Nazrana Times

ਪੰਜਾਬੀ

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵਾਂਗ ਹਰ ਸਿੱਖ ਸੰਤ-ਸਿਪਾਹੀ ਬਣਨਾ ਚਾਹੁੰਦੈ : ਭਾਈ ਰਣਜੀਤ ਸਿੰਘ/ਭਾਈ ਮੋਹਕਮ ਸਿੰਘ

01 Apr, 2025 12:16 AM
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵਾਂਗ ਹਰ ਸਿੱਖ ਸੰਤ-ਸਿਪਾਹੀ ਬਣਨਾ ਚਾਹੁੰਦੈ : ਭਾਈ ਰਣਜੀਤ ਸਿੰਘ/ਭਾਈ ਮੋਹਕਮ ਸਿੰਘ

ਅੰਮ੍ਰਿਤਸਰ, 31 ਮਾਰਚ ( ਜੁਗਰਾਜ ਸਿੰਘ ਸਰਹਾਲੀ, ਸੋਧ ਸਿੰਘ ਬਾਜ )

ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ, ਸ਼ਹੀਦ ਭਾਈ ਅਮਰੀਕ ਸਿੰਘ, ਸ਼ਹੀਦ ਜਨਰਲ ਸੁਬੇਗ ਸਿੰਘ ਅਤੇ ਸ਼ਹੀਦ ਬਾਬਾ ਠਾਹਰਾ ਸਿੰਘ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਦੀ ਰਾਖੀ ਕਰਦਿਆਂ ਜੂਨ 1984 ਦੇ ਘੱਲੂਘਾਰੇ 'ਚ ਭਾਰਤੀ ਫ਼ੌਜਾਂ ਵਿਰੁੱਧ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਭਾਈ ਰਸਾਲ ਸਿੰਘ ਆਰਫਕੇ ਦੀ ਯਾਦ 'ਚ ਮਹਾਨ ਸ਼ਹੀਦੀ ਸਮਾਗਮ ਉਹਨਾਂ ਦੇ ਗ੍ਰਹਿ ਪਿੰਡ ਆਰਫਕੇ, ਜ਼ਿਲ੍ਹਾ ਫਿ਼ਰੋਜ਼ਪੁਰ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜੇ, ਜਿਸ ਵਿੱਚ ਅਨੇਕਾਂ ਸੰਤਾਂ-ਮਹਾਂਪੁਰਸ਼ਾਂ, ਪੰਥਕ ਜਥੇਬੰਦੀਆਂ ਦੇ ਆਗੂਆਂ ਤੇ ਭਾਰੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ।

ਸਮਾਗਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ ਨਿਹੰਗ ਸੁਰਸਿੰਘ ਵਾਲਿਆਂ ਦੇ ਸਪੁੱਤਰ ਬਾਬਾ ਪ੍ਰੇਮ ਸਿੰਘ, ਸਿੱਖ ਪ੍ਰਚਾਰਕ ਅਤੇ ਪੰਥਕ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ (ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ), ਪੰਥਕ ਆਗੂ ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਜਥੇਦਾਰ ਬਾਬਾ ਜੋਗਾ ਸਿੰਘ ਤਰਨਾ ਦਲ ਵਾਲੇ, ਭਾਈ ਸਰਬਜੀਤ ਸਿੰਘ ਖਾਲਸਾ ਐਮ.ਪੀ ਫਰੀਦਕੋਟ, ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਐਮ.ਪੀ ਦੇ ਮਾਤਾ ਬੀਬੀ ਬਲਵਿੰਦਰ ਕੌਰ, ਜਥੇਦਾਰ ਗਿਆਨੀ ਸੁਖਦੇਵ ਸਿੰਘ ਬੰਡਾਲਾ ਬੁੱਕਣ ਖਾਂ ਵਾਲੇ, ਜਥੇਦਾਰ ਭਾਈ ਸਤਨਾਮ ਸਿੰਘ ਮਨਾਵਾਂ, ਜਥੇਦਾਰ ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ ਵਾਲੇ (ਮੁੱਖ ਸਲਾਹਕਾਰ ਇੰਟਰਨੈਸ਼ਨਲ ਪੰਥਕ ਦਲ), 34 ਸਾਲ ਜੇਲ੍ਹ ਕੱਟਣ ਵਾਲੇ ਜੁਝਾਰੂ ਭਾਈ ਰਜਿੰਦਰ ਸਿੰਘ ਮੁਗਲਵਾਲ, ਗਿਆਨੀ ਜਤਿੰਦਰਪਾਲ ਸਿੰਘ ਜੋਧ, ਕਵੀਸ਼ਰੀ ਜਥਾ ਭਾਈ ਗੁਰਪਾਲ ਸਿੰਘ ਮਾੜੀਮੇਘਾ, ਬਾਬਾ ਜਸਵੰਤ ਸਿੰਘ ਸੋਢੀ ਆਸਲ ਵਾਲੇ, ਬਾਬਾ ਜੁਗਰਾਜ ਸਿੰਘ ਸਰਗਿੰਦ, ਭਾਈ ਕੰਵਰਚੜ੍ਹਤ ਸਿੰਘ, ਬਾਬਾ ਦਿਲਬਾਗ ਸਿੰਘ ਆਰਫਕੇ, ਸੰਤ ਬਾਬਾ ਕੁਲਦੀਪ ਸਿੰਘ ਝਾੜ ਸਾਹਿਬ ਵਾਲੇ, ਸੰਤ ਬਾਬਾ ਜਸਕਰਨ ਸਿੰਘ ਅਕਬਰਪੁਰ ਵਾਲੇ, ਭਾਈ ਲਖਬੀਰ ਸਿੰਘ ਮਹਾਲਮ (ਸਤਿਕਾਰ ਕਮੇਟੀ), ਗਿਆਨੀ ਤੇਜਬੀਰ ਸਿੰਘ ਦਮਦਮੀ ਟਕਸਾਲ, ਭਾਈ ਚਮਕੌਰ ਸਿੰਘ ਦਮਦਮੀ ਟਕਸਾਲ, ਭਾਈ ਗੁਰਮੀਤ ਸਿੰਘ ਦਮਦਮੀ ਟਕਸਾਲ, ਭਾਈ ਭਜਨ ਸਿੰਘ ਦੁਆਬੀਆ, ਬੀਬੀ ਕੁਲਵਿੰਦਰ ਕੌਰ ਤੁਗਲਵਾਲਾ, ਬਾਬਾ ਭੋਲਾ ਸਿੰਘ, ਬਾਬਾ ਜਰਨੈਲ ਸਿੰਘ ਉਸਮਾਨਵਾਲਾ, ਭਾਈ ਬਖਸੀਸ਼ ਸਿੰਘ, ਭਾਈ ਮਨਜੀਤ ਸਿੰਘ ਆਰਫਕੇ, ਭਾਈ ਨਰੈਣ ਸਿੰਘ, ਭਾਈ ਦਲਜੀਤ ਸਿੰਘ ਮਹਾਲਮ, ਬਾਬਾ ਦਰਸ਼ਨ ਸਿੰਘ ਬੋਰੀਵਾਲਾ ਆਦਿ ਜੱਥਿਆਂ ਨੇ ਪੰਥਕ ਵਿਚਾਰਾਂ ਦੀ ਸਾਂਝ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਭਿੰਡਰਾਂਵਾਲਾ ਦਾ ਫੈਡਰੇਸ਼ਨ ਦੇ ਮੁਖੀ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਜੋਸ਼ੀਲੀ ਤਕਰੀਰ ਕਰਦਿਆਂ ਸੰਤ ਭਿੰਡਰਾਂਵਾਲਿਆਂ ਬਾਰੇ ਕਈ ਭੁਲੇਖੇ ਦੂਰ ਕੀਤੇ ਅਤੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਵਾਬ ਦਿੰਦਿਆਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵਾਂਗ ਹਰ ਸਿੱਖ ਸੰਤ-ਸਿਪਾਹੀ ਬਣਨਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਖ਼ਾਲਿਸਤਾਨ ਹਊਆ ਨਹੀਂ, ਇਹ ਖ਼ਾਲਸਾ ਰਾਜ ਦਾ ਹੀ ਸੰਕਲਪ ਹੈ ਜੋ ਬਾਬਾ ਬੰਦਾ ਸਿੰਘ ਬਹਾਦਰ ਅਤੇ ਮਹਾਰਾਜਾ ਰਣਜੀਤ ਸਿੰਘ ਨੇ ਸਿਰਜਿਆ ਸੀ। ਉਹਨਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਉੱਤੇ ਸਿੱਖਾਂ ਦੇ ਸੋਹਿਲੇ ਗਾਏ ਜਾ ਰਹੇ ਹਨ, ਹੁਣ ਖਾਲਿਸਤਾਨ ਦੀ ਮੰਜ਼ਲ ਦੂਰ ਨਹੀਂ ਹੈ, ਸਾਡੇ ਸ਼ਹੀਦਾਂ ਦਾ ਸੁਪਨਾ ਅਵੱਸ਼ ਪੂਰਾ ਹੋਵੇਗਾ। ਭਾਈ ਮੋਹਕਮ ਸਿੰਘ ਨੇ ਵੀ ਸੰਤ ਭਿੰਡਰਾਂਵਾਲਿਆਂ ਤੇ ਭਾਈ ਰਸਾਲ ਸਿੰਘ ਆਰਫਕੇ ਦੇ ਉੱਚੇ ਸੁੱਚੇ ਜੀਵਨ ਉੱਤੇ ਚਾਨਣਾ ਪਾਇਆ। ਭਾਈ ਸਤਨਾਮ ਸਿੰਘ ਮਨਾਵਾਂ ਨੇ ਬਾਦਲ ਦਲ ਉਤੇ ਨਿਸ਼ਾਨੇ ਲਾਏ।

