Nazrana Times

ਪੰਜਾਬੀ

ਲੋਕਾਂ ਦੇ ਪਿਆਰ ਅਤੇ ਵਰਕਰਾਂ ਦੇ ਸਹਿਯੋਗ ਸਦਕਾ ਖਡੂਰ ਸਾਹਿਬ ਵਿੱਚ ਅਕਾਲੀ ਦਲ ਦੀ ਸਥਿਤੀ ਹੋਰ ਮਜ਼ਬੂਤ- ਬ੍ਰਹਮਪੁਰਾ,ਸ਼ੇਖ

18 Mar, 2026 06:25 PM
ਲੋਕਾਂ ਦੇ ਪਿਆਰ ਅਤੇ ਵਰਕਰਾਂ ਦੇ ਸਹਿਯੋਗ ਸਦਕਾ ਖਡੂਰ ਸਾਹਿਬ ਵਿੱਚ ਅਕਾਲੀ ਦਲ ਦੀ ਸਥਿਤੀ ਹੋਰ ਮਜ਼ਬੂਤ- ਬ੍ਰਹਮਪੁਰਾ,ਸ਼ੇਖ

ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ, ਪੰਡੋਰੀ ਗੋਲਾ ਦੇ ਜੁਝਾਰੂ ਸਾਥੀਆਂ ਦਾ ਉਤਸ਼ਾਹ ਸ਼ਲਾਘਾਯੋਗ
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨ ਤਾਰਨ,18 ਮਾਰਚ 
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਹਲਕੇ ਅੰਦਰ ਪਾਰਟੀ ਦੀਆਂ ਸਫ਼ਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਿੰਡ ਪੰਡੋਰੀ ਗੋਲਾ ਵਿਖੇ ਕੋਮਲਦੀਪ ਸਿੰਘ ਦੇ ਨਿਵਾਸ ਸਥਾਨ 'ਤੇ ਅਕਾਲੀ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੌਕੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਵਿਸ਼ੇਸ਼ ਤੌਰ 'ਤੇ ਮੌਜੂਦ ਸਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਮੀਨੀ ਪੱਧਰ 'ਤੇ ਵਰਕਰਾਂ ਦੀ ਭੂਮਿਕਾ ਨੂੰ ਅਹਿਮ ਕਰਾਰ ਦਿੱਤਾ।ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਿਆ ਹੈ ਅਤੇ ਅੱਜ ਫ਼ੇਰ ਲੋਕ ਪਾਰਟੀ ਵੱਲ ਬੜੀ ਉਮੀਦ ਨਾਲ ਦੇਖ ਰਹੇ ਹਨ।ਉਨ੍ਹਾਂ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪਿੰਡ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਉਭਾਰਨ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ। ਇਸ ਦੌਰਾਨ ਸਾਬਕਾ ਚੇਅਰਮੈਨ ਸ਼ੇਖ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਪੰਡੋਰੀ ਗੋਲਾ ਦੇ ਜੁਝਾਰੂ ਵਰਕਰਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਆਉਣ ਵਾਲਾ ਸਮਾਂ ਅਕਾਲੀ ਦਲ ਦੀ ਵੱਡੀ ਜਿੱਤ ਦਾ ਮਾਰਗ ਪੱਧਰਾ ਕਰੇਗਾ।ਇਸ ਮੌਕੇ ਹੋਈ ਵਿਚਾਰ-ਚਰਚਾ ਦੌਰਾਨ ਪਿੰਡ ਦੇ ਪ੍ਰਮੁੱਖ ਆਗੂਆਂ ਅਤੇ ਮੋਹਤਬਰਾਂ ਨੇ ਵੀ ਆਪਣੇ ਵਿਚਾਰ ਰੱਖੇ।ਮੀਟਿੰਗ ਵਿੱਚ ਮੈਂਬਰ ਪੰਚਾਇਤ ਡਾ. ਬਲਵਿੰਦਰ ਸਿੰਘ,ਸਤਨਜੀਤ ਸਿੰਘ, ਗੁਰਜੀਤ ਸਿੰਘ ਜੱਗਾ, ਬਲਵੰਤ ਸਿੰਘ,ਸਤਨਾਮ ਸਿੰਘ, ਦਲੇਰ ਸਿੰਘ,ਯੁਜਰਾਜ ਸਿੰਘ ਰਾਜੂ,ਕਸ਼ਮੀਰ ਸਿੰਘ ਫੀਰਾ ,ਮਾਣ ਸਿੰਘ, ਗੁਰਮੇਜ ਸਿੰਘ,ਹਰਜੀਤ ਸਿੰਘ ਗੋਗੀ ਅਤੇ ਮਲਕੀਤ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ,ਜਿਨ੍ਹਾਂ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਚਟਾਨ ਵਾਂਗ ਖੜ੍ਹਨ ਦਾ ਵਿਸ਼ਵਾਸ ਦਿਵਾਇਆ।

Posted By: GURBHEJ SINGH ANANDPURI