Nazrana Times

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਤੇ ਸੀਨੀਅਰ ਮੀਤ ਨੇ ਦਿੱਤਾ ਅਸਤੀਫਾ

20 Jan, 2025 05:30 AM

ਪਟਿਆਲਾ 13 ਜਨਵਰੀ 2022 (ਬਲਜੀਤ ਸਿੰਘ ਪਟਿਆਲਾ ) ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਕੋਹਲੀ ਪਰਿਵਾਰ ਦਾ ਪਟਿਆਲਾ ਵਿੱਚ ਚੰਗਾ ਆਧਾਰ ਹੈ।ਸੁਰਜੀਤ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੇ ਨਾ ਭੇਜੇ ਅਸਤੀਫ਼ੇ ਵਿੱਚ ਕਿਹਾ ਕਿ ਪਾਰਟੀ ਨੇ ਆਪਣੇ ਸਿਧਾਂਤਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ।ਪਾਰਟੀ ਵੱਲੋਂ ਟਕਸਾਲੀ ਨੇਤਾਵਾਂ ਤੇ ਵਰਕਰਾਂ ਨੂੰ ਅੱਖੋਂ ਪ੍ਰੋਖੇ ਕਰ ਦਿੱਤਾ ਹੈ। ਇਸ ਕਾਰਨ ਉਹ ਅਸਤੀਫ਼ਾ ਦੇ ਰਹੇ ਹਨ।ਇਸ ਦੌਰਾਨ ਕੋਹਲੀ ਦੇ ਵੱਡੇ ਪੁੱਤਰ ਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਐਲਾਨ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਆਪ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਕੀਤਾ। ਸਾਬਕਾ ਮੰਤਰੀ ਦਾ ਦੂਜਾ ਪੁੱਤਰ ਗੁਰਜੀਤ ਸਿੰਘ ਕੋਹਲੀ ਪਹਿਲਾਂ ਹੀ ਭਾਜਪਾ ਵਿੱਚ ਸਰਗਰਮ ਹੈ।

Latest News