ਵੱਡੀ ਖਬਰ: ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋਂ ਕੱਢਿਆ
09 Dec, 2025 10:07 AM
ਚੰਡੀਗੜ੍ਹ, 9 ਦਸੰਬਰ 2025 ,ਨਜ਼ਰਾਨਾ ਟਾਈਮਜ ਬਿਊਰੋ
ਕਾਂਗਰਸ ਦੇ ਵੱਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਹੋਇਆਂ ਸੀਨੀਅਰ ਲੀਡਰ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੇ ਵਿੱਚੋਂ ਕੱਢ ਦਿੱਤਾ ਗਿਆ। ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ ਅਤੇ ਉਹਨਾਂ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਇੱਥੇ ਦੱਸਦੇ ਚੱਲੀਏ ਕਿ ਡਾਕਟਰ ਨਵਜੋਤ ਕੌਰ ਸਿੱਧੂ ਦੇ ਵੱਲੋਂ ਪਿਛਲੇ ਦਿਨੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਸੀ ਅਤੇ ਆਖਿਆ ਸੀ ਕਿ ਉਹਨਾਂ ਕੋਲ 500 ਕਰੋੜ ਰੁਪਇਆ ਖਰਚਣ ਲਈ ਹੈ ਨਹੀਂ, ਜਿਸ ਨਾਲ ਉਹ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਸਕਣ।
ਉਹਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਨੇ। ਡਾਕਟਰ ਸਿੱਧੂ ਦੇ ਇਸ ਬਿਆਨ ਤੋਂ ਬਾਅਦ ਕਾਫੀ ਵਿਵਾਦ ਵਧਿਆ ਸੀ ਅਤੇ ਵਿਰੋਧੀ ਧਿਰਾਂ ਨੇ ਵੀ ਇਸ ਬਿਆਨ ਉੱਤੇ ਕਾਂਗਰਸ ਦੀ ਆਲੋਚਣਾ ਕੀਤੀ ਸੀ। ਹਾਲਾਂਕਿ ਜਾਣਕਾਰੀ ਇਹ ਵੀ ਹੈ ਕਿ ਕਾਂਗਰਸ ਪਾਰਟੀ ਦੇ ਵੱਡੇ ਲੀਡਰਾਂ ਨੇ ਡਾਕਟਰ ਨਵਜੋਤ ਕੌਰ ਸਿੱਧੂ ਦੇ ਬਿਆਨ ਨੂੰ ਬੇਤੁਕਾ ਕਰਾਰ ਦਿੱਤਾ ਸੀ।
Posted By: GURBHEJ SINGH ANANDPURI








