ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਿਲਮ “ਐਮਰਜੈਂਸੀ “ ਤੇ ਪੰਜਾਬ ਵਿੱਚ ਰੋਕ ਦੀ ਮੰਗ
20 Jan, 2025 05:30 AM
ਅੰਮ੍ਰਿਤਸਰ 16 ( ਤਾਜੀਮਨੂਰ ਕੌਰ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ।ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।
Posted By: GURBHEJ SINGH ANANDPURI








