ਵਿਧਾਇਕ ਲਾਲਪੁਰਾ ਨੇ ਪਿੰਡ ਤੁੜ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
- ਰਾਜਨੀਤੀ
- 20 Jul, 2026 03:21 PM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,20 ਜੁਲਾਈ
ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ ਤੁੜ ਵਿਖੇ ਸਰਪੰਚ ਗੁਰਜੀਤ ਸਿੰਘ ਦੇ ਗ੍ਰਹਿ ਵਿਖੇ ਸਮੁੱਚੀ ਪੰਚਾਇਤ,ਪਾਰਟੀ ਵਰਕਰਾਂ,ਪਤਵੰਤੇ ਸੱਜਣਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਲੋਕ ਮਿਲਣੀ ਕੀਤੀ।ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।ਕਈ ਮਸਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ,ਜਦਕਿ ਬਾਕੀ ਰਹਿੰਦੇ ਮਾਮਲਿਆਂ ਦੇ ਜਲਦ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ,ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੌਰਾਨ ਵਿਧਾਇਕ ਲਾਲਪੁਰਾ ਨੇ ਪਿੰਡ ਵਾਸੀਆਂ ਨੂੰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਸਿੱਖਿਆ,ਸਿਹਤ, ਬਿਜਲੀ,ਕਿਸਾਨ ਭਲਾਈ,ਰੁਜ਼ਗਾਰ,ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਅਤੇ ਔਰਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ-ਪੱਖੀ ਫ਼ੈਸਲੇ ਲਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕੋ-ਇੱਕ ਮਕਸਦ ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਸੂਬੇ ਦਾ ਸਰਵਪੱਖੀ ਵਿਕਾਸ ਹੈ।
ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ,ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਸੂਬੇ ਭਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਸਰਕਾਰ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟਾਇਆ।
ਇਸ ਮੌਕੇ ਹਲਕਾ ਯੂਥ ਪ੍ਰਧਾਨ ਨਿਰਮਲ ਸਿੰਘ ਢੋਟੀ, ਗੁਰਜੰਟ ਸਿੰਘ,ਕੁਲਦੀਪ ਸਿੰਘ ਫੈਲੋਕੇ,ਹੈਰੀ ਗਿੱਲ, ਬਿਕਰਮ ਸਿੰਘ ਬਾਗੜੀਆਂ, ਨਿਸ਼ਾਨ ਸਿੰਘ ਮਨੋਚਾਹਲ, ਰਾਜਿੰਦਰ ਸਿੰਘ ਪੰਨੂ,ਸਮੁੱਚੀ ਪੰਚਾਇਤ,ਪਾਰਟੀ ਵਰਕਰ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Leave a Reply