Nazrana Times

ਪੰਜਾਬੀ

ਐਂਟੀ ਕੁਰੱਪਸ਼ਨ ਸੁਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ

25 Mar, 2025 03:48 AM
ਐਂਟੀ ਕੁਰੱਪਸ਼ਨ ਸੁਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ

ਰਾਕੇਸ਼ ਨਈਅਰ ਚੋਹਲਾ

ਤਰਨਤਾਰਨ,23 ਮਾਰਚ 2025

ਐਂਟੀ ਕੁਰੱਪਸ਼ਨ ਸੁਸਾਇਟੀ ਵੱਲੋਂ ਤਰਨਤਾਰਨ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸ਼ਹੀਦ ਭਗਤ ਸਿੰਘ,ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੌਕੇ ਹੋਰ ਗੱਲਬਾਤ ਕਰਦੇ ਹੋਏ ਸੁਸਾਇਟੀ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਦਿਨ ਜਰੂਰ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਪਤਾ ਲੱਗਦਾ ਰਹੇ।ਇਸ ਮੌਕੇ ਜ਼ਿਲ੍ਹਾ ਉਪ ਚੇਅਰਮੈਨ ਅਰੁਣ ਕੁਮਾਰ ਗੱਬਰ,ਯੂਥ ਵਿੰਗ ਪੰਜਾਬ ਚੇਅਰਮੈਨ ਕਰਨ ਚਾਵਲਾ,ਪ੍ਰਧਾਨ ਕੁਲਵਿੰਦਰ ਸਿੰਘ ਸੇਠੀ,ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਚਾਵਲਾ,ਅਮਰਜੀਤ ਸਿੰਘ ਅਰੋੜਾ ਹਰਵਿੰਦਰ ਸਿੰਘ ਰਾਜਾ ਆਦਿ ਨਾਲ ਮੌਜੂਦ ਸਨ।

Posted By: GURBHEJ SINGH ANANDPURI

Loading…
Loading the web debug toolbar…
Attempt #