ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਵੱਡੇ ਫ਼ੈਸਲੇ, ਜਨਮ-ਮੌਤ ਰਜਿਸਟ੍ਰੇਸ਼ਨ ਤੇ ਵਾਟਰ ਐਕਟ ‘ਚ ਆਏ ਨਵੇਂ ਬਦਲਾਅ
27 Feb, 2025 10:58 PM
ਚੰਡੀਗੜ੍ਹ 27 ਫਰਵਰੀ ,ਤਾਜੀਮਨੂਰ ਕੌਰ ਅਨੰਦਪੁਰੀ
ਪੰਜਾਬ ਕੈਬਨਿਟ ਦੀ ਅੱਜ ਹੋਈ ਬੈਠਕ ਦੌਰਾਨ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਿਯਮਾਂ ‘ਚ ਵੱਡੀ ਤਬਦੀਲੀ ਕਰਨ ਦਾ ਫ਼ੈਸਲਾ ਲਿਆ ਗਿਆ। ਹੁਣ ਜਨਮ ਅਤੇ ਮੌਤ ਦੇ ਰਿਕਾਰਡ ਵਿੱਚ ਸੋਧ ਕਰਨ ਦੀ ਸ਼ਕਤੀ ਡਿਪਟੀ ਕਮਿਸ਼ਨਰ ਕੋਲ ਹੋਵੇਗੀ। ਪਹਿਲਾਂ ਇਹ ਪ੍ਰਕਿਰਿਆ ਮਜਿਸਟਰੇਟ ਰਾਹੀਂ ਕਰਵਾਉਣੀ ਲਾਜ਼ਮੀ ਸੀ, ਪਰ ਹੁਣ ਇਹ ਲੋੜ ਨਹੀਂ ਰਹੇਗੀ।
ਇਸ ਤੋਂ ਇਲਾਵਾ, ਕੈਬਨਿਟ ਨੇ ਨਵੀਂ ਐਕਸਾਈਜ਼ ਪਾਲਿਸੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਮੁਤਾਬਕ, ਈ-ਟੈਂਡਰਿੰਗ ਰਾਹੀਂ ਹੀ ਠੇਕਿਆਂ ਦੀ ਨਿਲਾਮੀ ਜਾਰੀ ਰਹੇਗੀ।
ਇਸ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 2024-25 ਦੌਰਾਨ 10,200 ਕਰੋੜ ਰੁਪਏ ਦਾ ਰੈਵੀਨਿਊ ਹਾਸਲ ਕੀਤਾ ਗਿਆ ਹੈ।
ਸਰਕਾਰ ਨੇ ਵਾਟਰ ਸੋਧ ਐਕਟ ਵਿੱਚ ਵੀ ਤਬਦੀਲੀ ਕਰ ਦਿੱਤੀ ਹੈ। ਨਵੇਂ ਨਿਯਮਾਂ ਅਨੁਸਾਰ, ਪਾਣੀ ਨੂੰ ਪ੍ਰਦੂਸ਼ਿਤ ਕਰਨ ‘ਤੇ 5,000 ਤੋਂ 15 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਹ ਕਦਮ ਪੰਜਾਬ ਦੇ ਪਾਣੀ ਦੇ ਸਰੋਤਾਂ ਦੀ ਸੁਰੱਖਿਆ ਅਤੇ ਵਾਤਾਵਰਣ ਦੀ ਸਫ਼ਾਈ ਯਕੀਨੀ ਬਣਾਉਣ ਲਈ ਲਿਆ ਗਿਆ ਹੈ।
Posted By: GURBHEJ SINGH ANANDPURI








