ਖਡੂਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਦੋ ਪੰਚਾਇਤ ਮੈਂਬਰ ਅਨੇਕਾਂ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ
23 Apr, 2025 02:19 AM
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,22 ਅਪ੍ਰੈਲ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਕਸਬਾ ਖਡੂਰ ਸਾਹਿਬ ਵਿਖੇ ਦੋ ਪੰਚਾਇਤ ਮੈਂਬਰ ਸੈਂਕੜੇ ਲੋਕਾਂ ਸਮੇਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਪਰਮਜੀਤ ਸਿੰਘ ਮਾਨ ਅਤੇ ਲਖਵਿੰਦਰ ਸਿੰਘ ਦੇ ਵਿਸੇਸ਼ ਯਤਨਾਂ ਸਦਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਪਾਰਟੀ ਆਗੂ ਗੁਰਦੀਪ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਸ਼ਮੂਲੀਅਤ ਪ੍ਰੋਗਰਾਮ ਦੌਰਾਨ ਸ਼ਾਮਲ ਹੋਣ ਵਾਲਿਆਂ ਵਿੱਚ ਮੈਂਬਰ ਪੰਚਾਇਤ ਕੁਲਵੰਤ ਸਿੰਘ,ਮੈਂਬਰ ਪੰਚਾਇਤ ਕੁਲਵਿੰਦਰ ਸਿੰਘ,ਸੁਰਜੀਤ ਸਿੰਘ ਮਾਨ,ਫੌਜੀ ਮਹਿੰਦਰ ਸਿੰਘ,ਚੌਧਰੀ ਅਜੀਤ ਸਿੰਘ,ਪ੍ਰੇਮ ਸਿੰਘ, ਲਖਵਿੰਦਰ ਸਿੰਘ, ਜਤਿੰਦਰ ਸਿੰਘ, ਹਰਜਿੰਦਰ ਸਿੰਘ ਸਮੇਤ ਅਨੇਕਾਂ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਅੰਦਰ ਦਿਨ ਬ ਦਿਨ ਬਹੁਤ ਵੱਡਾ ਪ੍ਰਸਾਰ ਹੋ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਸਰਹੱਦੀ ਜ਼ਿਲ੍ਹਾ ਤਰਨਤਾਰਨ ਜੋ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ ਦੀ ਹਾਲਤ ਕਿਸੇ ਜੰਗਲ ਰਾਜ ਤੋਂ ਘੱਟ ਨਹੀਂ ਹੈ,ਜ਼ਿਲ੍ਹਾ ਤਰਨਤਾਰਨ ਤਾਲਿਬਾਨ ਬਣ ਚੁੱਕਾ ਹੈ,ਪੰਜਾਬ ਦੀ ਆਪ ਸਰਕਾਰ ਅਤੇ ਪ੍ਰਸਾਸ਼ਨ ਮੂਕ ਬਣ ਕੇ ਤਮਾਸ਼ਾ ਵੇਖ ਰਿਹਾ ਹੈ।
ਨਿੱਤ ਦਿਹਾੜੇ ਵੱਡੀਆਂ ਵਾਰਦਾਤਾਂ ਹੋ ਰਹੀਆਂ ਹਨ,ਪੁਲਸ ਪ੍ਰਸ਼ਾਸ਼ਨ ਬਿਲਕੁਲ ਬੇਵੱਸ ਹੈ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਦੀ ਜ਼ਿਲ੍ਹਾ ਤਰਨਤਾਰਨ ਦੀ ਜਿੰਮੇਵਾਰੀ ਮਿਲੀ ਹੈ ਉਦੋਂ ਤੋਂ ਲਗਾਤਾਰ ਉਨਾਂ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰਨ,ਤਾਂ ਹੀ ਭਾਰਤੀ ਜਨਤਾ ਪਾਰਟੀ ਉੱਪਰ ਤਰਨਤਾਰਨ ਜ਼ਿਲ੍ਹੇ ਦੇ ਲੋਕ ਵਿਸ਼ਵਾਸ਼ ਵੀ ਕਰ ਰਹੇ ਹਨ ਅਤੇ ਉਮੀਦ ਵੀ ਜਗਾ ਰਹੇ ਹਨ ਕਿ ਅਗਰ ਪੰਜਾਬ ਦੇ ਬੇਲਗਾਮ ਹਲਾਤਾਂ ਨੂੰ ਰੋਕ ਸਕਦੀ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਹੀ ਹੈ।ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਨਿਰੋਲ ਭਾਜਪਾ ਸਰਕਾਰ ਸਦਕਾ ਅੱਜ ਦੇਸ਼ ਦੁਨੀਆ ਦੇ ਨਕਸ਼ੇ 'ਤੇ ਚਮਕਿਆ ਹੈ ਪਰੰਤੂ ਪੰਜਾਬ ਦੇ ਕੁਝ ਅਖੌਤੀ ਲੋਕ ਮਾਹੌਲ ਖਰਾਬ ਕਰਨ ਲਈ ਭਾਜਪਾ ਪ੍ਰਤੀ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਅਸਫਲ ਕੋਸ਼ਿਸ਼ਾਂ ਕਰਨ ਵਿੱਚ ਲਗਾਤਾਰ ਲੱਗੇ ਹੋਏ ਹਨ ਪਰੰਤੂ ਉਨਾਂ ਦੀਆਂ ਕੋਝੀਆਂ ਚਾਲਾਂ ਕਦੀ ਵੀ ਕਾਮਯਾਬ ਨਹੀਂ ਹੋਣਗੀਆਂ ਅਤੇ ਪੰਜਾਬ ਦੀ ਕਾਇਆ ਕਲਪ ਭਾਰਤੀ ਜਨਤਾ ਪਾਰਟੀ ਦੇ ਸੁਰੱਖਿਅਤ ਹੱਥਾਂ ਵਿੱਚ ਹੀ ਹੋ ਸਕਦੀ ਹੈ ਅਤੇ ਆਉਣ ਵਾਲੇ ਸਮਾਂ ਪੰਜਾਬ ਵਿੱਚ ਭਾਜਪਾ ਦਾ ਹੈ ਜਿਸ ਨੂੰ ਕੋਈ ਵੀ ਨਹੀਂ ਰੋਕ ਸਕਦਾ। ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ,ਨਵਜੋਤ ਸਿੰਘ, ਬਾਬਾ ਪ੍ਰਗਟ ਨਾਥ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
Posted By: GURBHEJ SINGH ANANDPURI








