Nazrana Times

ਪੰਜਾਬੀ

ਹਲਕਾ ਖਡੂਰ ਸਾਹਿਬ ਵਿੱਚ ਪਿੰਡ-ਪਿੰਡ ਪਹੁੰਚੇਗਾ ਅਕਾਲੀ ਦਲ ਦਾ ਸੁਨੇਹਾ- ਬ੍ਰਹਮਪੁਰਾ,ਸ਼ੇਖ

06 Mar, 2026 07:43 PM
ਹਲਕਾ ਖਡੂਰ ਸਾਹਿਬ ਵਿੱਚ ਪਿੰਡ-ਪਿੰਡ ਪਹੁੰਚੇਗਾ ਅਕਾਲੀ ਦਲ ਦਾ ਸੁਨੇਹਾ- ਬ੍ਰਹਮਪੁਰਾ,ਸ਼ੇਖ

ਪਿੰਡ-ਪਿੰਡ ਵਰਕਰ ਮਿਲਣੀਆਂ ਕਰਕੇ ਅਕਾਲੀ ਦਲ ਦਾ ਕਾਫ਼ਲਾ ਵਧਾਉਣ ਦੀ ਤਿਆਰੀ


ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,6 ਮਾਰਚ
 

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ,ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ.ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕਾ ਖਡੂਰ ਸਾਹਿਬ ਦੇ ਪਿੰਡ-ਪਿੰਡ ਵਿੱਚ ਮੀਟਿੰਗਾਂ ਅਤੇ ਵਰਕਰ ਮਿਲਣੀਆਂ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੇ ਕਾਫ਼ਲੇ ਨੂੰ ਹੋਰ ਮਜ਼ਬੂਤ ਅਤੇ ਵਿਸਤਾਰਿਆ ਜਾ ਸਕੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਕੁਲਦੀਪ ਸਿੰਘ ਲਾਹੌਰੀਆਂ ਅਤੇ ਗੁਰਨਾਮ ਸਿੰਘ ਭੂਰੇ ਗਿੱਲ ਦੇ ਨਾਲ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਖਡੂਰ ਸਾਹਿਬ ਦੇ ਹਰ ਪਿੰਡ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਵਰਕਰ ਮਿਲਣੀਆਂ ਕੀਤੀਆਂ ਜਾਣਗੀਆਂ।ਇਨ੍ਹਾਂ ਮਿਲਣੀਆਂ ਦੌਰਾਨ ਹਰ ਪਿੰਡ ਦੀ ਲੀਡਰਸ਼ਿਪ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ਉੱਤੇ ਖਾਸ ਧਿਆਨ ਦਿੱਤਾ ਜਾਵੇਗਾ।ਬ੍ਰਹਮਪੁਰਾ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਦਾ ਮੁੱਖ ਮਕਸਦ ਪਾਰਟੀ ਦੀਆਂ ਨੀਤੀਆਂ ਅਤੇ ਸੋਚ ਨੂੰ ਆਮ ਜਨਤਾ ਤੱਕ ਪਹੁੰਚਾਉਣਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਪੰਜਾਬ ਦੀ ਅਸਲ ਅਤੇ ਇਕੱਲੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ,ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ।ਇਸ ਮੌਕੇ ਗੁਰਸੇਵਕ ਸਿੰਘ ਸ਼ੇਖ,ਕੁਲਦੀਪ ਸਿੰਘ ਲਾਹੌਰੀਆਂ ਅਤੇ ਗੁਰਨਾਮ ਸਿੰਘ ਭੂਰੇ ਗਿੱਲ ਤੇ ਯੂਥ ਆਗੂ ਹਰਦੀਪ ਸਿੰਘ ਖੱਖ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕ ਭਲੀਭਾਂਤੀ ਜਾਣਦੇ ਹਨ ਕਿ ਹਲਕੇ ਵਿੱਚ ਕਿਹੜਾ ਆਗੂ ਹਮੇਸ਼ਾ ਜਨਤਾ ਦੀ ਆਵਾਜ਼ ਬਣ ਕੇ ਉਹਨਾਂ ਦੇ ਮਸਲੇ ਉਠਾਉਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰ ਮਿਲਣੀਆਂ ਦੇ ਇਸ ਸਿਲਸਿਲੇ ਨਾਲ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਹੋਰ ਵੀ ਵੱਡਾ ਹੋਵੇਗਾ ਅਤੇ 2027 ਦੀਆਂ ਚੋਣਾਂ ਲਈ ਪਾਰਟੀ ਹੋਰ ਮਜ਼ਬੂਤੀ ਨਾਲ ਤਿਆਰੀ ਕਰੇਗੀ।ਇਸ ਮੌਕੇ ਸਰਵਣ ਸਿੰਘ ਸ਼ੇਖ, ਰਣਯੋਧ ਸਿੰਘ ਵਾਂ ਅਤੇ ਜੋਬਨ ਸਿੰਘ ਵੀ ਮੌਜੂਦ ਸਨ।

Posted By: GURBHEJ SINGH ANANDPURI