ਜਿਲ੍ਹੇ ਦੇ ਲੋਕਾਂ ਲਈ ਐਸ.ਐਸ.ਪੀ ਤਰਨਤਾਰਨ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧ ਸ਼ਲਾਘਾਯੋਗ: ਬੀ.ਐਸ.ਸਾਹਿਲ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ
ਐਂਟੀ ਕਰਪਸ਼ਨ ਸੁਸਾਇਟੀ ਦੇ ਪੰਜਾਬ ਪ੍ਰਧਾਨ ਅਤੇ ਭਗਵਾਂ ਸੈਨਾ ਸੰਗਠਨ ਦੇ ਮੀਡੀਆ ਇੰਚਾਰਜ ਬਿਕਰਮਜੀਤ ਸਿੰਘ (ਬੀ.ਐਸ.) ਸਾਹਿਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਰਨਤਾਰਨ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੀ ਕਮਾਨ ਐਸਐਸਪੀ ਸੁਰੇਂਦਰ ਲਾਂਬਾ ਵਰਗੇ ਜ਼ਿੰਮੇਵਾਰ ਅਧਿਕਾਰੀ ਦੇ ਹੱਥਾਂ ਵਿੱਚ ਹੈ।ਉਨ੍ਹਾਂ ਕਿਹਾ ਕਿ ਐਸਐਸਪੀ ਵੱਲੋਂ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਅਤੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ,ਜਿਸ ਨਾਲ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਈ ਹੈ।
ਬੀ.ਐਸ.ਸਾਹਿਲ ਨੇ ਕਿਹਾ ਕਿ ਐਸਐਸਪੀ ਸੁਰੇਂਦਰ ਲਾਂਬਾ ਵੱਲੋਂ ਖੁਦ ਰਾਤ ਸਮੇਂ ਪੁਲਿਸ ਨਾਕਿਆਂ ਦਾ ਦੌਰਾ ਕਰਕੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾਂਦੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰਾਂ,ਅਪਰਾਧਿਕ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾ ਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ,ਜੋ ਸ਼ਲਾਘਾਯੋਗ ਕਦਮ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਵੀ ਅਜਿਹੇ ਇਮਾਨਦਾਰ ਅਤੇ ਫ਼ਰਜ਼ਨਿਭਾਉ ਅਧਿਕਾਰੀ ਤਾਇਨਾਤ ਹੁੰਦੇ ਹਨ,ਉੱਥੋਂ ਦੇ ਲੋਕ ਆਪਣੇ ਆਪ ਨੂੰ ਵਧੇਰੇ ਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਵਿਚਕਾਰ ਆਪਸੀ ਸਹਿਯੋਗ ਨਾਲ ਹੀ ਅਪਰਾਧਾਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ।
ਅੰਤ ਵਿੱਚ ਬੀ.ਐਸ.ਸਾਹਿਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਹਮੇਸ਼ਾ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ,ਸ਼ੱਕੀ ਗਤੀਵਿਧੀਆਂ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ ਅਤੇ ਸਮਾਜ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਆਪਣਾ ਯੋਗਦਾਨ ਪਾਉਣ।
Posted By: GURBHEJ SINGH ANANDPURI