Nazrana Times

ਪੰਜਾਬੀ

ਪੰਜਾਬ ‘ਚ ਅਗਲੇ ਮਹੀਨੇ ਹੋਵੇਗਾ ਕੈਬਨਿਟ ਵਿਸਥਾਰ , 8 ਮੰਤਰੀਆਂ ਦੇ ਅਹੁਦੇ ਖਾਲੀ, ਜਾਣੋਂ ਕਿਸਨੂੰ ਮਿਲ ਸਕਦੈ ਮੌਕਾ

20 Jan, 2025 05:30 AM

ਪੰਜਾਬ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਅਗਲੇ ਮਹੀਨੇ ਹੋਵੇਗਾ। ਇਸ ਮਹੀਨੇ ਦੇ ਅੰਤ ‘ਚ ਬਜਟ ਸੈਸ਼ਨ ਹੈ। ਉਸ ਤੋਂ ਬਾਅਦ ਜੁਲਾਈ ਦੇ ਪਹਿਲੇ ਹਫ਼ਤੇ ਮੰਤਰੀ ਮੰਡਲ ਵਿੱਚ ਨਵੇਂ ਮੰਤਰੀ ਸ਼ਾਮਲ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਵਿੱਚ ਇਸ ਵੇਲੇ 8 ਮੰਤਰੀਆਂ ਦੇ ਅਹੁਦੇ ਖਾਲੀ ਹਨ। ਨਵੇਂ ਮੰਤਰੀਆਂ ਵਿੱਚ ਮਹਿਲਾ ਅਤੇ ਦੂਜੀ ਵਾਰ ਬਣੇ ਵਿਧਾਇਕਾਂ ਨੂੰ ਮੌਕਾ ਮਿਲਣਾ ਤੈਅ ਹੈ। ਹਾਲਾਂਕਿ, ਕੈਬਨਿਟ ਅਜੇ ਪੂਰੀ ਤਰ੍ਹਾਂ ਨਹੀਂ ਭਰੀ ਜਾਵੇਗੀ। ਫਿਲਹਾਲ 4 ਤੋਂ 5 ਮੰਤਰੀ ਹੀ ਸ਼ਾਮਲ ਹੋਣਗੇ।CM ਸਮੇਤ 18 ਮੰਤਰੀ ਸੰਭਵ, ਅਜੇ 10 ਅਹੁਦੇ ਭਰੇਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਬਣਾਏ ਜਾ ਸਕਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ CM ਭਗਵੰਤ ਮਾਨ ਤੋਂ ਬਾਅਦ 10 ਮੰਤਰੀਆਂ ਨੇ ਸਹੁੰ ਚੁੱਕੀ ਸੀ। ਜਿਸ ਤੋਂ ਬਾਅਦ ਸਰਕਾਰ ਵਿੱਚ ਇੱਕ ਸੀਐਮ ਅਤੇ 10 ਮੰਤਰੀ ਸਨ। ਹਾਲਾਂਕਿ ਹਾਲ ਹੀ ਵਿੱਚ ਸੀਐਮ ਮਾਨ ਨੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਸੀ। ਜਿਸ ਤੋਂ ਬਾਅਦ 8 ਮੰਤਰੀਆਂ ਦੇ ਅਹੁਦੇ ਖਾਲੀ ਹੋ ਗਏ ਹਨ।ਮੁੱਖ ਮੰਤਰੀ ਕੋਲ ਜ਼ਿਆਦਾ ਵਿਭਾਗ , ਉਨ੍ਹਾਂ ਨੂੰ ਵੰਡ ਦਿੱਤਾ ਜਾਵੇਗਾਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਸਮੇਂ 28 ਵਿਭਾਗ ਹਨ। ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਸਮੇਂ ਉਨ੍ਹਾਂ ਨੇ ਆਪਣੇ ਕੋਲ 27 ਵਿਭਾਗ ਰੱਖੇ ਹੋਏ ਸਨ। ਫਿਰ ਸਿਹਤ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਗਿਆ ਅਤੇ ਸਿਹਤ ਵਿਭਾਗ ਵੀ ਆਪਣੇ ਕੋਲ ਰੱਖਿਆ ਗਿਆ। ਨਵੇਂ ਮੰਤਰੀਆਂ ਨੂੰ ਸਹੁੰ ਚੁਕਵਾਉਣ ਤੋਂ ਬਾਅਦ ਉਨ੍ਹਾਂ ਨੂੰ ਵਿਭਾਗ ਦਿੱਤੇ ਜਾਣਗੇ। ਜਿਸ ਵਿੱਚ ਸਿਹਤ ਤੋਂ ਇਲਾਵਾ ਸਥਾਨਕ ਸਰਕਾਰਾਂ, ਖੇਤੀਬਾੜੀ ਅਤੇ ਉਦਯੋਗ ਸ਼ਾਮਲ ਹਨ। ਗ੍ਰਹਿ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ।24 ਤੋਂ 30 ਜੂਨ ਤੱਕ ਚੱਲੇਗਾ ਬਜਟ ਸੈਸ਼ਨਪੰਜਾਬ ਵਿੱਚ ਮਾਨ ਸਰਕਾਰ ਦਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। ਵਿੱਤ ਮੰਤਰੀ ਹਰਪਾਲ ਚੀਮਾ 27 ਜੂਨ ਨੂੰ ਬਜਟ ਪੇਸ਼ ਕਰਨਗੇ। ਇਸ ਤੋਂ ਬਾਅਦ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੀ ਭਗਵੰਤ ਮਾਨ ਤੋਂ ਦੂਜੇ ਰਾਜਾਂ ਵਿੱਚ ਚੋਣ ਪ੍ਰਚਾਰ ਕਰਵਾ ਰਹੀ ਹੈ। ਅਜਿਹੇ ‘ਚ ਉਨ੍ਹਾਂ ਤੋਂ ਵੱਡੇ ਵਿਭਾਗ ਹੋਰ ਮੰਤਰੀਆਂ ਨੂੰ ਦਿੱਤੇ ਜਾਣਗੇ ਤਾਂ ਜੋ ਕੰਮ ‘ਚ ਕੋਈ ਦੇਰੀ ਨਾ ਹੋਵੇ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #