Nazrana Times

ਪੰਜਾਬੀ

ਸਮਾਣਾ ਪੁੱਜੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਬੇਅਦਬੀ ਮਾਮਲਿਆਂ ’ਤੇ ਵਿਧਾਇਕਾਂ ਨੂੰ ਚਿਤਾਵਨੀ

13 Mar, 2026 07:12 PM
ਸਮਾਣਾ ਪੁੱਜੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਬੇਅਦਬੀ ਮਾਮਲਿਆਂ ’ਤੇ ਵਿਧਾਇਕਾਂ ਨੂੰ ਚਿਤਾਵਨੀ

ਸਮਾਣਾ, ਨਜ਼ਰਾਨਾ ਟਾਈਮਜ ਬਿਊਰੋ 
ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮਾਣਾ ਪਹੁੰਚੇ ਜਿੱਥੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਇਕੱਠੀ ਹੋਈ ਸੰਗਤ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ’ਤੇ ਚਿੰਤਾ ਜਤਾਈ ਅਤੇ ਸਰਕਾਰ ਤੇ ਵਿਧਾਇਕਾਂ ਨੂੰ ਚਿਤਾਵਨੀ ਦਿੱਤੀ।
ਉਨ੍ਹਾਂ ਕਿਹਾ ਕਿ ਜੇਕਰ ਬੇਅਦਬੀ ਦੇ ਮਾਮਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਨਹੀਂ ਬਣਾਇਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਗੁਰੂ ਘਰਾਂ ਅਤੇ ਧਾਰਮਿਕ ਸਟੇਜਾਂ ਤੋਂ ਵਿਧਾਇਕਾਂ ਨੂੰ ਬੋਲਣ ਤੋਂ ਮਨ੍ਹਾਂ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਖੜ੍ਹਿਆਂ ਕਰਕੇ ਭਾਈ ਗੁਰਜੀਤ ਸਿੰਘ ਖਾਲਸਾ ਦੀ ਚੰਗੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਵੀ ਕਰਵਾਈ। ਸੰਗਤ ਵੱਲੋਂ ਵੀ ਭਾਈ ਗੁਰਜੀਤ ਸਿੰਘ ਖਾਲਸਾ ਦੀ ਸਿਹਤ ਲਈ ਅਰਦਾਸ ਕੀਤੀ ਗਈ।

Posted By: GURBHEJ SINGH ANANDPURI