ਸ਼ਹੀਦ ਭਾਈ ਰਸਾਲ ਸਿੰਘ ਆਰਫਕੇ ਦੇ ਸਪੁੱਤਰ ਭਾਈ ਨਿਰਮਲ ਸਿੰਘ ਨੇ ਸਭ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਲਿਖੀ ਤਵਾਰੀਖ਼ ਸ਼ਹੀਦ-ਏ-ਖ਼ਾਲਿਸਤਾਨ ਕਿਤਾਬ ਵਿੱਚੋਂ ਸਮੂਹ ਸ਼ਹੀਦਾਂ ਦਾ ਇਤਿਹਾਸ ਪੜ੍ਹ ਕੇ ਸੰਤ ਭਿੰਡਰਾਂਵਾਲਿਆਂ ਦੇ ਬਚਨਾਂ ਉੱਤੇ ਪਹਿਰਾ ਦਿੱਤਾ ਜਾਵੇ। ਪੰਥਕ ਆਗੂ ਭਾਈ ਮੋਹਕਮ ਸਿੰਘ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਸਤਨਾਮ ਸਿੰਘ ਮਨਾਵਾਂ ਨੇ ਸ਼ਹੀਦ ਭਾਈ ਰਸਾਲ ਸਿੰਘ ਆਰਫਕੇ ਦੇ ਸਪੁੱਤਰ ਸਮੇਤ ਵੀਹ ਤੋਂ ਵੱਧ ਸ਼ਹੀਦਾਂ ਦੇ ਪਰਿਵਾਰਾਂ ਅਤੇ ਪੰਥਕ ਸ਼ਖਸੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਅਮਨਜੀਤ ਸਿੰਘ ਆਰਿਫਕੇ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਾਇਆ ਗਿਆ। ਡਾ. ਗੁਰਜਿੰਦਰ ਸਿੰਘ ਨੇ ਕੇਸਰੀ ਚੈੱਨਲ ਰਾਹੀਂ ਮੀਡੀਆ ਕਵਰੇਜ ਕੀਤੀ। ਗੁਰੂ ਕੇ ਲੰਗਰ, ਮਠਿਆਈਆਂ, ਜਲੇਬੀਆਂ, ਪਕੌੜੇ ਆਦਿ ਅਤੁੱਟ ਵਰਤੇ।

Posted By: GURBHEJ SINGH ANANDPURI

Loading…
Loading the web debug toolbar…
Attempt #