਿਨਾਂ ਸਕੂਲਾਂ ਵਿੱਚ ਹਾਲੇ ਤੱਕ ਚਾਰ ਦਵਾਰੀ ਨਹੀਂ ਹੋਈ ਸੀ, ਉਹਨਾਂ ਦੀ ਚਾਰਦੀਵਾਰੀ ਕੀਤੀ ਗਈ ਅਤੇ ਸਕੂਲਾਂ ਦੇ ਵਿੱਚ ਲੁੜਿੰਦੇ ਸਾਜੋ- ਸਮਾਨ ਨੂੰ ਪੂਰਾ ਕੀਤਾ ਗਿਆ, ਲੋੜੀਂਦੇ ਸਟਾਫ ਦੀ ਭਰਤੀ ਕੀਤੀ ਗਈ ਅਤੇ ਸਕੂਲਾਂ ਦੇ ਵਿੱਚ ਸਰਕਾਰੀ ਸਕੂਲਾਂ ਦੇ ਵਿੱਚ ਐਲ.ਈ.ਡੀ. ਅਤੇ ਕੰਪਿਊਟਰ ਮੁਹਈਆ ਕਰਵਾਏ ਗਏ, ਤਾਂ ਕਿ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