ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈਪੀਐੱਸ ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ
- ਚੋਣਾਂ
- 06 Dec,2025
ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨਤਾਰਨ ਵਿਖੇ ਪਹੁੰਚੇ
ਪੇਂਡੂ ਵਿਕਾਸ ਭਵਨ ਤਰਨ ਤਾਰਨ ਦੇ ਰੈਸਟ ਹਾਊਸ ਵਿੱਚ ਚੋਣਾਂ ਨਾਲ ਸਬੰਧਿਤ ਸ਼ਿਕਾਇਤਾਂ ਲਈ ਕੀਤਾ ਜਾ ਸਕਦਾ ਹੈ ਸੰਪਰਕ
ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,6 ਦਸੰਬਰ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ-2025 ਲਈ ਸ੍ਰੀ ਗੁਰਪ੍ਰੀਤ ਸਿੰਘ, ਆਈ.ਪੀ.ਐੱਸ. ਨੂੰ ਜ਼ਿਲ੍ਹਾ ਤਰਨਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਗਿਆ।ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਸਮੁੱਚੀ ਚੋਣ ਪ੍ਰੀਕ੍ਰਿਆ ਪੂਰੀ ਤਰ੍ਹਾਂ ਅਮਨ-ਸ਼ਾਂਤੀ, ਨਿਰਪੱਖ ਅਤੇ ਅਜ਼ਾਦਾਨਾਂ ਮਹੌਲ ਵਿੱਚ ਨੇਪਰੇ ਚੜ੍ਹ ਸਕੇ।ਪੁਲਿਸ ਅਬਜ਼ਰਵਰ ਸ੍ਰੀ ਗੁਰਪ੍ਰੀਤ ਸਿੰਘ ਨੇ ਅੱਜ ਤਰਨ ਤਾਰਨ ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਪੁਲਿਸ ਵਿਭਾਗ ਵੱਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਪੁਲਿਸ ਅਬਜ਼ਰਵਰ ਸ੍ਰੀ ਗੁਰਪ੍ਰੀਤ ਸਿੰਘ ਪੇਂਡੂ ਵਿਕਾਸ ਭਵਨ ਦੇ ਰੈਸਟ ਹਾਊਸ ਵਿਖੇ ਰੁਕਣਗੇ ਅਤੇ ਇੱਥੇ ਹੀ ਉਨ੍ਹਾਂ ਨਾਲ ਚੋਣਾਂ ਸਬੰਧੀ ਕਿਸੇ ਤਰ੍ਹਾਂ ਸ਼ਿਕਾਇਤ ਬਾਰੇ ਮੁਲਾਕਾਤ ਕੀਤੀ ਜਾ ਸਕਦੀ ਹੈਇਸ ਤੋਂ ਇਲਾਵਾ ਸ੍ਰੀ ਗੁਰਪ੍ਰੀਤ ਸਿੰਘ ਨਾਲ ਮੋਬਾਇਲ ਨੰਬਰ 99881-36351 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ।ਪੁਲਿਸ ਅਬਜ਼ਰਵਰ ਸ੍ਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨਤਾਰਨ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਪੂਰੀ ਤਰ੍ਹਾਂ ਅਮਨ-ਸ਼ਾਂਤੀ, ਨਿਰਪੱਖ ਅਤੇ ਅਜ਼ਾਦਾਨਾਂ ਮਹੌਲ ਵਿੱਚ ਨੇਪਰੇ ਚਾੜੀਆਂ ਜਾਣਗੀਆਂ।ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ-ਭੈਅ,ਲਾਲਚ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ।
ਫੋਟੋ ਆਈ.ਪੀ.ਐੱਸ ਅਧਿਕਾਰੀ ਸ.ਗੁਰਪ੍ਰੀਤ ਸਿੰਘ
Posted By:
GURBHEJ SINGH ANANDPURI
Leave a Reply