Nazrana Times

ਪੰਜਾਬੀ

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਚ ਸ਼ਹਿਰ 144.65 ਲੱਖ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਨਵੀਂ ਪਾਈਪ ਲਾਈਨ ਪਾਉਣ ਦੀ ਕਰਵਾਈ ਸ਼ੁਰੂਆਤ...

07 Aug, 2026 04:53 PM

ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀ. ਡਿਪਟੀ ਮੇਅਰ ਸ਼ਰਮਾ, ਡਿਪਟੀ ਮੇਅਰ ਚੰਨਾ ਅਤੇ ਕੌਂਸਲਰ ਸ. ਪਰਮਜੀਤ ਸਿੰਘ ਕਾਹਲੋ ਵਧਾਈ ਦੇ ਪਾਤਰ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਅਗਸਤ (ਮੰਗਤ ਸਿੰਘ ਸੈਦਪੁਰ) : ਸੀਵਰੇਜ ਦੀ ਲਾਈਨ ਬੜੇ ਲੰਬੇ ਸਮੇਂ ਤੋਂ ਬੰਦ ਸੀ ਅਤੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਚਾਵਲਾ ਚੌਂਕ ਤੋਂ ਮਟੌਰ ਚੌਂਕ ਵਾਲੀ ਸਾਈਡ 700 ਐਮ.ਐਮ. ਆਰ.ਸੀ.ਸੀ.ਐਚ.ਡੀ.ਪੀ. ਲਾਈਨਿੰਗ, ਜਿਸ ਉੱਤੇ 144.65 ਲੱਖ ਰੁਪਏ ਦਾ ਖਰਚ ਹੋਵੇਗਾ ਅਤੇ 6 ਮਹੀਨੇ ਦੇ ਵਿੱਚ ਪੂਰੀ ਕਰ ਲਈ ਜਾਵੇਗੀ। ਇਹ ਪ੍ਰਗਟਾਵਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫੇਜ਼-7 ਵਿਖੇ ਕੀਤਾ। ਉਹਨਾਂ ਕਿਹਾ ਕਿ ਇਸ ਦੇ ਬਣਨ ਨਾਲ ਫੇਜ-7, ਫੇਜ਼ 3ਬੀ2 ਦੇ ਵਾਸ਼ਿੰਦਿਆਂ ਨੂੰ ਵੱਡੀ ਰਾਹਤ ਮਿਲੇਗੀ। ਮੋਹਾਲੀ ਵਿੱਚ ਸੀਵਰੇਜ ਦੇ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ 60 ਤੋਂ 70 ਸਾਲਾਂ ਤੱਕ ਵੀ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੈਂ ਇਸ ਕੰਮ ਦੀ ਸ਼ੁਰੂਆਤ ਦੇ ਲਈ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਮਿਊਂਸੀਪਲ ਕੌਂਸਲਰ ਸ.ਪਰਮਜੀਤ ਸਿੰਘ ਕਾਹਲੋ ਸਮੇਤ ਸਮੁੱਚੀ ਟੀਮ ਨੂੰ ਵਧਾਈ ਦਿੰਦਾ ਹਾਂ। ਜਿਨ੍ਹਾਂ ਨੇ ਪੂਰੀ ਮਿਹਨਤ ਦੇ ਨਾਲ ਫੇਜ਼-7 ਦੇ ਵਿੱਚ ਸੀਵਰੇਜ ਦੀ ਸਮੱਸਿਆ ਤੋਂ ਲੋਕਾਂ ਨੂੰ ਸਥਾਈ ਤੌਰ 'ਤੇ ਰਾਹਤ ਦਿਵਾਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨਾ ਹੀ ਪ੍ਰਾਥਮਿਕਤਾ ਹੈ। ਵਿਧਾਇਕ ਹੋਰਾਂ ਦੋਹਰਾਇਆ ਕਿ ਪੰਜਾਬ ਦੇ ਲੋਕਾਂ ਨੇ ਪੂਰੇ ਚਾਵਾਂ ਅਤੇ ਉਤਸ਼ਾਹ ਦੇ ਨਾਲ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦੇ ਕੇ ਪੰਜਾਬ ਦੀ ਜਿੰਮੇਵਾਰੀ ਸੌਂਪੀ ਅਤੇ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰ ਲਿਆ ਗਿਆ ਹੈ। ਉਸ ਤੋਂ ਵੀ ਅਗਾਂਹ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੇ ਮੋਹਾਲੀ ਕਾਰਪੋਰੇਸ਼ਨ ਦੇ ਪਿਛਲੇ ਕਾਰਜਕਾਲ ਦੇ ਵਿੱਚ ਮੋਹਾਲੀ ਸ਼ਹਿਰ ਦਾ ਕਿੰਨਾ ਕੰਮ ਹੋਇਆ ਹੈ ਤੇ ਕਿੰਨਾ ਲੋਕਾਂ ਨੂੰ ਨੁਕਸਾਨ ਚੱਲਣਾ ਪਿਆ ਹੈ। ਇਹ ਸਭ ਭਲੀਭਾਂਤ ਲੋਕਾਂ ਨੂੰ ਪਤਾ ਹੈ, ਪਰੰਤੂ ਕਈ ਵਾਰ ਅਸੀਂ ਕਿਸੇ ਅਜਿਹੇ ਨੇਤਾ ਹੱਥ ਬਾਗਡੋਰ ਸੰਭਾਲ ਦਿੰਦੇ ਹਾਂ, ਜਿਸ ਦਾ ਨੁਕਸਾਨ ਆਉਣ ਵਾਲੀਆਂ ਪੀੜੀਆਂ ਨੂੰ ਸਹਿਣਾ ਪੈਂਦਾ ਹੈ। ਇਹੋ ਸਭ ਕੁਝ ਮੋਹਾਲੀ ਕਾਰਪੋਰੇਸ਼ਨ ਦੇ ਪਿਛਲੇ ਪੰਜ ਸਾਲ ਦੇ ਕਾਰਜਕਾਲ ਵਿੱਚ ਹੋਇਆ। ਇਸ ਮੌਕੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸ. ਸਰਬਜੀਤ ਸਿੰਘ ਸਮਾਣਾ ਮੇਅਰ ਮੋਹਾਲੀ ਕਾਰਪੋਰੇਸ਼ਨ, ਕੌਂਸਲਰ ਪਰਮਜੀਤ ਸਿੰਘ ਕਾਹਲੋ, ਸੀਨੀਅਰ ਆਗੂ ਅਕਵਿੰਦਰ ਸਿੰਘ ਗੋਸਲ, ਸੀਨੀ. ਆਗੂ ਤਰਲੋਚਨ ਸਿੰਘ ਮਟੌਰ, ਸਟੇਟ ਐਵਾਰਡੀ- ਫੂਲਰਾਜ ਸਿੰਘ, ਡਾਕਟਰ ਕੁਲਦੀਪ ਸਿੰਘ ਬਾਕਰਪੁਰ, ਯੂਥ ਆਗੂ ਮਨਦੀਪ ਸਿੰਘ ਮਟੌਰ, ਸਤੇਜੀਤ ਸਿੰਘ, ਰਮਨਜੀਤ ਸਿੰਘ, ਕੁਲਵਿੰਦਰ ਕੌਰ ਵੀ ਮੌਜੂਦ ਸਨ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News