ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ਤੇ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ
ਸ੍ਰੀ ਅੰਮ੍ਰਿਤਸਰ, 5 ਅਕਤੂਬਰ-ਕੰਵਰ ਪ੍ਰਤਾਪ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ਉੱਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਅਮਰਜੀਤ ਸਿੰਘ ਭਲਾਈਪੁਰ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ ਜੋ ਹਮੇਸ਼ਾ ਹੀ ਸਿੱਖੀ ਪ੍ਰਚਾਰ ਪ੍ਰਸਾਰ ਨੂੰ ਲੈ ਕੇ ਕਾਰਜਸ਼ੀਲ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਭਾਈ ਭਲਾਈਪੁਰ ਬਜ਼ੁਰਗ ਅਵਸਥਾ ਵਿੱਚ ਵੀ ਆਪਣੇ ਇਲਾਕੇ ਦੇ ਸਿੱਖਾਂ ਦੇ ਕਾਰਜ ਕਰਵਾਉਣ ਲਈ ਆਪ ਉੱਦਮ ਕਰਦੇ ਸਨ।
Posted By: GURBHEJ SINGH ANANDPURI